ਨਵੀਂ ਦਿੱਲੀ:ਦੇਸ਼ ਭਰ ਦੇ ਕਿਸਾਨ 31 ਜਨਵਰੀ ਨੂੰ ‘ਵਿਰੋਧ ਦਿਵਸ’ ਵਜੋਂ ਮਨਾਉਣਗੇ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕੀਤਾ ਹੈ। ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ 'ਤੇ ਗਾਰੰਟੀ 'ਤੇ ਕੀਤਾ ਆਪਣਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ, ਜਿਸ ਦਾ ਦਿੱਲੀ 'ਚ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ।
ਕਿਸਾਨ ਆਗੂ ਨੇ ਦੱਸਿਆ ਕਿ ਕਿਸਾਨ 31 ਜਨਵਰੀ ਯਾਨੀ ਅੱਜ ਦੇਸ਼ ਭਰ ਵਿੱਚ ‘ਵਿਰੋਧ ਦਿਵਸ’ ਮਨਾਉਣਗੇ। ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਉਹ ਮੰਗਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ, ਜੋ ਦਿੱਲੀ ਵਿੱਚ ਕਿਸਾਨਾਂ ਨਾਲ ਕੀਤੀਆਂ ਗਈਆਂ ਸਨ।