ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ (Transport Minister) ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Waring) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵੱਡਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਹੈ ਕਿ ਨਵੰਬਰ 2018 ਵਿੱਚ ਕੇਜਰੀਵਾਲ ਸਰਕਾਰ ਨੇ ਪੰਜਾਬ ਤੋਂ ਇੰਦਰਾ ਗਾਂਧੀ ਕੌਮਾਂਤਰੀ ਹਾਵਾਈ ਅੱਡੇ (IGI Airport) ਦਿੱਲੀ ਨੂੰ ਜਾਂਦੀਆਂ ਸਰਕਾਰੀ ਬੱਸਾਂ ਬੰਦ ਕਰ ਦਿੱਤੀਆਂ ਸੀ, ਜਿਹੜੀਆਂ ਕਿ ਅਜੇ ਤੱਕ ਸ਼ੁਰੂ ਨਹੀਂ ਕੀਤੀਆਂ ਗਈਆਂ, ਜਦੋਂਕਿ ਇਸ ਬਾਬਤ ਕੇਜਰੀਵਾਲ ਤੇ ਦਿੱਲੀ ਐਨਸੀਟੀ ਦੇ ਟਰਾਂਸਪੋਰਟ ਮੰਤਰੀ ਨੂੰ ਦੋ-ਦੋ ਵਾਰ ਵੱਖ-ਵੱਖ ਪੱਰ ਲਿਖੇ ਜਾ ਚੁੱਕੇ ਹਨ।
ਸਰਕਾਰੀ ਬੰਦ, ਨਿਜੀ ਬੱਸਾਂ ਨੂੰ ਦਿੱਤੀ ਇਜਾਜ਼ਤ
ਵੜਿੰਗ ਨੇ ਕਿਹਾ ਹੈ ਕਿ ਇਸ ਦੇ ਉਲਟ ਨਿਜੀ ਬੱਸ ਆਪਰੇਟਰਾਂ ਦੀਆਂ ਬੱਸਾਂ ਨੂੰ ਏਅਰਪੋਰਟ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਰਾਜਾ ਵੜਿੰਗ ਨੇ ਦੋਸ਼ ਲਗਾਇਆ ਹੈ ਕਿ ਕੇਜਰੀਵਾਲ ਟਰਾਂਸਪੋਰਟ ਮਾਫੀਆ (Transport Mafia) ਦਾ ਸਾਥ ਦ ਰਹੇ ਹਨ। ਵੜਿੰਗ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਨੂੰ ਇਸ ਮੁੱਦੇ ‘ਤੇ ਗੱਲਬਾਤ ਕਰਨ ਲਈ ਸਮਾਂ ਦੇਣ ਲਈ ਕਿਹਾ ਗਿਆ ਪਰ ਉਨ੍ਹਾਂ ਨਹੀਂ ਦਿੱਤਾ। ਟਰਾਂਸਪੋਰਟ ਮੰਤਰੀ ਦਾ ਕਹਿਣਾ ਹੈ ਕਿ ਕੇਜਰੀਵਾਲ ਕੋਲ ਸਰਕਾਰੀ ਬੱਸਾਂ ਚਲਾਉਣ ਲਈ ਗੱਲਬਾਤ ਕਰਨ ਦਾ ਸਮਾਂ ਨਹੀਂ ਹੈ ਜਦੋਂਕਿ ਉਹ ਪੰਜਾਬ ਆ ਕੇ ਲੱਛੇਦਾਰ ਭਾਸ਼ਣ ਦੇਣ ਲਈ ਚੋਖਾ ਸਮਾਂ ਕੱਢ ਲੈਂਦੇ ਹਨ।
ਹੁਣ ਤਾਂ ਮਿਲਣ ਦਾ ਸਮਾਂ ਦੇ ਦਿਓ ਜੀ!