ਚੰਡੀਗੜ੍ਹ:ਦਿੱਲੀ ਵਿੱਚ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਹੋਈ, ਇਸ ਦੌਰਾਨ ਕਮੇਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ 2 ਸਾਲ ਲਈ ਪਾਰਟੀ ਵਿੱਚੋਂ ਮੁਅੱਤਲ (Recommendation to expel Sunil Jakhar from the party for 2 years) ਕਰਨ ਲਈ ਪਾਰਟੀ ਪ੍ਰਧਾਨ ਸੋਨੀ ਗਾਂਧੀ ਅੱਗੇ ਸ਼ਿਫਾਰਿਸ਼ ਕੀਤੀ ਹੈ। ਹੁਣ ਅੰਤਮ ਫੈਸਲਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਲੈਣਾ ਹੈ।
ਮੀਟਿੰਗ ਤੋਂ ਪਹਿਲਾਂ ਜਾਖੜ ਦਾ ਟਵੀਟ:ਦੱਸ ਦਈਏ ਕਿ ਮੀਟਿੰਗ ਤੋਂ ਪਹਿਲਾਂ ਹੀ ਜਾਖੜ ਦੇ ਤੇਵਰ ਤਲਖ ਸਨ, ਜਾਖੜ ਨੇ ਟਵੀਟ ਕਰਦੇ ਹੋਏ ਲਿਖਿਆ ਸੀ ’ਆਜ ਸਰ ਕਲਮ ਹੋਗੇ ਉਨਕੇ, ਜਿਨਮੇ ਅਭੀ ਜਮੀਰ ਬਾਕੀ ਹੈ।’ ਤੇ ਟਵੀਟ ਦੇ ਅੰਤਰ ਵਿੱਚ ਜਾਖੜ ਨੇ ਲਿਖਿਆ ‘ਜਾਵੇਦ ਅਖਤਰ ਸਾਹਬ ਤੋਂ ਮੇਰੀ ਮਾਫੀ’ (My apologies to Javed Akhtar Saheb)।
ਇਹ ਵੀ ਪੜੋ:ਪੰਜਾਬ ਅਤੇ ਦਿੱਲੀ ਸਰਕਾਰ ਵਿਚਾਲੇ ਨੌਲੇਜ ਸ਼ੇਅਰਿੰਗ ਸਮਝੌਤੇ ’ਤੇ ਹੋਏ ਦਸਤਖਤ
ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਦਿੱਤਾ ਸੀ ਬਿਆਨ:ਦੱਸ ਦਈਏ ਕਿ ਸੁਨੀਲ ਜਾਖੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਬਾਰੇ ਗਲਤ ਟਿੱਪਣੀ ਕੀਤੀ ਸੀ। ਇਸ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਸੀ।
ਹਰੀਸ਼ ਚੌਧਰੀ ਨੇ ਆਪਣੀ ਚਿੱਠੀ 'ਚ ਲਿਖਿਆ ਹੈ ਕਿ ਸੁਨੀਲ ਜਾਖੜ ਦੇ ਬਿਆਨ ਨਾਲ ਪੰਜਾਬ 'ਚ ਪਾਰਟੀ ਨੂੰ ਨੁਕਸਾਨ ਹੋਇਆ ਹੈ ਅਤੇ ਉਹ ਪਾਰਟੀ ਖਿਲਾਫ ਬਿਆਨਬਾਜ਼ੀ ਕਰਦੇ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਸੁਨੀਲ ਜਾਖੜ ਦੀ ਸ਼ਿਕਾਇਤ ਕੀਤੀ। ਹਾਲਾਂਕਿ ਸ਼ਿਕਾਇਕ ਕਰਨ ਤੋਂ ਬਾਅਦ ਸੁਨੀਲ ਜਾਖੜ ਹੋਰ ਭੜਕ ਗਏ ਹਨ ਤੇ ਉਹਨਾਂ ਨੇ ਕਿਹਾ ਸੀ ਕਿ ਇਸ ਸਬੰਧੀ ਉਹਨਾਂ ਨਾਲ ਪਹਿਲਾਂ ਹੀ ਗੱਲ ਕਰਨੀ ਚਾਹੀਦੀ ਸੀ। ਆਪਣਾ ਸਪੱਸ਼ਟੀਕਰਨ ਦਿੰਦੇ ਹੋਏ ਜਾਖੜ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਸੰਦਰਭ ਤੋਂ ਬਾਹਰ ਕੱਢਿਆ ਗਿਆ ਹੈ।