ਗੁਰੂਗ੍ਰਾਮ: ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੇਦਾਂਤਾ ਹਸਪਤਾਲ ਤੋਂ ਵਾਪਸ ਰੋਹਤਕ ਦੀ ਸੁਨਾਰੀਆ ਜੇਲ ਭੇਜਿਆ ਜਾ ਰਿਹਾ ਹੈ। ਦੱਸ ਦੇਈਏ ਕਿ ਰਾਮ ਰਹੀਮ ਦੀ ਵਿਗੜਦੀ ਸਿਹਤ ਤੋਂ ਬਾਅਦ ਉਸਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਹੁਣ ਇਲਾਜ ਦੀ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਉਸਨੂੰ ਮੁੜ ਜੇਲ ਵਿੱਚ ਭੇਜਿਆ ਜਾ ਰਿਹਾ ਹੈ।
ਰਾਮ ਰਹੀਮ ਨੂੰ ਹਸਪਤਾਲ ਤੋਂ ਵਾਪਸ ਭੇਜਿਆ ਗਿਆ ਜੇਲ - ਰਿਪੋਰਟ ਨੈਗਟਿਵ
ਗੁਰਮੀਤ ਰਾਮ ਰਹੀਮ ਨੂੰ ਮੇਦਾਂਤਾ ਹਸਪਤਾਲ ਤੋਂ ਰੋਹਤਕ ਦੀ ਸੁਨਾਰੀਆ ਜੇਲ ਵਾਪਸ ਲਿਆਂਦਾ ਜਾ ਰਿਹਾ ਹੈ। ਰਾਮ ਰਹੀਮ ਦੇ ਸਾਰੇ ਟੈਸਟ ਹੋ ਚੁੱਕੇ ਹਨ ਅਤੇ ਹੁਣ ਸਖਤ ਸੁਰੱਖਿਆ ਦੇ ਵਿਚ ਉਸ ਨੂੰ ਜੇਲ ਭੇਜ ਦਿੱਤਾ ਗਿਆ ਹੈ।
ਰਾਮ ਰਹੀਮ ਨੂੰ ਹਸਪਤਾਲ ਤੋਂ ਵਾਪਸ ਭੇਜਿਆ ਗਿਆ ਜੇਲ
ਇਹ ਵੀ ਪੜ੍ਹੋ : ਰਾਮ ਰਹੀਮ ਨੂੰ ਮੇਦਾਂਤਾ ਹਸਪਤਾਲ ਜਾਂਚ ਲਈ ਲਿਆਂਦਾ ਗਿਆ
ਜਾਣਕਾਰੀ ਅਨੁਸਾਰ ਗੁਰਮੀਤ ਰਾਮ ਰਹੀਮ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਨਾਲ ਮੇਦਾਂਤਾ ਹਸਪਤਾਲ ਤੋਂ ਰੋਹਤਕ ਜੇਲ ਭੇਜਿਆ ਗਿਆ। ਮਹੱਤਵਪੂਰਣ ਗੱਲ ਇਹ ਹੈ ਕਿ ਰਾਮ ਰਹੀਮ ਮੇਦਾਂਤਾ ਵਿਚ 15ਵੀਂ ਮੰਜ਼ਿਲ 'ਤੇ ਦਾਖਲ ਸੀ। ਰਾਮ ਰਹੀਮ ਦੀ ਸਿਹਤ ਵਿਗੜਨ ਤੋਂ ਬਾਅਦ ਐਤਵਾਰ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦਾ ਗਿਆ ਸੀ। ਰਾਮ ਰਹੀਮ ਵਿੱਚ ਕੋਰੋਨਾ ਦੇ ਲੱਛਣ ਪਾਏ ਗਏ ਸਨ, ਪਰ ਸੋਮਵਾਰ ਨੂੰ ਉਸ ਦੀ ਰਿਪੋਰਟ ਨੈਗਟਿਵ ਆਈ ਸੀ।