ਪੰਜਾਬ

punjab

ETV Bharat / bharat

Exclusive: ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੀਤੇ ਵੱਡੇ ਖੁਲਾਸੇ - ਹਾਈਕਮਾ

ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨਾਲ ਗੱਲਬਾਤ ਕੀਤੀ ਗਈ ਜਿਹਨਾਂ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਕਲੇਸ਼ ਸਬੰਧੀ ਬਾਜਵਾ ਨੇ ਜਵਾਬ ਦਿੰਦੇ ਕਿਹਾ ਕਿ ਰੱਬ ਕਰੇ ਇਹ ਕਲੇਸ਼ ਜਲਦ ਹੀ ਹੱਲ ਹੋ ਜਾਵੇ ਬਾਕੀ ਆਉਣ ਵਾਲਾ ਸਮਾਂ ਹੀ ਦੱਸੇਗਾ।

ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੀਤੇ ਵੱਡੇ ਖੁਲਾਸੇ
ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੀਤੇ ਵੱਡੇ ਖੁਲਾਸੇ

By

Published : Jul 9, 2021, 8:16 PM IST

ਦਿੱਲੀ:ਪੰਜਾਬ ਕਾਂਗਰਸ ਦਾ ਕਲੇਸ਼ ਲਗਾਤਾਰ ਜਾਰੀ ਹੈ ਜਿਸ ਨੂੰ ਹਾਈਕਮਾਨ ਵੱਲੋਂ ਹੱਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਹੁਣ ਖ਼ਬਰਾਂ ਇਹ ਵੀ ਆ ਰਹੀਆਂ ਹਨ ਕਿ ਇਹ ਕਲੇਸ਼ ਜਲਦ ਹੋ ਹੱਲ ਹੋਣ ਵਾਲਾ ਹੈ। ਇਸ ਸਬੰਧੀ ਸਾਡੇ ਟੀਮ ਵੱਲੋਂ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨਾਲ ਗੱਲਬਾਤ ਕੀਤੀ ਗਈ ਜਿਹਨਾਂ ਨੇ ਕਈ ਵੱਡੇ ਖੁਲਾਸੇ ਕੀਤੇ ਹਨ।

ਇਹ ਵੀ ਪੜੋ: ਪੰਜਾਬ ਕਾਂਗਰਸ 'ਚ ਘਸਮਾਣ: ਕੈਪਟਨ ਤੋਂ ਪਿੱਛੇ ਰਹਿ ਗਏ ਸਿੱਧੂ ?

‘ਰੱਬ ਕਰੇ ਜਲਦੀ ਕਲੇਸ਼ ਹੋਵੇ ਹੱਲ’

ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਕਲੇਸ਼ ਸਬੰਧੀ ਬਾਜਵਾ ਨੇ ਜਵਾਬ ਦਿੰਦੇ ਕਿਹਾ ਕਿ ਰੱਬ ਕਰੇ ਇਹ ਕਲੇਸ਼ ਜਲਦ ਹੀ ਹੱਲ ਹੋ ਜਾਵੇ ਬਾਕੀ ਆਉਣ ਵਾਲਾ ਸਮਾਂ ਹੀ ਦੱਸੇਗਾ।

18 ਮਸਲੇ ਬਹੁਤ ਜ਼ਰੂਰੀ

ਉਥੇ ਹੀ ਪ੍ਰਤਾਪ ਸਿੰਘ ਬਾਜਵੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਹਾਈਕਮਾਨ ਨੇ 18 ਮੁੱਦੇ ਦਿੱਤੇ ਹਨ ਜਿਹਨਾਂ ਦਾ ਹੱਲ ਕਰਨ ਲਈ ਜਲਦ ਤੋਂ ਜਲਦ ਕਿਹਾ ਗਿਆ ਹੈ। ਉਹਨਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ’ਤੇ ਹੱਥ ਰੱਖ ਸਹੁੰ ਚੁੱਕੀ ਸੀ ਕਿ ਮੈਂ ਵਾਅਦੇ ਪੂਰੇ ਕਰਾਂਗੇ। ਬਾਜਵਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਵਾਅਦੇ ਪੂਰੇ ਨਾਲ ਕੀਤੇ ਤਾਂ 2022 ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਇਸ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ।

ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੀਤੇ ਵੱਡੇ ਖੁਲਾਸੇ

ਮਹਿੰਗੀ ਬਿਜਲੀ ਦਾ ਹੋਵੇ ਹੱਲ

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਬਹੁਤ ਮਹਿੰਗੀ ਹੈ ਜਿਸ ਕਾਰਨ ਇਸ ਤੋਂ ਹਰ ਵਰਗ ਪਰੇਸ਼ਾਨ ਹੈ, ਉਹਨਾਂ ਨੇ ਕਿਹਾ ਕਿ ਇਸ ਦਾ ਜਲਦ ਤੋਂ ਜਲਦ ਹੱਲ ਹੋਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਪਰੇਸ਼ਾਨੀ ਵਿੱਚੋਂ ਕੱਢਿਆ ਜਾ ਸਕੇ।

ਇਹ ਵੀ ਪੜੋ: ਕਾਂਗਰਸੀ ਵਿਧਾਇਕ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰਨ ਵਾਲੇ ਖ਼ਿਲਾਫ਼ ਮਾਮਲੇ ਦਰਜ

ABOUT THE AUTHOR

...view details