ਰੋਹਤਕ: ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 48 ਘੰਟਿਆਂ ਲਈ ਪੈਰੋਲ ਦਿੱਤੀ ਗਈ ਸੀ ਪਰ 12 ਘੰਟਿਆਂ ਵਿੱਚ ਹੀ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਾਪਸ ਆਉਣਾ ਪਿਆ।
ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕਾਂ ਨੇ ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਸੀ ਜਿਸ ਤੋਂ ਬਾਅਦ ਸੁਰੱਖਿਆ ਨੂੰ ਧਿਆਨ ਚ ਰੱਖਦੇ ਹੋਏ ਰਾਮ ਰਹੀਮ ਨੂੰ ਸੁਨਾਰੀਆ ਜ਼ਿਲ੍ਹੇ ਵਾਪਸ ਆਉਣਾ ਪਿਆ।
ਦੱਸ ਦਈਏ ਕਿ ਸ਼ੁੱਕਰਵਾਰ ਸਵੇਰੇ 6 ਵਜੇ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਸੀ ਅਤੇ ਰਾਮ ਰਹੀਮ ਨੂੰ ਕਰੀਬ ਸੱਤ ਮਾਨਰੇਸਰ ਅਤੇ ਤਾਵਡੂ ਨਜਦੀਕ ਫਾਰਮ ਹਾਊਸ ਲਿਆਂਦਾ ਗਿਆ ਸੀ। ਵੱਡੀ ਗੱਲ ਇਹ ਹੈ ਕਿ ਰਾਮ ਰਹੀਮ ਦੀ ਮਾਂ ਦੇ ਨਾਲ ਹਨੀਪ੍ਰੀਤ ਵੀ ਇਥੇ ਮੌਜੂਦ ਸੀ। ਇਸਦੇ ਨਾਲ ਰਾਮ ਰਹੀਮ ਦੇ ਪਰਿਵਾਰ ਦੇ ਹੋਰ ਮੈਂਬਰ ਵੀ ਫਾਰਮ ਹਾਊਸ ਚ ਪਹੁੰਚੇ ਹੋਏ ਸਨ।
ਪਰ ਰਾਮ ਰਹੀਮ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਉਸਨੂੰ ਸ਼ਾਮ 5 ਵਜੇ ਦੇ ਕਰੀਬ ਫਾਰਮ ਹਾਊਸ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਲਿਜਾਇਆ ਗਿਆ ਅਤੇ ਰਾਮ ਰਹੀਮ ਸ਼ਾਮ 6:35 ਵਜੇ ਸੁਨਾਰੀਆ ਜੇਲ੍ਹ ਪਰਤਿਆ।
ਇਹ ਵੀ ਪੜੋ:ਆਸਾਰਾਮ ਨੂੰ ਹਾਈਕੋਰਟ ਨੇ ਦਿੱਤਾ ਵੱਡਾ ਝਟਕਾ