ਚੰਡੀਗੜ੍ਹ: ਕੁਕਰਮ ਅਤੇ ਕਤਲ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸੱਜ਼ਾ ਕੱਟ ਰਹੇ ਰਾਮ ਰਹੀਮ (Ram Rahim) ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਸਬੰਧੀ ਰੰਜੀਤ ਸਿੰਘ ਕਤਲ ਮਾਮਲੇ ’ਚ ਸੀਬੀਆਈ ਜੱਜ ਵੱਲੋਂ ਫੈਸਲਾ ਸੁਣਾਇਆ ਗਿਆ। ਰਣਜੀਤ ਸਿੰਘ ਹੱਤਿਆਕਾਂਡ ਮਾਮਲੇ ਚ ਪੰਚਕੁਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਗੁਰਮੀਤ ਰਾਮ ਰਹੀਮ ਅਤੇ 4 ਹੋਰ ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਰਾਮ ਰਹੀਮ ’ਤੇ 31 ਲੱਖ ਰੁਪਏ ਅਤੇ ਬਾਕੀ ਮੁਲਜ਼ਮਾਂ ’ਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਮੁੱਖ ਮੁਲਜ਼ਮ ਗੁਰਮੀਤ ਰਾਮ ਰਹੀਮ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਮਰਕੈਦ ਦੀ ਸਜ਼ਾ ਸੁਣਾਈ ਹੈ। ਜਿਸ ਤੋਂ ਬਾਅਦ ਤਕਰੀਬਨ 19 ਸਾਲਾਂ ਬਾਅਦ ਮ੍ਰਿਤ ਰਣਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ ਮਿਲਿਆ ਹੈ। ਮਾਮਲੇ ’ਚ ਹੋਰ ਦੋਸ਼ੀ ਕ੍ਰਿਸ਼ਨ, ਸਬਦਿਲ, ਜਸਵੀਰ, ਅਵਤਾਰ ਨੂੰ ਵੀ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ।
ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਇਸ ਮਾਮਲੇ ਵਿੱਚ ਸਜ਼ਾ ਸੁਣਾਈ ਹੈ। ਅਜਿਹੇ ਵਿੱਚ ਸ਼ਹਿਰ ਦੀ ਸੁਰੱਖਿਆ ਨੂੰ ਵੇਖਦੇ ਹੋਏ ਜਿਲਾ ਪ੍ਰਸ਼ਾਸਨ ਨੇ ਪੂਰੇ ਜਿਲ੍ਹੇ ਵਿੱਚ ਧਾਰਾ -144 ਲਗਾ ਦਿੱਤੀ ਗਈ ਸੀ। ਦੱਸ ਦੇਈਏ ਕਿ 12 ਅਕਤੂਬਰ ਨੂੰ ਰਾਮ ਰਹੀਮ ਦੀ ਸਜ਼ਾ ਦਾ ਐਲਾਨ ਹੋਣਾ ਸੀ ਪਰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ (panchkula cbi court) ਨੇ ਰਾਮ ਰਹੀਮ ਸਮੇਤ 5 ਮਲਜ਼ਮਾਂ ਦੀ ਸਜ਼ਾ ਉੱਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਅਤੇ 18 ਅਕਤੂਬਰ ਨੂੰ ਸਜ਼ਾ ਸੁਣਾਉਣ ਦਾ ਫੈਸਲਾ ਸੁਣਾਇਆ ਸੀ।