ਨਵੀਂ ਦਿੱਲੀ:ਆਰਜੇਡੀ ਦੇ ਰਾਸ਼ਟਰੀ ਪ੍ਰਧਾਨ ਲਾਲੂ ਪ੍ਰਸਾਦ ਯਾਦਵ (Lalu Prasad Yadav) ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਦਿੱਲੀ ਏਮਜ਼ (AIIMS) 'ਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਉਸ ਨੂੰ ਬੁਖਾਰ ਨਾਲ ਚੱਕਰ ਆ ਰਹੇ ਸਨ। ਉਨ੍ਹਾਂ ਦੇ ਖੂਨ ਦਾ ਨਮੂਨਾ ਜਾਂਚ ਲਈ ਲਿਆ ਗਿਆ ਹੈ ਅਤੇ ਰਿਪੋਰਟ ਦਾ ਇੰਤਜਾਰ ਕੀਤਾ ਜਾ ਰਿਹਾ ਹੈ।
ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਹਾਲਤ ਗੰਭੀਰ ਨਹੀਂ ਹੈ। ਲਾਲੂ ਯਾਦਵ ਪਿਛਲੇ ਤਿੰਨ ਦਿਨਾਂ ਤੋਂ ਬਿਹਾਰ ਵਿੱਚ ਸਨ। ਉੱਥੇ ਉਹ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ ਅਤੇ ਨਾਲ ਹੀ ਰਾਸ਼ਟਰੀ ਜਨਤਾ ਦਲ ਦੇ ਦਫ਼ਤਰ ਵਿੱਚ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਏ। ਇਸ ਦੌਰਾਨ ਲਾਲੂ ਦਾ ਜੀਪ ਚਲਾਉਂਦੇ ਹੋਏ ਵੀਡੀਓ ਕਾਫੀ ਵਾਇਰਲ ਹੋਇਆ ਸੀ।