ਨਵੀਂ ਦਿੱਲੀ—ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਇਕ ਵਾਰ ਫਿਰ ਖਰਾਬ ਹੋ ਗਈ ਹੈ। ਡਾਕਟਰਾਂ ਮੁਤਾਬਿਕ ਉਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਉਹ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਹਨ। ਦਰਅਸਲ ਰਾਜੂ ਸ਼੍ਰੀਵਾਸਤਵ ਨੂੰ ਪਿਛਲੇ ਦਿਨੀਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ ਪਰ ਕੁਝ ਸਮੇਂ ਬਾਅਦ ਉਸ ਦੀ ਸਿਹਤ ਵਿਚ ਸੁਧਾਰ ਹੋਇਆ।
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਇਕ ਵਾਰ ਫਿਰ ਵਿਗੜੀ ਸਿਹਤ
ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਇੱਕ ਵਾਰ ਫਿਰ ਵਿਗੜ ਗਈ ਹੈ। ਉਸ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਦੋ ਦਿਨ ਪਹਿਲਾਂ ਡਾਕਟਰਾਂ ਨੇ ਕਿਹਾ ਸੀ ਕਿ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।
ਇਸ ਦੇ ਨਾਲ ਹੀ ਹੁਣ ਉਨ੍ਹਾਂ ਦੀ ਸਿਹਤ ਇਕ ਵਾਰ ਫਿਰ ਵਿਗੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਇਸ ਸਮੇਂ ਬੇਹੱਦ ਨਾਜ਼ੁਕ ਹਾਲਤ ਵਿੱਚ ਹਨ ਅਤੇ ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਉੱਤੇ ਨਜ਼ਰ ਰੱਖ ਰਹੀ ਹੈ। ਜਦੋਂ ਤੋਂ ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ ਹੈ ਉਦੋਂ ਤੋਂ ਉਨ੍ਹਾਂ ਨੂੰ ਹੋਸ਼ ਨਹੀਂ ਆਇਆ ਹੈ। ਐੱਮ.ਆਰ.ਆਈ 'ਚ ਦਿਖਾਈ ਗਈ ਸੱਟ ਕਿਸੇ ਸੱਟ ਕਾਰਨ ਨਹੀਂ ਸੀ ਸਗੋਂ 10 ਅਗਸਤ ਨੂੰ ਜਿਮ ਵਿੱਚ ਬੇਹੋਸ਼ ਹੋ ਜਾਣ ਤੋਂ ਬਾਅਦ ਕਰੀਬ 25 ਮਿੰਟ ਤੱਕ ਆਕਸੀਜਨ ਦੀ ਸਪਲਾਈ ਬੰਦ ਰਹਿਣ ਕਾਰਨ ਹੋਈ ਸੀ। ਦਿਲ ਦਾ ਦੌਰਾ ਪੈਣ ਨਾਲ ਰਾਜੂ ਦੀ ਨਬਜ਼ ਲਗਭਗ ਬੰਦ ਹੋ ਗਈ ਸੀ। ਜਿਸ ਕਾਰਨ ਦਿਮਾਗ ਨੂੰ ਆਕਸੀਜਨ ਦੀ ਸਪਲਾਈ ਬੰਦ ਹੋ ਗਈ। ਇਸ ਕਾਰਨ ਦਿਮਾਗ ਦਾ ਇੱਕ ਹਿੱਸਾ ਖਰਾਬ ਹੋ ਗਿਆ ਹੈ।
ਰਾਜੂ ਸ੍ਰੀਵਾਸਤਵ ਨੂੰ ਹਸਪਤਾਲ ਵਿੱਚ ਦਾਖ਼ਲ ਹੋਏ ਇੱਕ ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਹੋਸ਼ ਨਹੀਂ ਆਇਆ ਹੈ। ਉਸ ਦਾ ਦਿਲ ਅਤੇ ਨਬਜ਼ ਲਗਭਗ ਆਮ ਕੰਮ ਕਰ ਰਹੇ ਸਨ ਪਰ ਦਿਮਾਗ ਦੇ ਇੱਕ ਹਿੱਸੇ ਵਿੱਚ ਸੱਟ ਦੇ ਨਿਸ਼ਾਨ ਹਨ। ਸ਼ੁੱਕਰਵਾਰ 13 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਦਾ ਐਮਆਰਆਈ ਕੀਤਾ ਗਿਆ ਜਿਸ ਵਿੱਚ ਸਾਹਮਣੇ ਆਇਆ ਕਿ ਸਿਰ ਦੇ ਉੱਪਰਲੇ ਹਿੱਸੇ ਦੇ ਦਿਮਾਗ਼ ਵਾਲੇ ਹਿੱਸੇ ਵਿੱਚ ਕੁਝ ਧੱਬੇ ਪਾਏ ਗਏ ਹਨ। ਡਾਕਟਰ ਇਨ੍ਹਾਂ ਥਾਵਾਂ ਨੂੰ ਸੱਟਾਂ ਦੱਸ ਰਹੇ ਹਨ।