ਚੰਡੀਗੜ੍ਹ:ਕੋਰੋਨਾ ਮਹਾਂਮਾਰੀ ਦੇ ਚੱਲਦੇ ਜਿੱਥੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਉੱਥੇ ਹੀ ਸਰਕਾਰ ਵੱਲੋਂ ਕੋਵਿਡ ਗਾਈਡਲਾਈਨਸ ਨਾਲ ਸਕੂਲਾਂ ਨੂੰ ਖੋਲ੍ਹ ਦਿੱਤਾ ਹੈ। ਜਿਸ ਤੋਂ ਬਾਅਦ ਬੱਚੇ ਮਾਪੇ ਅਤੇ ਅਧਿਆਪਕ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਖੁਸ਼ ਹਨ।
ਇੱਕ ਪਾਸੇ ਜਿੱਥੇ ਸਕੂਲਾਂ ਨੂੰ 12 ਰਾਜਾਂ ਚ ਖੋਲ੍ਹ ਦਿੱਤਾ ਗਿਆ ਹੈ ਉੱਥੇ ਹੀ ਦੂਜੇ ਪਾਸੇ ਸਕੂਲ ਜਾ ਰਹੇ ਬੱਚਿਆ ਚ ਕੋਰੋਨਾ ਮਹਾਂਮਾਰੀ ਦਾ ਕਹਿਰ ਵਧਦਾ ਜਾ ਰਿਹਾ ਹੈ। ਜਿਸ ਦੇ ਕਾਰਨ ਸਿਹਤ ਮੰਤਰਾਲੇ ਨੇ ਰਾਜਾਂ ਨੂੰ ਇੱਕ ਵਾਰ ਫਿਰ ਤੋਂ ਕੋਵਿਡ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਿਹਤ ਮੰਤਰਾਲੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਕੂਲਾਂ ਦੇ ਸਬੰਧ ਵਿਚ ਹੋਰ ਨਿਗਰਾਨੀ ਕੀਤੀ ਜਾਵੇਗੀ। ਦੱਸ ਦਈਏ ਕਿ ਬੱਚਿਆ ਦੀ ਵੈਕਸੀਨੇਸ਼ਨ ਅਜੇ ਸ਼ੁਰੂ ਨਹੀਂ ਹੋਈ ਹੈ। ਜਿਸ ਕਾਰਨ ਕੋਰੋਨਾ ਦੀ ਤੀਜ਼ੀ ਵੇਵ ਦਾ ਜਿਆਦਾ ਖਤਰਾ ਬੱਚਿਆ ’ਤੇ ਬਣਿਆ ਹੋਇਆ ਹੈ।