ਨਵੀਂ ਦਿੱਲੀ: ਦੇਸ਼ ਵਿੱਚ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਕਈ ਦਿੱਗਜ ਲੋਕਾਂ ਨੇ ਇਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਵਧਾਈ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ, ਉਨ੍ਹਾਂ ਲਿਖਿਆ, ‘ਲੋਹੜੀ, ਮਕਰ ਸੰਕਰਾਂਤੀ, ਪੋਂਗਲ, ਭੋਗਾਲੀ ਬਿਹੂ, ਉਤਰਾਵਯਨ ਅਤੇ ਪੌਸ਼ਾ ਤਿਉਹਾਰ ਦੇ ਮੌਕੇ 'ਤੇ ਸਾਰਿਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਮੈਂ ਚਾਹੁੰਦਾ ਹਾਂ ਕਿ ਇਨ੍ਹਾਂ ਤਿਉਹਾਰਾਂ ਦੇ ਜ਼ਰੀਏ ਸਾਡੇ ਸਮਾਜ ਵਿੱਚ ਪਿਆਰ ਅਤੇ ਸਦਭਾਵਨਾ ਦਾ ਬੰਧਨ ਮਜ਼ਬੂਤ ਹੋਵੇ ਅਤੇ ਦੇਸ਼ ਵਿੱਚ ਖੁਸ਼ਹਾਲੀ ਹੀ ਖੁਸ਼ਹਾਲੀ ਵਧੇਗੀ।'