ਚੰਡੀਗੜ੍ਹ:ਮੁਸੇਵਾਲਾ ਕਤਲਕਾਂਡ ਨੂੰ ਲੈ ਕੇ AGTF ਚੀਫ਼, ADGP ਪ੍ਰਮੋਦ ਬਾਨ ਨੇ PHQ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਤਮਾਮ ਤਫ਼ਤੀਸ਼ ਦੌਰਾਨ ਪਤਾ ਲੱਗਾ ਕਿ ਕੌਣ ਗੈਂਗਸਟਰਾਂ ਨੂੰ ਪਾਲ ਰਿਹਾ ਹੈ। ਕੌਣ ਇਨ੍ਹਾਂ ਨੂੰ ਹਥਿਆਰ, ਸ਼ੂਟਰ ਅਤੇ ਪੈਸਾ ਮੁਹੱਈਆ ਕਰਵਾ ਰਿਹਾ ਹੈ।
ਉੁਨ੍ਹਾਂ ਦੱਸਿਆ ਕਿ 3 ਵਾਰ ਮੂਸੇਵਾਲਾ ਦੀ ਰੇਕੀ ਕੀਤੀ ਗਈ ਹੈ। ਗੋਲਡੀ ਬਰਾੜ ਨਾਲ ਮਿਲ ਕੇ ਸਾਜਿਸ਼ ਰਚੀ ਗਈ ਸੀ। 29 ਮਈ ਤੋਂ ਪਹਿਲਾਂ ਵੀ ਮੂਸੇਵਾਲਾ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਲਾਰੈਂਸ ਬਿਸ਼ਨੋਈ ਕਤਲਕਾਂਡ ਦਾ ਮਾਸਟਰਮਾਈਂਡ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ 13 ਗ੍ਰਿਫ਼ਤਾਰੀਆਂ ਕੀਤੀਆਂ ਹਨ। ਦਿੱਲੀ ਪੁਲਿਸ ਨੇ 2 ਸ਼ੂਟਰਾਂ ਸਣੇ 3 ਗ੍ਰਿਫ਼ਤਾਰੀਆਂ ਕੀਤੀਆਂ। ਕਤਲਕਾਂਡ ਵਿੱਚ AK ਸੀਰੀਜ਼ ਦੇ ਹਥਿਆਰ ਵਰਤੇ ਗਏ। ਬਾਨ ਨੇ ਕਿਹਾ ਕਿ ਪ੍ਰਿਅਵ੍ਰਤ ਫ਼ੌਜੀ ਤੋਂ ਵੀ ਪੁੱਛਗਿੱਛ ਹੋਵੇਗੀ।
ਮੁਲਜ਼ਮ ਕੇਕੜਾ ਤੇ ਨਿੱਕੂ ਨੇ ਸਿੱਧੂ ਮੂਸੇਵਾਲਾ ਨਾਲ ਪਹਿਲਾਂ ਸੈਲਫ਼ੀ ਲਈ ਫਿਰ ਗੋਲਡੀ ਬਰਾੜ ਅਤੇ ਸਚਿਨ ਬਿਸ਼ਨੋਈ ਦੀ ਅੱਗੇ ਜਾਣਕਾਰੀ ਦਿੱਤੀ ਕਿ ਸਿੱਧੂ ਨਾਲ ਕੌਣ-ਕੌਣ ਹੈ ਅਤੇ ਕਿੰਨੇ ਜਣੇ ਗੱਡੀ ਵਿੱਚ ਸਨ। ਇਸ ਮਾਮਲੇ ਵਿੱਚ ਹੁਣ ਤੱਕ ਪੰਜਾਬ ਪੁਲਿਸ 13 ਗ੍ਰਿਫ਼ਤਾਰੀਆਂ ਕੀਤੀਆਂ ਹਨ। ਲਾਰੈਂਸ ਨੇ ਖੁਲਾਸਾ ਕੀਤਾ ਕਿ ਉਸ ਨੇ ਸਚਿਨ ਥਾਪਨ, ਅਨਮੋਲ ਬਿਸ਼ਨੋਈ, ਤਿਲਕ ਰਾਜ ਅਤੇ ਭਾਨੂੰ ਪ੍ਰਤਾਪ ਨਾਲ ਮਿਲ ਕੇ ਸਾਜਿਸ਼ ਰਚੀ।
ADGP ਪ੍ਰਮੋਦ ਬਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਚਿਨ ਬਿਸ਼ਨੋਈ ਨੇ ਇਕ ਨਿਊਜ਼ ਚੈਨਲ ਨੂੰ ਇਹ ਖੁਲਾਸਾ ਕੀਤਾ ਸੀ ਕਿ ਉਸ ਨੇ ਗੋਲੀਆਂ ਚਲਾਈਆਂ ਸਨ, ਜਦਕਿ ਇਕ ਜਾਂਚ ਨੂੰ ਭਟਕਾਉਣ ਲਈ ਕਰਵਾਇਆ ਗਿਆ ਸੀ, ਕਿਉਂਕਿ ਇਸ ਨੂੰ ਫਰਜ਼ੀ ਪਾਸਪੋਰਟ ਬਣਾ ਕੇ ਵਿਦੇਸ਼ ਭੇਜ ਦਿੱਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਸਾਰੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਕੌਣ ਇਨ੍ਹਾਂ ਨੂੰ ਹਥਿਆਰ, ਸ਼ੂਟਰ ਅਤੇ ਪੈਸਾ ਮੁਹੱਈਆ ਕਰਵਾ ਰਿਹਾ ਹੈ। ਪੰਜਾਬ ਪੁਲਿਸ ਇਸ ਮਾਮਲੇ ਉੱਤੇ ਬੇਹਦ ਬਰੀਕੀ ਨਾਲ ਜਾਂਚ ਕਰ ਰਹੀ ਹੈ। ਪਿਛਲੇ ਢਾਈ ਤਿਨ ਮਹੀਨਿਆਂ ਤੋਂ 147 ਗੈਂਗਸਟਰ ਕ੍ਰਿਮਿਨਲ ਗ੍ਰਿਫਤਾਰ ਕੀਤੇ ਗਏ ਹਨ ਅਤੇ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ADGP ਪ੍ਰਮੋਦ ਬਾਨ ਨੇ ਦੱਸਿਆ ਕੋਲੋਂ ਲਾਰੈਂਸ ਬਿਸ਼ਨੋਈ ਵਲੋਂ ਥਰਡ ਡਿਗਰੀ ਟਾਰਚ ਕਰਨ ਦੇ ਸਵਾਲ ਉੱਤੇ ADGP ਪ੍ਰਮੋਦ ਬਾਨ ਨੇ ਦੱਸਿਆ ਕਿ ਬਿਸ਼ਨੋਈ ਦਾ ਹਰ ਰੋਜ਼ ਮੈਡੀਕਲ ਕਰਵਾਇਆ ਜਾ ਰਿਹਾ। ਬਿਸ਼ਨੋਈ ਕੋਲੋਂ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹੀ ਪੁੱਛਗਿਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਲੋਂ ਖੁਲਾਸੇ ਕਰਨ ਤੋਂ ਬਾਅਦ ਰਸ਼ੀਅਨ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਵਿੱਕੀ ਮਿੱਢੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ਰਚੀ। ਲਾਰੈਂਸ ਬਿਸ਼ਨੋਈ ਨੇ ਗੋਲਡੀ ਬਰਾੜ ਨਾਲ ਮਿਲ ਕੇ ਕਤਲ ਦੀ ਸਾਜਿਸ਼ ਰਚੀ ਸੀ, ਜੋ ਕਿ ਬਿਸ਼ਨੋਈ ਦੇ ਸੰਪਰਕ ਵਿੱਚ ਘੱਟੋ-ਘੱਟ 8-9 ਮਹੀਨਿਆਂ ਤੋਂ ਸੀ।
ਇਸ ਤਰ੍ਹਾਂ ਦਿੱਤਾ ਵਾਰਦਾਤ ਨੂੰ ਅੰਜਾਮ: ਦਿੱਲੀ ਦੇ ਸਪੈਸ਼ਲ ਸੈਲ ਦੇ ਸੀਪੀ HGS ਧਾਲੀਵਾਲ ਨੇ ਇਸ ਮਾਮਲੇ ਵਿੱਚ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਰੀਆਂ ਟੀਮਾਂ ਵਲੋਂ ਬਹੁਤ ਹੀ ਗੰਭੀਰਤਾ ਨਾਲ ਕੰਮ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 6 ਸ਼ੂਟਰਾਂ ਦੀ ਪਛਾਣ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ 2 ਮੋਡਿਓਲ ਉਸ ਦਿਨ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮੁੱਖ ਸੀ। ਦੋਨੋਂ ਮੋਡਿਊਲ ਕੈਨੇਡਾ ਬੈਠੇ ਗੋਲਡੀ ਬਰਾੜ ਨਾਲ ਸੰਪਰਕ ਵਿੱਚ ਸਨ। ਬੋਲੈਰੋ ਗੱਡੀ ਨੂੰ ਕਸ਼ਿਸ਼ ਚਲਾ ਰਿਹਾ ਸੀ, ਪ੍ਰਿਅਵ੍ਰਤ ਫੌਜੀ ਮੋਡਿਊਲ ਨੂੰ ਹੈਡ ਕਰ ਰਿਹਾ ਸੀ। ਅੰਕਿਤ ਸਿਰਸਾ ਤੇ ਦੀਪਕ ਵੀ ਇਨ੍ਹਾਂ ਦੇ ਨਾਲ ਇੱਕ ਗੱਡੀ ਵਿੱਚ ਮੌਜੂਦ ਸੀ, ਕੁੱਲ 4 ਇਕ ਗੱਡੀ ਵਿੱਚ ਸਨ। ਕੋਰੋਲਾ ਗੱਡੀ ਵਿੱਚ ਜਗਰੂਪ ਰੂਪਾ ਮੌਜੂਦ ਸੀ ਜੋ ਗੱਡੀ ਚਲਾ ਰਿਹਾ ਸੀ ਅਤੇ ਮਨਪ੍ਰੀਤ ਮਨੂੰ ਉਸ ਦੇ ਨਾਲ ਬੈਠਾ ਸੀ।
ਜਦੋਂ ਸ਼ੁਭਦੀਪ ਸਿੱਧੂ ਘਰੋਂ ਨਿਕਲੇ ਤਾਂ , ਸੰਦੀਪ ਕੇਕੜਾ ਨੇ ਇਸ ਦੀ ਖ਼ਬਰ ਮੁਖ ਮੁਲਜ਼ਮਾਂ ਨੂੰ ਦਿੱਤੀ ਗਈ। ਇਸ ਤੋਂ ਪਹਿਲਾਂ ਰੇਕੀ ਵੀ ਹੋ ਚੁੱਕੀ ਸੀ। ਜਦੋਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਸਿੱਧੂ ਨਾਲ ਕੋਈ ਸਕਿਊਰਿਟੀ ਨਹੀਂ ਹੈ, ਤਾਂ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਨ੍ਹਾਂ ਵਿੱਚ ਕੋਰੋਲਾ ਨੇ ਸਿੱਧੂ ਦੀ ਗੱਡੀ ਦਾ ਪਿੱਛਾ ਕੀਤਾ ਅਤੇ ਸਿੱਧੂ ਮੂਸੇਵਾਲਾ ਦੀ ਗੱਡੀ ਨੂੰ ਓਵਰਟੇਕ ਕਰਦੇ ਹੋਏ ਮਨਪ੍ਰੀਤ ਮਨੂੰ ਨੇ ਪਹਿਲਾਂ ਫਾਇਰਿੰਗ ਕੀਤੀ। ਪਿੱਛੇ ਕੋਰੋਲਾ ਗੱਡੀ ਵੀ ਸੀ ਜਿਸ ਚੋਂ ਇਹ ਦੋਵੇਂ ਜਗਰੂਪ ਰੂਪਾ ਅਤੇ ਮਨਪ੍ਰੀਤ ਮਨੂੰ ਨਿਕਲੇ ਅਤੇ 6 ਜਣਿਆਂ ਨੇ ਸਿੱਧੂ ਉੱਤੇ ਫਾਇੰਰਿਗ ਕੀਤੀ।
ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਕਤਲਕਾਂਡ- ਦਿੱਲੀ ਸਪੈਸ਼ਲ ਸੈਲ ਦੀ PC: 'ਸਿੱਧੂ 'ਤੇ AK-47 ਨਾਲ ਚਲਾਈ ਗੋਲੀ, ਗ੍ਰੇਨੇਡ ਹਮਲੇ ਦੀ ਵੀ ਸੀ ਪਲਾਨਿੰਗ'
ਦਿੱਲੀ ਪੁਲਿਸ ਅਨੁਸਾਰ ਸਪੈਸ਼ਲ ਸੈੱਲ ਦੀ ਟੀਮ ਮੂਸੇਵਾਲਾ ਕਤਲ ਕਾਂਡ ਸਬੰਧੀ ਕੰਮ ਕਰ ਰਹੀ ਸੀ। ਇਸ ਦੌਰਾਨ ਉਸ ਨੇ ਇਸ ਕਤਲ ਵਿੱਚ ਸ਼ਾਮਲ ਸ਼ੂਟਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਅਤੇ ਗੁਪਤ ਸੂਚਨਾ ’ਤੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ। ਇਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਅਤੇ ਵਿਸਫੋਟਕ ਸਮੱਗਰੀ ਬਰਾਮਦ ਹੋਈ ਹੈ।
ਗ੍ਰੇਨੇਡ ਨਾਲ ਹਮਲਾ ਕਰਨ ਦੀ ਵੀ ਸੀ ਤਿਆਰੀ:ਦਿੱਲੀ ਦੇ ਸਪੈਸ਼ਲ ਸੈਲ ਦੇ ਸੀਪੀ HGS ਧਾਲੀਵਾਲ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ AK-47 ਵਰਤੀ ਗਈ। ਜੇਕਰ ਇਨ੍ਹਾਂ ਦਾ ਪਲਾਨ ਫੇਲ੍ਹ ਹੋ ਜਾਂਦਾ, ਤਾਂ ਮੁਲਜ਼ਮਾਂ ਨੇ ਗ੍ਰੇਨੇਡ ਨਾਲ ਹਮਲਾ ਕਰਨ ਲਈ ਬੇਕਅਪ ਰੱਖਿਆ ਸੀ।