ਪੰਜਾਬ

punjab

ETV Bharat / bharat

ਬਿਜਲੀ ਮੰਤਰੀ ਰਣਜੀਤ ਚੌਟਾਲਾ ਦਾ ਬਿਆਨ, ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ - ਕਿਸਾਨ ਰਾਤ ਦੀ ਠੰਡ ਵਿੱਚ ਖੁੱਲੇ ਅਸਮਾਨ ਹੇਠ ਸੜਕ ’ਤੇ ਪਏ

ਸਰਕਾਰ ਦਾ ਸਾਥ ਦੇ ਰਹੇ ਰਾਣੀਆ ਤੋਂ ਆਜ਼ਾਦ ਵਿਧਾਇਕ ਅਤੇ ਹਰਿਆਣਾ ਸਰਕਾਰ ਵਿੱਚ ਬਿਜਲੀ ਮੰਤਰੀ ਰਣਜੀਤ ਚੌਟਾਲਾ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਕਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਸਹੀ ਹਨ ਅਤੇ ਉਹ ਖੁੱਲ੍ਹੇ ਅਸਮਾਨ ਹੇਠ ਪ੍ਰਦਰਸ਼ਨ ਕਰ ਰਹੇ ਹਨ।

ਬਿਜਲੀ ਮੰਤਰੀ ਰਣਜੀਤ ਚੌਟਾਲਾ ਦਾ ਬਿਆਨ, ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ
ਬਿਜਲੀ ਮੰਤਰੀ ਰਣਜੀਤ ਚੌਟਾਲਾ ਦਾ ਬਿਆਨ, ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ

By

Published : Dec 1, 2020, 6:12 PM IST

ਯਮੁਨਾਨਗਰ: ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੰਗ ਜੋ ਕਿਸਾਨ ਜਿਸ ਮੰਗ ਨੂੰ ਲੈ ਕੇ ਦਿੱਲੀ ਕੂਚ ਕਰ ਰਹੇ ਹਨ ਉਹ ਜਾਇਜ਼ ਹਨ ਅਤੇ ਉਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਰਾਤ ਦੀ ਠੰਡ ਵਿੱਚ ਖੁੱਲੇ ਅਸਮਾਨ ਹੇਠ ਸੜਕ ’ਤੇ ਪਏ ਹੋਏ ਹਨ ਅਤੇ ਉਨ੍ਹਾਂ ਦੇ ਹਾਲਾਤ ਖਰਾਬ ਹੋ ਰਹੀਂ ਹੈ।

ਬਿਜਲੀ ਮੰਤਰੀ ਰਣਜੀਤ ਚੌਟਾਲਾ ਦਾ ਬਿਆਨ, ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ

ਰਣਜੀਤ ਚੌਟਾਲਾ ਨੂੰ ਜਦੋਂ ਪੁੱਛਿਆ ਗਿਆ ਕਿ ਕਿਸਾਨਾਂ ਨੂੰ ਦਿੱਲੀ ਸਰਹੱਦ 'ਤੇ ਤਾਰ ਲਗਾ ਕੇ ਕਿਉਂ ਰੋਕਿਆ ਗਿਆ, ਤਾਂ ਇਥੇ ਮੰਤਰੀ ਜੀ ਉਲਟਾ ਪੱਤਰਕਾਰਾਂ ਨੂੰ ਹੀ ਨਸੀਹਤ ਦਿੰਦੇ ਹੋਏ ਨਜ਼ਰ ਆਏ। ਚੌਟਾਲਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਜਦੋਂ ਤੁਹਾਡੇ ਘਰ ਦੇ ਬਾਹਰ ਲੋਕਾਂ ਦੀ ਭੀੜ ਇਕੱਠੀ ਹੋਣ ਲੱਗੀ ਤਾਂ ਤੁਸੀਂ ਕੀ ਕਰੋਗੇ। ਹਾਲਾਂਕਿ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਦਿੱਲੀ ਕਿਸਦਾ ਘਰ ਹੈ। ਇਸ ਲਈ ਮੰਤਰੀ ਸਵਾਲ ਤੋਂ ਬੱਚਦੇ ਨਜ਼ਰ ਆਏ।

ਦੱਸ ਦਈਏ ਕਿ ਰਣਜੀਤ ਚੌਟਾਲਾ ਰਾਣੀਆ ਤੋਂ ਇੱਕ ਅਜ਼ਾਦ ਵਿਧਾਇਕ ਹਨ ਜਿਨ੍ਹਾਂ ਨੇ ਹਰਿਆਣਾ ਦੀ ਮਨੋਹਰ ਲਾਲ ਸਰਕਾਰ ਨੂੰ ਆਪਣਾ ਸਮਰਥਨ ਦਿੱਤਾ ਹੋਇਆ ਹੈ। ਹੁਣ ਜਿਸ ਸਰਕਾਰ ਦੀ ਉਨ੍ਹਾਂ ਨੇ ਹਮਾਇਤ ਕੀਤੀ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਨਹੀਂ ਠਹਿਰਾ ਰਹੀ ਬਲਕਿ ਮੰਤਰੀਆਂ ਰਣਜੀਤ ਚੌਟਾਲਾ ਨੂੰ ਕਿਸਾਨਾਂ ਦੀਆਂ ਮੰਗਾਂ ਜਾਇਜ਼ ਲੱਗ ਰਹੀਂ ਹਨ।

ਇਥੇ ਇਹ ਵੀ ਦੱਸ ਦਇਏ ਕਿ ਹਰਿਆਣਾ ਸਰਕਾਰ ਦਾ ਸਮਰਥਨ ਦੇਣ ਵਾਲੇ ਇਹ ਇਕਲੋਤੇ ਵਿਧਾਇਕ ਨਹੀਂ ਹਨ ਜਿਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜਾਇਜ਼ ਕਿਹਾ ਹੈ। ਇਸ ਤੋਂ ਪਹਿਲਾਂ ਦਾਦਰੀ ਦੇ ਅਜ਼ਾਦ ਵਿਧਾਇਕ ਸੋਮਬਰ ਸੰਗਵਾਨ ਵੀ ਕਿਸਾਨ ਅੰਦੋਲਨ ਦੀ ਹਮਾਇਤ ਕਰ ਚੁੱਕੇ ਹਨ। ਉਨ੍ਹਾਂ ਨੇ ਤਾਂ ਹਰਿਆਣਾ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ ਅਤੇ ਪਸ਼ੂ ਪਾਲਣ ਵਿਕਾਸ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ABOUT THE AUTHOR

...view details