ਨਵੀਂ ਦਿੱਲੀ— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਅਸਿੱਧੇ ਤੌਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਆਰੋਪ ਲਗਾਇਆ ਕਿ 'ਰਾਜਾ' ਨੇ ਇਨ੍ਹਾਂ ਵਿਸ਼ਿਆਂ 'ਤੇ ਸਵਾਲ ਉਠਾਉਣ ਲਈ 57 ਸੰਸਦ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਅਤੇ 23 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ।
ਉਨ੍ਹਾਂ ਟਵੀਟ ਕੀਤਾ, ''1053 ਰੁਪਏ ਦਾ ਸਿਲੰਡਰ ਕਿਉਂ ? ਦਹੀਂ-ਅਨਾਜ 'ਤੇ ਜੀਐਸਟੀ ਕਿਉਂ ? ਸਰ੍ਹੋਂ ਦਾ ਤੇਲ 200 ਰੁਪਏ ਕਿਉਂ ? 'ਰਾਜਾ' ਨੇ ਮਹਿੰਗਾਈ ਅਤੇ ਬੇਰੁਜ਼ਗਾਰੀ 'ਤੇ ਸਵਾਲ ਪੁੱਛਣ 'ਤੇ 57 ਸੰਸਦ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਤੇ 23 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ।