ਨਵੀਂ ਦਿੱਲੀ: 26 ਜਨਵਰੀ 2020 ਨੂੰ ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਲੱਖਾ ਸਿਧਾਣਾ ਨੂੰ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵੱਲੋਂ ਐਂਟੀਸਪੇਟਰੀ ਜ਼ਮਾਨਤ ਮਿਲ ਗਈ ਹੈ। ਅਦਾਲਤ ਨੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਦੇ ਦਿੱਤੀ ਹੈ। ਲੱਖਾ ਸਿਧਾਣਾ ਵੱਲੋਂ ਪੇਸ਼ ਹੋਏ ਵਕੀਲ ਜਸਦੀਪ ਢਿੱਲੋਂ ਨੇ ਕਿਹਾ ਕਿ ਉਹ ਜਾਂਚ ਵਿਚ ਸ਼ਾਮਿਲ ਹੋਏ ਸੀ ਤੇ ਜਾਂਚ ਏਜੰਸੀ ਨੂੰ ਪੂਰਾ ਸਹਿਯੋਗ ਕਰ ਰਹੇ ਸੀ।
ਲਾਲ ਕਿਲ੍ਹਾ ਹਿੰਸਾ ਮਾਮਲਾ: ਲੱਖਾ ਸਿਧਾਣਾ ਨੂੰ ਮਿਲੀ ਵੱਡੀ ਰਾਹਤ - lakha sidhana
ਅਦਾਲਤ ਨੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਦੇ ਦਿੱਤੀ ਹੈ। ਲੱਖਾ ਸਿਧਾਣਾ ਵੱਲੋਂ ਪੇਸ਼ ਹੋਏ ਵਕੀਲ ਜਸਦੀਪ ਢਿੱਲੋਂ ਨੇ ਕਿਹਾ ਕਿ ਉਹ ਜਾਂਚ ਵਿਚ ਸ਼ਾਮਿਲ ਹੋਏ ਸੀ ਤੇ ਜਾਂਚ ਏਜੰਸੀ ਨੂੰ ਪੂਰਾ ਸਹਿਯੋਗ ਕਰ ਰਹੇ ਸੀ।
ਲੱਖਾ ਸਿਧਾਣਾ ਨੂੰ ਮਿਲੀ ਵੱਡੀ ਰਾਹਤ
26 ਜਨਵਰੀ 2020 ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਦਿੱਲੀ ਵਿਚ ਟਰੈਕਟਰ ਰੈਲੀ ਕੱਢੀ ਸੀ। ਇਸ ਰੈਲੀ ਦੌਰਾਨ ਹਿੰਸਕ ਘਟਨਾਵਾਂ ਵੀ ਵਾਪਰੀਆਂ ਸਨ। ਵੱਡੀ ਗਿਣਤੀ ਵਿਚ ਕਿਸਾਨ ਲਾਲ ਕਿਲ੍ਹੇ ਵਿਚ ਦਾਖਲ ਹੋਏ ਸਨ ਅਤੇ ਉਥੇ ਧਾਰਮਿਕ ਝੰਡਾ ਲਹਿਰਾਇਆ ਗਿਆ ਸੀ। ਇਸ ਹਿੰਸਾ ਵਿੱਚ ਬਹੁਤ ਸਾਰੇ ਪੁਲਿਸ ਮੁਲਜ਼ਾਮ ਵੀ ਜ਼ਖਮੀ ਹੋਏ ਸਨ। ਲੱਖਾ ਸਿਧਾਣਾ ਤੇ ਹਿੰਸਾ ਭੜਕਾਉਣ ਦੇ ਇਲਜ਼ਾਮ ਸਨ।