ਪੰਜਾਬ

punjab

ETV Bharat / bharat

Gogamedi Murder Case Update: ਗੋਗਾਮੇੜੀ ਕਤਲ ਮਾਮਲੇ 'ਚ ਦੋਵੇਂ ਸ਼ੂਟਰਾਂ ਦੀ ਪਛਾਣ, ਰੋਹਿਤ ਰਾਠੌੜ ਅਤੇ ਨਿਤਿਨ ਫੌਜੀ ਦੀ ਭਾਲ 'ਚ ਜੁਟੀ ਪੁਲਿਸ - ਗੋਗਾਮੇੜੀ ਕਤਲ ਕਾਂਡ

Sukhdev Singh Gogamedi Murder Case Update: ਸੁਖਦੇਵ ਸਿੰਘ ਗੋਗਾਮੇੜੀ ਕਤਲ ਕੇਸ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ। ਦੋਵੇਂ ਫਰਾਰ ਸ਼ੂਟਰਾਂ ਦੀ ਪਛਾਣ ਕਰ ਲਈ ਗਈ ਹੈ, ਜਦਕਿ ਤੀਜਾ ਪਹਿਲਾਂ ਹੀ ਮਾਰਿਆ ਜਾ ਚੁੱਕਾ ਹੈ।

Gogamedi Murder Case Update
Gogamedi Murder Case Update

By ETV Bharat Punjabi Team

Published : Dec 6, 2023, 11:40 AM IST

ਜੈਪੁਰ/ਰਾਜਸਥਾਨ:ਸ਼੍ਰੀ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਸੁਖਦੇਵ ਸਿੰਘ ਨੇ ਗੋਗਾਮੇੜੀ ਕਤਲ ਕਾਂਡ ਦੇ ਦੋਵਾਂ ਸ਼ੂਟਰਾਂ ਦੀ ਪਹਿਚਾਣ ਕਰ ਲਈ ਹੈ। ਸ਼ੂਟਰ ਰੋਹਿਤ ਰਾਠੌੜ ਅਤੇ ਨਿਤਿਨ ਫੌਜੀ ਦੀ ਪਛਾਣ ਹੋ ਗਈ ਹੈ। ਪੁਲਿਸ ਨੂੰ ਰੋਹਿਤ ਅਤੇ ਨਿਤਿਨ ਦੀਆਂ ਤਸਵੀਰਾਂ ਮਿਲੀਆਂ ਹਨ, ਜਿਸ ਦੇ ਆਧਾਰ 'ਤੇ ਦੋਵਾਂ ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਬਦਮਾਸ਼ਾਂ ਦੇ ਵਿਦੇਸ਼ਾਂ ਵਿੱਚ ਵੀ ਸੰਪਰਕ ਦੱਸੇ ਜਾਂਦੇ ਹਨ। ਨਿਤਿਨ ਪੋਦਾਰ ਹਰਿਆਣਾ ਦਾ ਰਹਿਣ ਵਾਲਾ ਹੈ ਜਦਕਿ ਰੋਹਿਤ ਰਾਠੌੜ ਰਾਜਸਥਾਨ ਦੇ ਨਾਗੌਰ ਦਾ ਰਹਿਣ ਵਾਲਾ ਹੈ। ਦੋਸ਼ੀ ਨਿਤਿਨ ਦੀ ਜੈਪੁਰ ਦੇ ਝੋਟਵਾੜਾ 'ਚ ਕੱਪੜੇ ਦੀ ਦੁਕਾਨ ਦੱਸੀ ਜਾਂਦੀ ਹੈ।

ਮੰਗਲਵਾਰ ਦੁਪਹਿਰ ਨੂੰ ਰਾਜਧਾਨੀ ਜੈਪੁਰ ਦੇ ਸ਼ਿਆਮ ਨਗਰ ਥਾਣਾ ਖੇਤਰ 'ਚ ਸ਼੍ਰੀ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਸਮੇਤ ਦੋ ਲੋਕਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬਦਮਾਸ਼ ਦਿਨ-ਦਿਹਾੜੇ ਘਰ 'ਚ ਦਾਖਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਦੌਰਾਨ ਸੁਖਦੇਵ ਸਿੰਘ ਗੋਗਾਮੇੜੀ ਨੂੰ ਚਾਰ ਗੋਲੀਆਂ ਲੱਗੀਆਂ। ਪਰਿਵਾਰ ਵਾਲੇ ਗੋਗਾਮੇੜੀ ਨੂੰ ਮਾਨਸਰੋਵਰ ਦੇ ਇਕ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਕ ਹੋਰ ਨੌਜਵਾਨ ਨਵੀਨ ਸਿੰਘ ਦੀ ਵੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਇਸ ਦੇ ਨਾਲ ਹੀ ਸੁਖਦੇਵ ਸਿੰਘ ਗੋਗਾਮੇੜੀ ਦੇ ਨਿੱਜੀ ਸੁਰੱਖਿਆ ਕਰਮਚਾਰੀ ਅਜੀਤ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਅਤੇ ਹਸਪਤਾਲ 'ਚ ਜ਼ੇਰੇ ਇਲਾਜ ਹਨ। ਘਟਨਾ ਤੋਂ ਬਾਅਦ ਬਦਮਾਸ਼ ਸਕੂਟਰੀ 'ਤੇ ਫਾਇਰਿੰਗ ਕਕਰਦੇ ਹੋਏ ਸਕੂਟੀ ਲੈਕੇ ਫਰਾਰ ਹੋ ਗਏ। ਬਦਮਾਸ਼ਾਂ ਨੇ ਕਰੀਬ 17 ਰਾਉਂਡ ਫਾਇਰ ਕੀਤੇ ਸਨ।

ਗੁਆਂਢੀ ਸੂਬਿਆਂ ਦੀ ਪੁਲਿਸ ਤੋਂ ਲਈ ਜਾ ਰਹੀ ਹੈ ਮਦਦ : ਫੋਟੋ ਦੇ ਆਧਾਰ 'ਤੇ ਰਾਜਸਥਾਨ ਪੁਲਿਸ ਕਤਲ ਦੇ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਰਾਜਸਥਾਨ ਪੁਲਿਸ ਵੀ ਗੁਆਂਢੀ ਰਾਜਾਂ ਦੀ ਪੁਲਿਸ ਦੀ ਮਦਦ ਲੈ ਰਹੀ ਹੈ। ਗੁਆਂਢੀ ਰਾਜਾਂ ਦੀ ਪੁਲਿਸ ਨੂੰ ਕਤਲ ਕੇਸ ਦੀ ਜਾਣਕਾਰੀ ਅਤੇ ਮੁਲਜ਼ਮਾਂ ਦੀਆਂ ਤਸਵੀਰਾਂ ਦੇ ਦਿੱਤੀਆਂ ਗਈਆਂ ਹਨ। ਦੋਵਾਂ ਬਦਮਾਸ਼ਾਂ ਨੂੰ ਜਲਦ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਸੰਭਾਵਿਤ ਥਾਵਾਂ 'ਤੇ ਛਾਪੇਮਾਰੀ ਕਰ ਰਹੀਆਂ ਹਨ।

ਜੈਪੁਰ 'ਚ ਰਾਜਪੂਤ ਭਾਈਚਾਰੇ ਦਾ ਧਰਨਾ: ਘਟਨਾ ਨੂੰ ਲੈ ਕੇ ਸਾਰੇ ਭਾਈਚਾਰਿਆਂ ਦੇ ਲੋਕਾਂ 'ਚ ਕਾਫੀ ਗੁੱਸਾ ਹੈ। ਜੈਪੁਰ ਸਮੇਤ ਰਾਜਸਥਾਨ 'ਚ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਦਾ ਅਸਰ ਬੁੱਧਵਾਰ ਨੂੰ ਦੇਖਣ ਨੂੰ ਮਿਲਿਆ। ਮਾਨਸਰੋਵਰ ਸਥਿਤ ਮੈਟਰੋ ਮਾਸ ਹਸਪਤਾਲ ਦੇ ਬਾਹਰ ਸੈਂਕੜੇ ਲੋਕ ਹੜਤਾਲ 'ਤੇ ਬੈਠੇ ਹਨ। ਲੋਕ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਬੈਠੇ ਹਨ। ਇਸ ਘਟਨਾ ਨੂੰ ਲੈ ਕੇ ਰਾਜਧਾਨੀ ਜੈਪੁਰ ਸਮੇਤ ਸੂਬੇ ਭਰ 'ਚ ਵੱਖ-ਵੱਖ ਥਾਵਾਂ 'ਤੇ ਰਾਜਪੂਤ ਭਾਈਚਾਰੇ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਸਵਾਮੀ ਬਾਲਮੁਕੁੰਦ ਆਚਾਰੀਆ ਪ੍ਰਦਰਸ਼ਨ ਸਥਾਨ 'ਤੇ ਪਹੁੰਚੇ:ਹਵਾਮਹਾਲ ਸੀਟ ਤੋਂ ਨਵੇਂ ਚੁਣੇ ਗਏ ਵਿਧਾਇਕ ਸਵਾਮੀ ਬਾਲਮੁਕੁੰਦ ਆਚਾਰੀਆ ਮਹਾਰਾਜ ਬੁੱਧਵਾਰ ਸਵੇਰੇ ਮਾਨਸਰੋਵਰ ਦੇ ਮੈਟਰੋ ਮਾਸ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਵਾਲੀ ਥਾਂ 'ਤੇ ਪਹੁੰਚੇ। ਬਾਲਮੁਕੁੰਦ ਅਚਾਰੀਆ ਨੇ ਗਹਿਲੋਤ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸੁਰੱਖਿਆ ਮੁਹੱਈਆ ਕਰਵਾਈ ਜਾਂਦੀ ਤਾਂ ਇਹ ਦਿਨ ਨਾ ਦੇਖਣੇ ਪੈਂਦੇ। ਅਸੀਂ ਸਾਰੇ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ।

ABOUT THE AUTHOR

...view details