ਚੰਡੀਗੜ੍ਹ: ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 77ਵੀਂ ਜਯੰਤੀ ਹੈ। ਹਰ ਸਾਲ 20 ਅਗਸਤ ਨੂੰ ਰਾਜੀਵ ਗਾਂਧੀ ਦਾ ਜਨਮ ਦਿਵਸ ਰਾਸ਼ਟਰੀ ਸਦਭਾਵਨਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸਦਾ ਉਦੇਸ਼ ਭਾਰਤ ਵਿੱਚ ਸਾਰੇ ਧਰਮਾਂ ਦੇ ਲੋਕਾਂ ਵਿੱਚ ਰਾਸ਼ਟਰੀ ਏਕਤਾ, ਸ਼ਾਂਤੀ, ਪਿਆਰ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। ਰਾਜੀਵ ਗਾਂਧੀ ਨੇ ਬਹੁਤ ਸਾਰੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪ੍ਰੋਜੈਕਟਾਂ ਦੁਆਰਾ ਦੇਸ਼ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦੀ ਪਹਿਲ ਕੀਤੀ।
ਦੱਸ ਦਈਏ ਕਿ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 77ਵੀਂ ਜਯੰਤੀ ਮੌਕੇ ਟਵੀਟ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਦੇ ਸਭ ਤੋਂ ਨੌਜਵਾਨ ਪ੍ਰਧਾਨਮੰਤਰੀ 21ਵੀਂ ਸਦੀ ਦੇ ਭਾਰਤ ਦੇ ਕਾਰੀਗਰ, ਦੂਰਦਰਸ਼ੀ, ਦੇਸ਼ਭਗਤ। ਅੱਜ ਅਸੀਂ ਭਾਰਤ ਰਤਨ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੰਦੇ ਹਾਂ ਅਤੇ ਰਾਸ਼ਟਰ ਦੇ ਲਈ ਉਨ੍ਹਾਂ ਦੇ ਭਰਪੂਰ ਯੋਗਦਾਨ ਦਾ ਜਸ਼ਨ ਮਨਾਉਂਦੇ ਹਾਂ।
ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਹੈ।
ਆਓ ਜਾਣਦੇ ਹਾਂ ਰਾਜੀਵ ਗਾਂਧੀ ਦੇ ਬਾਰੇ ’ਚ
ਰਾਜੀਵ ਗਾਂਧੀ ਦੇਸ਼ ਦੇ ਸਭ ਤੋਂ ਨੌਜਵਾਨ ਪ੍ਰਧਾਨਮੰਤਰੀ ਸੀ। ਉਹ 40 ਸਾਲ ਦੀ ਉਮਰ ਚ ਪ੍ਰਧਾਨਮੰਤਰੀ ਬਣੇ ਸੀ। ਭਾਰਤ ਦੇ ਪਹਿਲੇ ਪ੍ਰਧਾਨਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਉਨ੍ਹਾਂ ਦੇ ਨਾਨਾ ਸੀ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਉਨ੍ਹਾਂ ਦੀ ਮਾਂ ਸੀ। ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਰਾਜੀਵ ਗਾਂਧੀ ਪ੍ਰਧਾਨ ਮੰਤਰੀ ਬਣੇ। ਪ੍ਰਧਾਨ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਨੇ 1984-89 ਤੱਕ ਦੇਸ਼ ਦੀ ਸੇਵਾ ਕੀਤੀ।
ਰਾਜੀਵ ਗਾਂਧੀ ਨੇ ਦੇਸ਼ ਦੇ ਵਿਕਾਸ ਵਿੱਚ ਸ਼ਾਨਦਾਰ ਯੋਗਦਾਨ ਪਾਇਆ। 1986 ਵਿੱਚ ਉਨ੍ਹਾਂ ਨੇ ਉੱਚ ਸਿੱਖਿਆ ਪ੍ਰੋਗਰਾਮਾਂ ਦੇ ਆਧੁਨਿਕੀਕਰਨ ਅਤੇ ਵਿਸਥਾਰ ਲਈ ਰਾਸ਼ਟਰੀ ਸਿੱਖਿਆ ਨੀਤੀ ਦੀ ਘੋਸ਼ਣਾ ਕੀਤੀ।
ਉਨ੍ਹਾਂ ਨੇ 1986 ਵਿੱਚ ਜਵਾਹਰ ਨਵੋਦਿਆ ਕਾਲੇਜ ਦੀ ਸਥਾਪਨਾ ਕੀਤੀ। ਇਹ ਸੰਸਥਾ 6ਵੀਂ ਤੋਂ 12ਵੀਂ ਜਮਾਤ ਤੱਕ ਪੇਂਡੂ ਬੱਚਿਆਂ ਨੂੰ ਉਨ੍ਹਾਂ ਦੇ ਉਤਸ਼ਾਹ ਲਈ ਮੁਫਤ ਸਿੱਖਿਆ ਪ੍ਰਦਾਨ ਕਰਦੀ ਸੀ। ਇਹ ਕੇਂਦਰ ਸਰਕਾਰ ਦੁਆਰਾ ਚਲਾਇਆ ਜਾਂਦਾ ਹੈ। ਐਮਟੀਐਮਐਲ, ਜੋ 1986 ਵਿੱਚ ਉਸਦੇ ਯਤਨਾਂ ਨਾਲ ਸਥਾਪਤ ਕੀਤੀ ਗਈ ਸੀ, ਨੇ ਪੇਂਡੂ ਖੇਤਰਾਂ ਵਿੱਚ ਟੈਲੀਫੋਨ ਦੇ ਵਿਸਥਾਰ ਲਈ ਜਨਤਕ ਕਾਲ ਦਫਤਰ (ਪੀਸੀਓ) ਵੀ ਸਥਾਪਤ ਕੀਤੇ।
ਉਨ੍ਹਾਂ ਨੇ 1990 ਤੋਂ ਬਾਅਦ ਲਾਈਸੇਂਸ ਰਾਜ ਨੂੰ ਘੱਟ ਕਰਨ ਦੇ ਤਰੀਕਿਆ ਦੀ ਸ਼ੁਰਆਤ ਕੀਤੀ। ਜਿਸ ਤੋਂ ਵਪਾਰ ਅਤੇ ਵਿਅਕਤੀਆਂ ਨੂੰ ਪੂੰਜੀ, ਉਪਭੋਗਤਾ ਸਾਮਾਨ ਖਰੀਦਣ ਅਤੇ ਨੌਕਰਸ਼ਾਹੀ ਰੋਕ ਤੋਂ ਬਿਨਾ ਆਯਾਤ ਕਰਨ ਦੀ ਆਗਿਆ ਮਿਲੀ। ਇਨ੍ਹਾਂ ਹੀ ਨਹੀਂ ਉਨ੍ਹਾਂ ਨੇ ਮਤਦਾਨ ਦੇ ਅਧਿਕਾਰੀ ਦੀ ਉਮਰ ਸੀਮਾ 18 ਸਾਲ ਤੱਕ ਕਰਨ ਦੇ ਨਾਲ ਹੀ ਪੰਚਾਇਤ ਰਾਜ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਨੌਜਵਾਨ ਸ਼ਕਤੀ ਨੂੰ ਉਤਸ਼ਾਹਿਤ ਕੀਤਾ ਅਤੇ ਕਿਹਾਕਿ ਦੇਸ਼ ਦਾ ਵਿਕਾਸ ਦੇਸ਼ ਦੇ ਨੌਜਵਾਨਾਂ ਨੂੰ ਜਾਗਰੂਕਤਾ ’ਤੇ ਵੀ ਨਿਰਭਰ ਕਰਦਾ ਹੈ। ਇਸ ਲਈ ਰਾਜਵੀ ਗਾਂਧੀ ਨੇ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਲਈ ਜਵਾਹਰ ਰੁਜਗਾਰ ਯੋਜਨਾ ਸ਼ੁਰੂ ਕੀਤੀ ਸੀ।