ਦਿੱਲੀ:ਦਿੱਲੀ ਦੀ ਅਦਾਲਤ ਵਿੱਚ ਅੱਜ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਤਿਰੰਗੇ ਦਾ ਅਪਮਾਨ ਕਰਨ ਮਾਮਲੇ ਚ ਜੇਲ੍ਹ' ਚ ਬੰਦ ਦੀਪ ਸਿੱਧੂ ਦੀ ਜਮਾਨਤ ਪਟੀਸ਼ਨ 'ਤੇ ਸੁਣਵਾਈ ਹੋਈ ਹੈ। ਜਿਸ ਵਿਚ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ।ਇਸ ਤੋਂ ਪਹਿਲਾਂ ਸਿੱਧੂ ਦੀ ਜ਼ਮਾਨਤ ਪਟੀਸ਼ਨ ਖਾਰਜ ਹੋ ਚੁੱਕੀ ਹੈ। ਦੱਸ ਦਈਏ ਕਿ 26 ਫਰਵਰੀ ਨੂੰ ਅਦਾਲਤ ਨੇ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।
23 ਫਰਵਰੀ ਨੂੰ ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਦੀਪ ਸਿੱਧੂ ਨੂੰ ਬੀਤੀ 9 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਤੋਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਸੀ। ਦਿੱਲੀ ਪੁਲਿਸ ਨੇ ਕਿਹਾ ਸੀ ਕਿ ਦੀਪ ਦੇ ਖਿਲਾਫ ਵੀਡੀਓਗ੍ਰਾਫੀ ਸਬੂਤ ਹਨ।
ਸਿੱਧੂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਮਹਿਜ਼ ਹਾਜ਼ਰੀ ਹੀ ਉਸ ਦੇ ਮੁਵੱਕਲ ਨੂੰ ਗੈਰ ਕਾਨੂੰਨੀ ਢੰਗ ਨਾਲ ਇਕੱਠੇ ਹੋਣ ਦਾ ਦੋਸ਼ੀ ਨਹੀਂ ਬਣਾ ਦਿੰਦੀ ਉਹ ਇਕ ਇਮਾਨਦਾਰ ਨਾਗਰਿਕ ਹੈ।ਜੋ ਕਿ ਪ੍ਰਦਰਸ਼ਨ ਦਾ ਹਿੱਸਾ ਸੀ। ਦਿੱਲੀ ਪੁਲਿਸ ਦੀ ਵੱਲੋ ਪੇਸ਼ ਹੋਏ ਸਰਕਾਰੀ ਵਕੀਲ ਨੇ ਦਾਅਵਾ ਕੀਤਾ ਕਿ ਸਿੱਧੂ ਨੇ ਹਿੰਸਾ ਨੂੰ ਅੰਜਾਮ ਦੇਣ ਅਤੇ ਰਾਸ਼ਟਰੀ ਝੰਡੇ ਦੀ ਬੇਅਦਬੀ ਕਰਨ ਦੇ ਉਦੇਸ਼ ਨਾਲ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ ਸੀ ਅਤੇ ਲੋਕਾਂ ਨੂੰ ਨਜਾਇਜ਼ ਤੌਰ ‘ਤੇ ਇਕੱਠੇ ਕਰਨ ਵਿੱਚ ਉਸ ਦੀ ਵੱਡੀ ਭੂਮਿਕਾ ਸੀ।
26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹਾ ਕੈਂਪਸ ਵਿਚ ਹੋਈ ਹਿੰਸਾ ਦੇ ਮਾਮਲੇ ਚ ਦੀਪ ਸਿੱਧੂ ਨੂੰ 9 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸਰਕਾਰੀ ਵਕੀਲ ਨੇ ਜ਼ਮਾਨਤ ਅਰਜ਼ੀ ਦਾ ਇਹ ਦਾਅਵਾ ਕਰਦਿਆਂ ਵਿਰੋਧ ਕੀਤਾ ਕਿ ਜੇ ਸਿੱਧੂ ਨੂੰ ਰਿਹਾ ਕਰ ਦਿੱਤਾ ਗਿਆ ਤਾਂ ਉਹ ਸਬੂਤਾਂ ਨੂੰ ਨਸ਼ਟ ਕਰ ਦੇਣਗੇ ਕਿਉਂਕਿ ਉਸਨੇ ਫੜਨ ਤੋਂ ਪਹਿਲਾਂ ਉਸ ਨੇ ਦੋ ਫੋਨ ਨਸ਼ਟ ਕਰ ਦਿੱਤੇ ਸਨ।
ਉਨ੍ਹਾ ਨੇ ਅਦਾਲਤ ਨੂੰ ਕਿਹਾ ਕਿ ਦੀਪ ਸਿੱਧੂ ਨੇ ਕਿਹਾ ਸੀ ਕਿ "26 ਜਨਵਰੀ ਆ ਰਹੀ ਹੈ। ਵੱਧ ਤੋਂ ਵੱਧ ਲੋਕ ਆਓ। ਆਪਣੇ ਟਰੈਕਟਰ ਲੈ ਆਓ। ਉਨ੍ਹਾਂ ਦਾਅਵਾ ਕੀਤਾ ਕਿ ਸਿੱਧੂ ਜਾਣਦੇ ਹਨ ਕਿ ਸਿੰਘੂ ਸਰਹੱਦ ‘ਤੇ ਪ੍ਰਦਰਸ਼ਨਕਾਰੀ ਨਿਰਧਾਰਤ ਰਸਤੇ ਦੀ ਪਾਲਣਾ ਨਹੀਂ ਕਰਨਗੇ।ਉਨ੍ਹਾਂ ਕਿਹਾ,‘ ਰਸਤੇ ’ਤੇ ਚੱਲਣ ਦਾ ਕੋਈ ਇਰਾਦਾ ਨਹੀਂ ਸੀ। ਸਾਡੇ ਦੇਸ਼ ਨੂੰ ਬਦਨਾਮ ਕਰਨ ਦੀ ਯੋਜਨਾ ਸੀ। ਉਸਨੇ ਸਾਡੇ ਰਾਸ਼ਟਰੀ ਝੰਡੇ ਦੀ ਬੇਇੱਜ਼ਤੀ ਕੀਤੀ ਹੈ। ਜਦੋਂ ਦੋਂ ਪੁਲਿਸ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਭੀੜ ਨੇ ਉਸ 'ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ । 144 ਤੋਂ ਵੱਧ ਪੁਲਿਸ ਵਾਲੇ ਜ਼ਖਮੀ ਹੋ ਗਏ।' 'ਸਿੱਧੂ ਦੇ ਵਕੀਲ ਨੇ ਵੀਡੀਓ ਨੂੰ ਢੰਗ ਨਾਲ ਪੇਸ਼ ਕਰਨ ਦਾ ਦੋਸ਼ ਲਗਾਇਆ ਹੈ