ਸੂਰਤ: ਗੁਜਰਾਤ ਦੇ ਸੂਰਤ ਤੋਂ ਤਕਰੀਬਨ 60 ਕਿਲੋਮੀਟਰ ਦੂਰ ਕੋਸਾੰਬਾ ਪਿੰਡ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਤੇਜ਼ ਰਫਤਾਰ ਬੇਕਾਬੂ ਟਰੱਕ ਨੇ ਫੁੱਟਪਾਥ 'ਤੇ ਸੁੱਤੇ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਈ ਲੋਕ ਜ਼ਖਮੀ ਵੀ ਹੋਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਕੀਤਾ ਪ੍ਰਗਟਾਵਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਜ਼ਾਹਰ ਕੀਤਾ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 2-2 ਲੱਖ ਰੁਪਏ ਦੀ ਰਕਮ ਦੀ ਘੋਸ਼ਣਾ ਵੀ ਕੀਤੀ ਹੈ।
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦੁੱਖ ਕੀਤਾ ਜ਼ਾਹਰ
ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਰਾਜਸਥਾਨ ਦੇ ਬਾਂਸਵਾੜਾ ਦੇ ਕਈ ਮਜ਼ਦੂਰਾਂ ਦੇ ਸੂਰਤ ਵਿੱਚ ਇੱਕ ਟਰੱਕ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਤੋਂ ਬਾਅਦ ਜ਼ਖਮੀਆਂ ਦੇ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ।
ਆਪਣੀ ਜਾਨ ਗਵਾਉਣ ਵਾਲਿਆਂ ਦੇ ਪਰਿਵਾਰ ਨੂੰ 2 ਲੱਖ ਦੀ ਮਦਦ
ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਸੂਰਤ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਦੀ ਗਰਾਂਟ ਦੇਣ ਦੀ ਘੋਸ਼ਣਾ ਕੀਤੀ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਸਾਰੇ ਮ੍ਰਿਤਕ ਪ੍ਰਵਾਸੀ ਮਜ਼ਦੂਰ ਸਨ ਅਤੇ ਉਹ ਰਾਜਸਥਾਨ ਦੇ ਰਹਿਣ ਵਾਲੇ ਸਨ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸੂਰਤ ਤੋਂ 60 ਕਿਲੋਮੀਟਰ ਦੂਰ ਕੋਸਾਂਬਾ ਪਿੰਡ ਨੇੜੇ ਮੰਗਲਵਾਰ ਤੜਕੇ ਵਾਪਰੀ। ਦੱਸ ਦੱਈਏ ਬੇਕਾਬੂ ਅਤੇ ਤੇਜ਼ ਰਫ਼ਤਾਰ ਟਰੱਕ ਨੇ ਕਈ ਨੇੜਲੀ ਦੁਕਾਨਾਂ ਦੇ ਸ਼ੈੱਡ ਵੀ ਤੋੜ ਦਿੱਤੇ। ਫਿਲਹਾਲ ਪੁਲਿਸ ਨੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।