ਨਵੀਂ ਦਿੱਲੀ: ਰੋਹਿਣੀ ਅਦਾਲਤ ਨੇ 26 ਜਨਵਰੀ ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ ਦੇ ਦੋਸ਼ੀ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਦੇ ਖਿਲਾਫ ਦਰਜ ਇੱਕ ਹੋਰ ਮਾਮਲੇ ਵਿੱਚ ਗ੍ਰਿਫਤਾਰੀ 'ਤੇ ਰੋਕ ਨੂੰ 23 ਅਗਸਤ ਤੱਕ ਵਧਾ ਦਿੱਤਾ ਹੈ। ਵਧੀਕ ਸੈਸ਼ਨ ਜੱਜ ਗਗਨਦੀਪ ਸਿੰਘ ਨੇ ਇਹ ਆਦੇਸ਼ ਦਿੱਤਾ ਹੈ।
ਬੀਤੀ 27 ਜੁਲਾਈ ਨੂੰ ਅਦਾਲਤ ਨੇ ਲੱਖਾ ਦੀ ਗ੍ਰਿਫਤਾਰੀ 'ਤੇ ਅੱਜ ਤੱਕ ਰੋਕ ਲਗਾ ਦਿੱਤੀ ਸੀ। ਪਿਛਲੀ 29 ਜੂਨ ਨੂੰ ਅਦਾਲਤ ਨੇ ਲੱਖਾ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਲੱਖਾ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਸਨ। ਇਸ ਮਾਮਲੇ 'ਚ ਲੱਖਾ ਸਿਧਾਣਾ 'ਤੇ ਬਾਹਰੀ ਦਿੱਲੀ ਦੀ ਸੜਕ ਜਾਮ ਕਰਨ ਤੇ ਲਾਲ ਕਿਲ੍ਹੇ 'ਤੇ ਹਿੰਸਾ ਦੌਰਾਨ ਬੈਰੀਕੇਡ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ।