ਹੈਦਰਾਬਾਦ: ਕੋਵਿਡ-19 ਵਿਰੋਧੀ ਟੀਕਾਕਰਨ ਲਈ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਦੀ ਰਜਿਸਟ੍ਰੇਸ਼ਨ (Covid Vaccine Registration) ਅੱਜ ਤੋਂ 'ਕੋਵਿਨ' ਪੋਰਟਲ 'ਤੇ ਸ਼ੁਰੂ ਹੋ ਗਿਆ ਹੈ। ਬੱਚਿਆਂ ਨੂੰ ਸਿਰਫ਼ (Covaxin vaccine) ਕੋਵੈਕਸੀਨ ਵੈਕਸੀਨ ਹੀ ਲੱਗੇਗੀ। 3 ਜਨਵਰੀ ਤੋਂ ਬੱਚਿਆਂ ਦਾ ਕੋਵਿਡ-19 ਵਿਰੋਧੀ ਟੀਕਾਕਰਨ (Covaxin vaccine) ਸ਼ੁਰੂ ਕੀਤਾ ਜਾਵੇਗਾ।
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਕੇ ਲੋਕਾਂ ਨੂੰ ਬੱਚਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ (Covid Vaccine Registration) ਕਰਵਾਉਣ ਦੀ ਅਪੀਲ ਕੀਤੀ ਹੈ। ਮਾਂਡਵੀਆ ਨੇ ਟਵੀਟ ਕੀਤਾ ਕਿ ਬੱਚੇ ਸੁਰੱਖਿਅਤ ਹਨ, ਤਾਂ ਦੇਸ਼ ਦਾ ਭਵਿੱਖ ਸੁਰੱਖਿਅਤ ਹੈ! ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਯੋਗ ਬੱਚਿਆਂ ਦਾ ਰਜਿਸਟ੍ਰੇਸ਼ਨ ਜਰੂਰ ਕਰਵਾਉਣ।
1 ਜਨਵਰੀ ਤੋਂ 15-18 ਸਾਲ ਦੀ ਉਮਰ ਦੇ ਬੱਚਿਆਂ ਲਈ CoWIN ਪਲੇਟਫਾਰਮ 'ਤੇ ਟੀਕਾਕਰਨ ਰਜਿਸਟ੍ਰੇਸ਼ਨ ਸ਼ੁਰੂ ਹੋਵੇਗੀ। ਦੱਸ ਦਈਏ ਕਿ ਕੋਵਿਡ-19 ਦੇ ਓਮੀਕਰੋਨ ਵੇਰੀਐਂਟ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਦਸੰਬਰ ਨੂੰ ਵਾਇਰਸ ਵਿਰੁੱਧ ਲੜਾਈ ਵਿੱਚ ਤਿੰਨ ਵੱਡੇ ਫੈਸਲਿਆਂ ਦਾ ਐਲਾਨ ਕੀਤਾ ਸੀ ਜਿਸ ’ਚ ਨਵੇਂ ਸਾਲ ਦੀ ਜਨਵਰੀ ਤੋਂ 15 ਤੋਂ18 ਸਾਲ ਦੇ ਬੱਚਿਆਂ ਦੇ ਲਈ ਟੀਕੇ ਲਗਾਉਣ ਦੀ ਸ਼ੁਰੂਆਤ ਵੀ ਸ਼ਾਮਲ ਹੈ।
ਇਹ ਵੀ ਪੜੋ:OMICRON NEWS: ਓਮੀਕਰੋਨ ਤੋਂ ਪੀੜਤ ਰਹਿ ਚੁੱਕੇ ਬਜ਼ੁਰਗ ਦੀ ਮੌਤ
ਇੰਝ ਕਰੋ ਆਨਲਾਈਨ ਰਜਿਸਟ੍ਰੇਸ਼ਨ
- 15 ਸਾਲ ਤੋਂ 18 ਸਾਲ ਦੇ ਬੱਚਿਆਂ ਲਈ ਟੀਕਾਕਰਨ ਸਲਾਟ ਬੁੱਕ ਕਰਨਾ ਬਹੁਤ ਆਸਾਨ ਹੈ।
- ਇਸ ਦੇ ਲਈ ਪਹਿਲਾਂ ਤੁਹਾਨੂੰ CoWIN ਪਲੇਟਫਾਰਮ 'ਤੇ ਜਾਣਾ ਹੋਵੇਗਾ।
- ਇੱਥੇ ਬੱਚੇ ਬਾਰੇ ਜਾਣਕਾਰੀ ਦੇਣੀ ਹੋਵੇਗੀ ਜਿਵੇਂ ਕਿ ਨਾਮ ਅਤੇ ਉਮਰ।
- ਇਸ ਤੋਂ ਬਾਅਦ ਬੱਚਿਆਂ ਦਾ ਆਧਾਰ ਜਾਂ 10ਵੀਂ ਜਮਾਤ ਆਈ ਕਾਰਡ ਦੇਣਾ ਹੋਵੇਗਾ।
- ਇਸ ਤੋਂ ਬਾਅਦ ਪ੍ਰਕਿਰਿਆ ਨੂੰ ਆਸਾਨੀ ਨਾਲ ਪੂਰਾ ਕੀਤਾ ਜਾ ਸਕਦਾ ਹੈ।