ਰਾਜਸਥਾਨ/ਧੌਲਪੁਰ: ਰਾਜਸਥਾਨ ਦੇ ਧੌਲਪੁਰ ਜ਼ਿਲੇ ਦੇ ਸਰਮਥੁਰਾ ਥਾਣਾ ਖੇਤਰ 'ਚ ਐਤਵਾਰ ਦੁਪਹਿਰ ਨੂੰ ਕੈਲਾ ਦੇਵੀ ਦੇ ਦਰਸ਼ਨ ਕਰਕੇ ਵਾਪਿਸ ਆ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ NH 11B 'ਤੇ ਪਲਟ ਗਈ। ਇਸ ਹਾਦਸੇ 'ਚ 35 ਲੋਕ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ 12 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
Rajasthan : ਕੈਲਾ ਦੇਵੀ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, 35 ਜ਼ਖ਼ਮੀ - ਰਾਜਸਥਾਨ ਦੀ ਤਾਜ਼ਾ ਖਬਰ ਪੰਜਾਬੀ ਵਿੱਚ
ਰਾਜਸਥਾਨ ਦੇ ਧੌਲਪੁਰ ਜ਼ਿਲ੍ਹੇ ਵਿੱਚ ਐਤਵਾਰ ਦੁਪਹਿਰ ਨੂੰ ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਪਲਟ (Tractor Trolley Overturned in Dholpur) ਗਈ। ਹਾਦਸੇ 'ਚ 35 ਲੋਕ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ 12 ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਾਰੇ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਸਨ, ਜੋ ਕੈਲਾ ਦੇਵੀ ਦੇ ਦਰਸ਼ਨ ਕਰਕੇ ਵਾਪਿਸ ਆ ਰਹੇ ਸਨ।
Published : Sep 3, 2023, 8:11 PM IST
ਬੇਕਾਬੂ ਹੋ ਕੇ ਪਲਟੀ ਟਰੈਕਟਰ-ਟਰਾਲੀ:ਥਾਣਾ ਇੰਚਾਰਜ ਕਿਰਪਾਲ ਸਿੰਘ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਦੇ ਵਸਨੀਕ ਕਰੀਬ 40 ਵਿਅਕਤੀ ਟਰੈਕਟਰ-ਟਰਾਲੀ ਵਿੱਚ ਸਵਾਰ ਹੋ ਕੇ ਕੈਲਾ ਦੇਵੀ ਮਾਤਾ ਮੰਦਰ ਗਏ ਸਨ। ਐਤਵਾਰ ਨੂੰ ਦਰਸ਼ਨ ਕਰਕੇ ਸਾਰੇ ਵਾਪਿਸ ਪਰਤ ਰਹੇ ਸਨ। ਇਸ ਦੌਰਾਨ ਐਨਐਚ 11ਬੀ 'ਤੇ ਪਿੰਡ ਬਠੂਆ ਖੋ ਦੇ ਕੋਲ ਇੱਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਸੜਕ 'ਤੇ ਪਲਟ ਗਈ। ਹਾਦਸੇ ਕਾਰਨ ਮੌਕੇ ’ਤੇ ਚੀਕ ਚਿਹਾੜਾ ਮੱਚ ਗਿਆ। ਹਾਦਸੇ ਨੂੰ ਦੇਖ ਕੇ ਸਥਾਨਕ ਲੋਕ ਮੌਕੇ 'ਤੇ ਪਹੁੰਚ ਗਏ ਅਤੇ ਘਟਨਾ ਦੀ ਸੂਚਨਾ ਸਰਮਥੁਰਾ ਪੁਲਿਸ ਸਟੇਸ਼ਨ ਨੂੰ ਦਿੱਤੀ।
12 ਗੰਭੀਰ ਹਾਲਤ 'ਚ ਰੈਫਰ :ਹਾਦਸੇ 'ਚ ਕਰੀਬ 35 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਾਰੇ ਜ਼ਖਮੀਆਂ ਨੂੰ ਸਰਮਥੁਰਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ। 12 ਸ਼ਰਧਾਲੂਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਜ਼ਿਲ੍ਹਾ ਹਸਪਤਾਲ ਲਈ ਰੈਫ਼ਰ ਕਰ ਦਿੱਤਾ। ਹਾਦਸਾਗ੍ਰਸਤ ਟਰੈਕਟਰ ਟਰਾਲੀ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।