ਚੰਡੀਗੜ੍ਹ: ਡੇਰਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੁਣ ਹੋਰ ਵੀ ਵੱਧ ਗਈਆਂ ਹਨ। ਰਾਮ ਰਹੀਮ ਨੂੰ ਡੇਰਾ ਪ੍ਰੇਮੀ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਪੰਚਕੂਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਸ ਨੂੰ ਇਸ ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ ਰਾਮ ਰਹੀਮ ਬਲਾਤਕਾਰ ਅਤੇ ਪੱਤਰਕਾਰ ਦੇ ਕਤਲ ਮਾਮਲੇ ਵਿੱਚ ਪਹਿਲਾਂ ਤੋਂ ਹੀ ਸਜ਼ਾ ਭੁਗਤ ਰਿਹਾ ਹੈ।
ਇਸ ਫੈਸਲੇ ਤੋਂ ਬਾਅਦ ਰਣਜੀਤ ਦਾ ਪੁੱਤਰ ਜਗਸੀਰ ਨੇ ਕਿਹਾ ਕਿ ਜਿਸ ਸਮੇਂ ਇਸ ਮਾਮਲੇ ਨੂੰ ਅੰਜਾਮ ਦਿੱਤਾ ਗਿਆ ਸੀ ਉਸ ਸਮੇਂ ਉਹ 7 ਸਾਲਾਂ ਦਾ ਸੀ ਹੁਣ ਉਹ 27 ਦਾ ਹੋ ਗਿਆ ਹੈ। ਤਕਰੀਬਨ 19 ਸਾਲ ਤੱਕ ਉਨ੍ਹਾਂ ਨੇ ਦੀਵਾਲੀ ਨਹੀਂ ਮਨਾਈ ਹੈ ਪਰ ਇਸ ਵਾਰ ਦੀਵਾਲੀ ਜ਼ਰੂਰ ਮਨਾਉਣਗੇ।
ਰਣਜੀਤ ਸਿੰਘ ਦੇ ਪੁੱਤਰ ਜਗਸੀਰ ਸਿੰਘ ਨੇ ਪੰਚਕੂਲਾ ਸੀਬੀਆਈ ਅਦਾਲਤ ਦੇ ਫੈਸਲੇ 'ਤੇ ਤਸੱਲੀ ਪ੍ਰਗਟ ਕੀਤੀ ਹੈ। ਜਗਸੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਰਾਮ ਰਹੀਮ ਲਈ ਅਦਾਲਤ ਤੋਂ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ, ਪਰ ਜੋ ਵੀ ਅਦਾਲਤ ਨੇ ਫੈਸਲਾ ਦਿੱਤਾ ਹੈ। ਉਹ ਅਤੇ ਉਸ ਦਾ ਪਰਿਵਾਰ ਇਸ ਤੋਂ ਸੰਤੁਸ਼ਟ ਹਨ।
ਜਗਸੀਰ ਨੇ ਕਿਹਾ ਕਿ ਬੇਸ਼ਕ ਦੇਰ ਹੋਈ ਪਰ ਇਨਸਾਫ ਮਿਲਿਆ। ਆਖਰਕਾਰ ਸਾਨੂੰ 19 ਸਾਲਾਂ ਬਾਅਦ ਨਿਆਂ ਮਿਲਿਆ। ਉਨ੍ਹਾਂ ਕਿਹਾ ਕਿ ਅਸੀਂ ਅਦਾਲਤ ਤੋਂ ਰਾਮ ਰਹੀਮ ਨੂੰ ਫਾਂਸੀ ਦੇਣ ਦੀ ਮੰਗ ਕੀਤੀ ਸੀ। ਦਰਅਸਲ, 10 ਜੁਲਾਈ 2002 ਨੂੰ ਕੁਰੂਕਸ਼ੇਤਰ ਦੇ ਵਸਨੀਕ ਰਣਜੀਤ ਸਿੰਘ, ਜੋ ਡੇਰੇ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਸਨ, ਦਾ ਕਤਲ ਕਰ ਦਿੱਤਾ ਗਿਆ ਸੀ। ਡੇਰਾ ਮੁਖੀ ਰਾਮ ਰਹੀਮ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਸਾਧਵੀ ਦੇ ਜਿਨਸੀ ਸ਼ੋਸ਼ਣ ਦੀ ਗੁਮਨਾਮ ਚਿੱਠੀ ਆਪਣੀ ਭੈਣ ਤੋਂ ਲਿਖੀ ਸੀ। ਇਸ ਸ਼ੱਕ ਦੇ ਅਧਾਰ ’ਤੇ ਰਾਮ ਰਹੀਮ ਨੇ ਰਣਜੀਤ ਨੂੰ ਮਾਰ ਦਿੱਤਾ। ਪੁਲਿਸ ਜਾਂਚ ਤੋਂ ਅਸੰਤੁਸ਼ਟ ਰਣਜੀਤ ਦੇ ਪਿਤਾ ਨੇ ਜਨਵਰੀ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। 2007 ਵਿੱਚ ਅਦਾਲਤ ਨੇ ਰਾਮ ਰਹੀਮ ਵਿਰੁੱਧ ਦੋਸ਼ ਤੈਅ ਕੀਤੇ ਸੀ।
19 ਸਾਲ ਬਾਅਦ ਮ੍ਰਿਤ ਰਣਜੀਤ ਸਿੰਘ ਦੇ ਪਰਿਵਾਰ ਨੂੰ ਮਿਲਿਆ ਇਨਸਾਫ
ਕਾਬਿਲੇਗੌਰ ਹੈ ਕਿ ਕੁਕਰਮ ਅਤੇ ਕਤਲ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸੱਜ਼ਾ ਕੱਟ ਰਹੇ ਰਾਮ ਰਹੀਮ (Ram Rahim) ਨੂੰ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਤਕਰੀਬਨ 19 ਸਾਲਾਂ ਬਾਅਦ ਮ੍ਰਿਤ ਰਣਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ ਮਿਲਿਆ ਹੈ। ਸੀਬੀਆਈ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਗੁਰਮੀਤ ਰਾਮ ਰਹੀਮ ਸਣੇ 4 ਹੋਰ ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਰਾਮ ਰਹੀਮ ’ਤੇ 31 ਲੱਖ ਰੁਪਏ ਅਤੇ ਬਾਕੀ ਮੁਲਜ਼ਮਾਂ ’ਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਇਹ ਵੀ ਪੜੋ: 19 ਸਾਲਾਂ ਬਾਅਦ ਮ੍ਰਿਤ ਰਣਜੀਤ ਸਿੰਘ ਦੇ ਪਰਿਵਾਰ ਨੂੰ ਮਿਲਿਆ ਇਨਸਾਫ, ਜਾਣੋ ਕੀ ਸੀ ਮਾਮਲਾ