ਨਵੀਂ ਦਿੱਲੀ/ਗਾਜ਼ੀਆਬਾਦ:ਦਿੱਲੀ ਦੇ ਇੱਕ ਸੇਵਾਮੁਕਤ ਪੁਲਿਸ ਇੰਸਪੈਕਟਰ ਦੇ ਪੁੱਤਰ ਦੀ ਗਾਜ਼ੀਆਬਾਦ ਵਿੱਚ ਕੁੱਟਮਾਰ ਕਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਪਹਿਲਾਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਫਿਰ ਉਸ ਦਾ ਸਿਰ ਇੱਟਾਂ ਮਾਰ-ਮਾਰ ਜਾਨੋ ਮਾਰ ਦਿੱਤਾ। ਇਸ ਘਟਨਾ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ। (Brick lynching in Ghaziabad)
ਜਾਣਕਾਰੀ ਮੁਤਾਬਿਕ ਹੋਟਲ 'ਚ ਕਾਰ ਪਾਰਕਿੰਗ ਨੂੰ ਲੈ ਕੇ ਦੋ ਧਿਰਾਂ 'ਚ ਤਕਰਾਰ ਹੋ ਗਈ, ਜਿਸ 'ਚ ਇਕ ਧਿਰ ਦੇ ਲੋਕਾਂ ਨੇ ਪਹਿਲਾਂ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਿਰ ਇੱਟ ਨਾਲ ਹਮਲਾ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜਵਾਲੀ ਪਿੰਡ ਦੇ ਰਹਿਣ ਵਾਲੇ 35 ਸਾਲਾ ਅਰੁਣ ਵਜੋਂ ਹੋਈ ਹੈ। ਮ੍ਰਿਤਕ ਦਿੱਲੀ ਪੁਲਿਸ ਦੇ ਸੇਵਾਮੁਕਤ ਪੁਲਿਸ ਅਧਿਕਾਰੀ ਦਾ ਪੁੱਤਰ ਸੀ। ਘਟਨਾ ਨਾਲ ਸਬੰਧਿਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਗਾਜ਼ੀਆਬਾਦ ਪੁਲਿਸ ਨੇ ਕਾਹਲੀ ਵਿੱਚ ਪੰਜ ਟੀਮਾਂ ਬਣਾਈਆਂ ਹਨ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।