ਨਵੀਂ ਦਿੱਲੀ/ਗਾਜ਼ੀਆਬਾਦ: ਅੰਦੋਲਨ ਦੇ ਸ਼ੁਰੂਆਤੀ ਦੌਰ 'ਚ ਕਿਸਾਨਾਂ ਦੀ ਅਗਵਾਈ ਕਰ ਰਹੇ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਨਾਅਰਾ ਦਿੱਤਾ ਸੀ ਕਿ ਜੇਕਰ ਬਿੱਲ ਵਾਪਸ ਨਾ ਕੀਤੇ ਗਏ ਤਾਂ ਘਰ ਵਾਪਸੀ ਨਹੀਂ ਹੋਵੇਗੀ। ਕੇਂਦਰ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਰਾਕੇਸ਼ ਟਿਕੈਤ ਨੇ ਕਿਸਾਨ ਅੰਦੋਲਨ ਖ਼ਤਮ ਹੋਣ ਦਾ ਵੱਡਾ ਸੰਕੇਤ ਦਿੱਤਾ ਹੈ।(RAKESH TIKAIT GAVE SIGNS OF ENDING FARMERS PROTEST)
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕਿਹਾ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਵਿੱਚ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ ਹੈ (Statement of the Minister of Agriculture regarding the death of a farmer in the agitation)। ਕਿਸਾਨਾਂ ਦੇ ਧਰਨੇ ਕਾਰਨ ਕਿਸੇ ਵੀ ਕਿਸਾਨ ਦੀ ਮੌਤ ਹੋਣ ਦਾ ਖੇਤੀਬਾੜੀ ਮੰਤਰਾਲੇ ਕੋਲ ਕੋਈ ਰਿਕਾਰਡ ਨਹੀਂ ਹੈ। ਅਜਿਹੇ ਵਿੱਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਖੇਤੀ ਮੰਤਰੀ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਝੂਠ ਬੋਲ ਰਹੀ ਹੈ। ਕੀ ਸਰਕਾਰ ਕੋਲ ਉਨ੍ਹਾਂ ਕਿਸਾਨਾਂ ਦੇ ਅੰਕੜੇ ਵੀ ਨਹੀਂ ਹਨ, ਜਿਨ੍ਹਾਂ ਨੇ ਅੰਦੋਲਨ ਦੌਰਾਨ ਮੋਰਚਿਆਂ 'ਤੇ ਫਾਹਾ ਲੈ ਲਿਆ ਸੀ? ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 600 ਤੋਂ 700 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ(About 600 to 700 farmers have been martyred during the agitation)।