ਪੰਜਾਬ

punjab

ETV Bharat / bharat

ਹਾਈ ਕੋਰਟ ਦੇ ਰਿਟਾਇਰਡ ਜੱਜ ਲਖੀਮਪੁਰ ਮਾਮਲੇ ਦੀ ਕਰਨਗੇ ਜਾਂਚ - ਸੇਵਾਮੁਕਤ ਜੱਜ

ਇਲਾਹਾਬਾਦ ਹਾਈ ਕੋਰਟ (Allahabad High Court) ਦੇ ਸੇਵਾਮੁਕਤ ਜੱਜ (Retired Judge) ਪ੍ਰਦੀਪ ਕੁਮਾਰ ਸ੍ਰੀਵਾਸਤਵ ਲਖੀਮਪੁਰ ਖੀਰੀ ਹਿੰਸਾ ਮਾਮਲੇ (Lakhimpur Khiri violence case) ਦੀ ਜਾਂਚ ਕਰਨਗੇ। ਉਹ ਦੋ ਮਹੀਨਿਆਂ ਵਿੱਚ ਰਿਪੋਰਟ ਦੇਣਗੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਇਸ ਨੋਟੀਫਿਕੇਸ਼ਨ ਦੇ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰੇਗਾ। ਇਸ ਦੇ ਕਾਰਜਕਾਲ ਵਿੱਚ ਕੋਈ ਵੀ ਤਬਦੀਲੀ ਸਰਕਾਰ ਦੇ ਆਦੇਸ਼ਾਂ ‘ਤੇ ਹੋਵੇਗੀ।

ਹਾਈ ਕੋਰਟ ਦੇ ਰਿਟਾਇਰਡ ਜੱਜ ਲਖੀਮਪੁਰ ਮਾਮਲੇ ਦੀ ਕਰਨਗੇ ਜਾਂਚ
ਹਾਈ ਕੋਰਟ ਦੇ ਰਿਟਾਇਰਡ ਜੱਜ ਲਖੀਮਪੁਰ ਮਾਮਲੇ ਦੀ ਕਰਨਗੇ ਜਾਂਚ

By

Published : Oct 7, 2021, 11:01 AM IST

ਲਖਨਾਊ: ਲਖੀਮਪੁਰ ਖੀਰੀ ਹਿੰਸਾ ਮਾਮਲੇ (Lakhimpur Khiri violence case) ਦੀ ਜਾਂਚ ਲਈ ਇੱਕ ਮੈਂਬਰੀ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਇਲਾਹਾਬਾਦ ਹਾਈ ਕੋਰਟ (Allahabad High Court) ਦੇ ਇੱਕ ਸਾਬਕਾ ਜੱਜ (Retired Judge) ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਨ੍ਹਾਂ ਨੂੰ ਦੋ ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜੋ: ਪੰਜਾਬ ਕਾਂਗਰਸ ਵਰਕਰਾਂ ਦਾ ਵੱਡਾ ਕਾਫਲਾ ਅੱਜ ਲਖੀਮਪੁਰ ਲਈ ਹੋਵੇਗਾ ਰਵਾਨਾ

ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਵੱਲੋਂ ਵੀਰਵਾਰ ਨੂੰ ਜਾਰੀ ਬਿਆਨ ਅਨੁਸਾਰ ਕਮਿਸ਼ਨ ਦੇ ਗਠਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਕਮਿਸ਼ਨ ਨੂੰ ਮਾਮਲੇ ਦੀ ਜਾਂਚ ਲਈ ਦੋ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਇਲਾਹਾਬਾਦ ਹਾਈ ਕੋਰਟ (Allahabad High Court) ਦੇ ਜੱਜ (ਸੇਵਾਮੁਕਤ) ਪ੍ਰਦੀਪ ਕੁਮਾਰ ਸ੍ਰੀਵਾਸਤਵ ਮਾਮਲੇ ਦੀ ਜਾਂਚ ਕਰਨਗੇ।

ਉਨ੍ਹਾਂ ਕਿਹਾ ਕਿ ਕਮਿਸ਼ਨ ਆਫ਼ ਇਨਕੁਆਰੀ ਐਕਟ, 1952 (1952 ਦਾ ਐਕਟ ਨੰਬਰ 60) ਦੀ ਧਾਰਾ 3 ਦੁਆਰਾ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ, ਰਾਜਪਾਲ ਨੇ ਇਲਾਹਾਬਾਦ ਹਾਈ ਕੋਰਟ (Allahabad High Court) ਦੇ ਜੱਜ (ਸੇਵਾਮੁਕਤ) ਪ੍ਰਦੀਪ ਕੁਮਾਰ ਸ੍ਰੀਵਾਸਤਵ ਨੂੰ ਸਿੰਗਲ ਮੈਂਬਰ ਨਿਯੁਕਤ ਕੀਤਾ ਹੈ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਇਸ ਨੋਟੀਫਿਕੇਸ਼ਨ ਦੇ ਜਾਰੀ ਹੋਣ ਦੀ ਮਿਤੀ ਤੋਂ ਦੋ ਮਹੀਨਿਆਂ ਦੇ ਅੰਦਰ ਜਾਂਚ ਪੂਰੀ ਕਰੇਗਾ। ਇਸ ਦੇ ਕਾਰਜਕਾਲ ਵਿੱਚ ਕੋਈ ਵੀ ਤਬਦੀਲੀ ਸਰਕਾਰ ਦੇ ਆਦੇਸ਼ਾਂ ‘ਤੇ ਹੋਵੇਗੀ।

ਇਹ ਵੀ ਪੜੋ: ਲਖੀਮਪੁਰ ਹਿੰਸਾ ਮਾਮਲਾ: ਸੁਪਰੀਮ ਕੋਰਟ ਨੇ ਖੁਦ ਲਿਆ ਨੋਟਿਸ, ਅੱਜ ਹੋਵੇਗੀ ਸੁਣਵਾਈ

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਲਖੀਮਪੁਰ ਵਿੱਚ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਇਸ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਅਤੇ ਹੋਰਾਂ ਦੇ ਖਿਲਾਫ ਕਤਲ ਦੀ ਧਾਰਾ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ABOUT THE AUTHOR

...view details