ਨਵੀਂ ਦਿੱਲੀ: 26 ਜਨਵਰੀ ਮੌਕੇ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਅਤੇ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਦੀ ਜਾਂਚ 'ਚ ਨਾਮਜ਼ਦ ਲੱਖਾ ਸਿਧਾਣਾ ਵਲੋਂ ਪੁਲਿਸ ਦੀ ਜਾਂਚ ਟੀਮ ਨੂੰ ਪੁੱਛਗਿਛ 'ਚ ਸਹਿਯੋਗ ਦਿੱਤਾ ਗਿਆ ਹੈ। ਜਿਸ ਦੇ ਚੱਲਦਿਆਂ ਲੱਖਾ ਸਿਧਾਣਾ ਮਨਜਿੰਦਰ ਸਿੰਘ ਸਿਰਸਾ ਅਤੇ ਉਨ੍ਹਾਂ ਦੇ ਵਕੀਲਾਂ ਦੀ ਟੀਮ ਨਾਲ ਦਿੱਲੀ ਜਾਂਚ ਟੀਮ ਸਾਹਮਣੇ ਪੇਸ਼ ਹੋਏ। ਜਿਸ ਉਪਰੰਤ ਉਹ ਦਿੱਲੀ ਗੁਰਦੁਆਰਾ ਸਾਹਿਬ ਵੀ ਨਤਮਸਤਕ ਹੋਏ।
ਤੁਹਾਨੂੰ ਦੱਸ ਦਈਏ ਕਿ ਲਾਲ ਕਿਲ੍ਹਾ ਹਿੰਸਾ ਮਾਮਲਾ 'ਚ ਦਿੱਲੀ ਪੁਲਿਸ ਵਲੋਂ ਕਈ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਸੀ, ਜਿਸ 'ਚ ਦੀਪ ਸਿੱਧੂ ਵੀ ਸ਼ਾਮਲ ਸੀ। ਦਿੱਲੀ ਪੁਲਿਸ ਵਲੋਂ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ 'ਤੇ ਇਨਾਮ ਵੀ ਰੱਖਿਆ ਗਿਆ ਸੀ। ਜਿਸ ਨੂੰ ਲੈਕੇ ਪੁਲਿਸ ਵਲੋਂ ਕਾਫ਼ੀ ਭਾਲ ਵੀ ਕੀਤੀ ਗਈ। ਇਸ ਦੇ ਵਿੱਚ ਹੀ ਲੱਖੇ ਸਿਧਾਣੇ ਦੇ ਭਰਾ ਨੂੰ ਦਿੱਲੀ ਪੁਲਿਸ ਵਲੋਂ ਪੁੱਛਗਿਛ ਲਈ ਚੁੱਕਣ ਅਤੇ ਮਾਰਕੁੱਟ ਦੀਆਂ ਖ਼ਬਰਾਂ ਸਾਹਮਣੇ ਆਈਆਂ ਸੀ।