ਰਾਜੌਰੀ: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਇਕ ਪਿੰਡ 'ਚ ਐਤਵਾਰ ਸ਼ਾਮ ਨੂੰ ਸ਼ੱਕੀ ਅੱਤਵਾਦੀਆਂ ਨੇ ਇਕ ਵਿਸ਼ੇਸ਼ ਭਾਈਚਾਰੇ ਨਾਲ ਸਬੰਧਤ ਤਿੰਨ ਘਰਾਂ 'ਤੇ ਗੋਲੀਆਂ ਚਲਾ ਦਿੱਤੀਆਂ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ 'ਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਛੇ ਹੋਰ (Rajouri Firing Update) ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਜੰਮੂ ਖੇਤਰ 'ਚ ਪਿਛਲੇ ਕਈ ਸਾਲਾਂ ਵਿੱਚ ਇਹ ਪਹਿਲਾ ਅਜਿਹਾ ਹਮਲਾ ਹੈ, ਜੋ ਘਾਟੀ ਦੇ ਮੁਕਾਬਲੇ ਬਹੁਤ ਸ਼ਾਂਤੀਪੂਰਨ ਹੈ ਅਤੇ ਉਹ ਵੀ ਨਵੇਂ ਸਾਲ ਦੇ ਪਹਿਲੇ ਦਿਨ।
ਜੰਮੂ ਜ਼ੋਨ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ ਮੁਕੇਸ਼ ਸਿੰਘ ਨੇ ਕਿਹਾ ਕਿ ਪੁਲਿਸ, ਫੌਜ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਨੇ ਅੱਪਰ ਡੰਗਰੀ ਪਿੰਡ ਗੋਲੀਬਾਰੀ ਵਿੱਚ ਸ਼ਾਮਲ ਦੋ "ਹਥਿਆਰਬੰਦ ਵਿਅਕਤੀਆਂ" ਨੂੰ ਫੜਨ ਲਈ ਸਾਂਝੇ ਤੌਰ 'ਤੇ ਇੱਕ ਵਿਆਪਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ।
4 ਮੌਤਾਂ, ਕਈ ਜਖ਼ਮੀ:ਸਿੰਘ ਨੇ ਦੱਸਿਆ ਸੀ ਕਿ ਇਕ ਦੂਜੇ ਤੋਂ ਕਰੀਬ 50 ਮੀਟਰ ਦੀ ਦੂਰੀ 'ਤੇ ਸਥਿਤ ਤਿੰਨ ਘਰਾਂ 'ਤੇ ਗੋਲੀਆਂ ਚਲਾਈਆਂ ਗਈਆਂ। ਦੋ ਨਾਗਰਿਕਾਂ ਦੀ ਮੌਤ ਹੋ ਗਈ, ਜਦਕਿ ਚਾਰ ਜ਼ਖਮੀ ਹੋ ਗਏ। ਹਾਲਾਂਕਿ, ਅਧਿਕਾਰੀਆਂ ਨੇ ਬਾਅਦ ਵਿੱਚ ਕਿਹਾ ਕਿ ਮਰਨ ਵਾਲਿਆਂ (Rajouri Terror Attack) ਦੀ ਗਿਣਤੀ ਵੱਧ ਕੇ ਚਾਰ ਹੋ ਗਈ ਹੈ, ਕਿਉਂਕਿ ਦੋ ਹੋਰ ਦੀ ਮੌਤ ਹੋ ਗਈ ਹੈ। ਚਸ਼ਮਦੀਦਾਂ ਦੇ ਹਵਾਲੇ ਨਾਲ ਅਧਿਕਾਰੀਆਂ ਨੇ ਦੱਸਿਆ ਕਿ ਸ਼ਾਮ 7 ਵਜੇ ਦੇ ਕਰੀਬ ਦੋ ਸ਼ੱਕੀ ਅੱਤਵਾਦੀ ਪਿੰਡ ਦੇ ਨੇੜੇ ਆਏ ਅਤੇ ਤਿੰਨੋਂ ਘਰਾਂ 'ਤੇ ਅੰਨ੍ਹੇਵਾਹ ਗੋਲੀਬਾਰੀ ਕਰਨ ਤੋਂ ਬਾਅਦ ਫ਼ਰਾਰ ਹੋ ਗਏ।
ਅੰਨ੍ਹੇਵਾਹ ਗੋਲੀਬਾਰੀ ਕਰਨ ਤੋਂ ਬਾਅਦ ਫ਼ਰਾਰ ਹੋਏ ਮੁਲਜ਼ਮ: ਇੱਕ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ 10 ਮਿੰਟਾਂ ਵਿੱਚ ਬੰਦ ਹੋ ਗਈ। ਪਹਿਲਾਂ ਉਨ੍ਹਾਂ ਨੇ ਅੱਪਰ ਡਾਂਗਰੀ ਦੇ ਇਕ ਘਰ 'ਤੇ ਗੋਲੀਬਾਰੀ ਕੀਤੀ ਅਤੇ ਫਿਰ 25 ਮੀਟਰ ਦੂਰ ਜਾ ਕੇ ਉਥੇ ਕਈ ਹੋਰ ਲੋਕਾਂ 'ਤੇ ਗੋਲੀਆਂ ਚਲਾਈਆਂ। ਪਿੰਡ ਤੋਂ ਭੱਜਣ ਤੋਂ ਪਹਿਲਾਂ ਉਨ੍ਹਾਂ ਨੇ ਦੂਜੇ ਘਰ ਤੋਂ ਕਰੀਬ 25 ਮੀਟਰ ਦੀ ਦੂਰੀ 'ਤੇ ਸਥਿਤ ਇਕ ਹੋਰ ਘਰ 'ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਵਿੱਚ ਕੁੱਲ 10 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ( firing incident in Rajouri Jammu Kashmir) ਵਿੱਚੋਂ ਤਿੰਨ ਨੂੰ ਸਰਕਾਰੀ ਮੈਡੀਕਲ ਕਾਲਜ ਰਾਜੌਰੀ ਦੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਤਿੰਨ ਜ਼ਖ਼ਮੀਆਂ ਨੂੰ ਹੈਲੀਕਾਪਟਰ ਰਾਹੀਂ ਜੰਮੂ ਲਿਜਾਇਆ ਜਾ ਰਿਹਾ ਸੀ, ਜਿਨ੍ਹਾਂ ਵਿੱਚੋਂ ਇੱਕ ਦੀ ਰਸਤੇ ਵਿੱਚ ਹੀ ਮੌਤ ਹੋ ਗਈ।