ਰੋਹਤਕ: ਸਾਧਵੀ ਜਿਨਸੀ ਸ਼ੋਸ਼ਣ ਦਾ ਕੇਸ ਵਿੱਚ ਸੁਣਾਰਿਆ ਜੇਲ੍ਹ ਵਿੱਚ ਉਮਰ ਕੈਦ ਦੀ ਸਜਾ ਕੱਟ ਰਹੇ ਬਾਬਾ ਰਾਮ ਰਹੀਮ ਦੀ ਤਬੀਅਤ ਇੱਕ ਵਾਰ ਫਿਰ ਵਿਗੜ ਗਈ ਹੈ। ਗੁਰਮੀਤ ਰਾਮ ਰਹੀਮ ਨੂੰ ਕਰੀਬ 7 ਵਜੇ ਦਿੱਲੀ ਏਮਜ਼ ਹਸਪਤਾਲ ਲੈ ਜਾਇਆ ਗਿਆ ਸੀ। ਜਿੱਥੇ ਜਾਂਚ ਦੇ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਮਈ ਮਹੀਨੇ ਵਿੱਚ ਵੀ ਗੁਰਮੀਤ ਰਾਮ ਰਹੀਮ ਨੂੰ ਅਸਧਾਰਨ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ‘ਤੇ ਰੋਹਤਕ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸ ਵਕਤ ਉਸ ਨੂੰ ਰਾਤ ਭਰ ਹਸਪਤਾਲ ਵਿਚ ਰੱਖਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਸੀ। ਹਸਪਤਾਲ ਪ੍ਰਸ਼ਾਸਨ ਨੇ ਦੱਸਿਆ ਕਿ ਰਾਮ ਰਹੀਮ ਦੇ ਛਾਤੀ ਵਿੱਚ ਦਰਦ ਸੀ ਅਤੇ ਉਨ੍ਹਾਂ ਨੂੰ ਏਮਜ਼ ਹਸਪਤਾਲ ਵਿੱਚ ਲਿਆਂਦਾ ਗਿਆ ਸੀ।