ਯੂਪੀ/ਗੋਰਖਪੁਰ: ਗੋਰਖਪੁਰ-ਕੁਸ਼ੀਨਗਰ ਹਾਈਵੇਅ 'ਤੇ ਵੀਰਵਾਰ ਦੇਰ ਰਾਤ ਇਕ ਸੜਕ ਹਾਦਸਾ ਹੋ ਗਿਆ। ਇੱਥੇ ਜਗਦੀਸ਼ਪੁਰ ਨੇੜੇ ਵੀਰਵਾਰ ਦੇਰ ਰਾਤ ਇੱਕ ਤੇਜ਼ ਰਫ਼ਤਾਰ ਟਰੱਕ ਨੇ ਦੋ ਬੱਸਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਸੜਕ ਹਾਦਸੇ ਵਿੱਚ 6 ਯਾਤਰੀਆਂ ਦੀ ਮੌਤ ਹੋ ਗਈ ਜਦਕਿ 27 ਹੋਰ ਲੋਕ ਜ਼ਖਮੀ ਹੋ ਗਏ। ਗੋਰਖਪੁਰ ਸੜਕ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਪੰਜ ਐਂਬੂਲੈਂਸਾਂ ਦੀ ਮਦਦ ਨਾਲ ਜ਼ਿਲ੍ਹਾ ਹਸਪਤਾਲ ਅਤੇ ਮੈਡੀਕਲ ਕਾਲਜ ਪਹੁੰਚਾਇਆ ਗਿਆ। ਉਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਡਾਕਟਰਾਂ ਮੁਤਾਬਕ ਕੁਝ ਜ਼ਖਮੀ ਯਾਤਰੀਆਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਸੜਕ ਹਾਦਸੇ ਦੀ ਸੂਚਨਾ ਮਿਲਣ ’ਤੇ ਐਸਪੀ ਸਿਟੀ ਅਤੇ ਹੋਰ ਅਧਿਕਾਰੀ ਮੌਕੇ ’ਤੇ ਪੁੱਜੇ। ਅਧਿਕਾਰੀਆਂ ਨੇ ਮਰੀਜ਼ਾਂ ਸਬੰਧੀ ਸਦਰ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਬਾਅਦ ਹੋਰ ਡਾਕਟਰਾਂ ਨੂੰ ਵੀ ਉਥੇ ਬੁਲਾਇਆ ਗਿਆ। ਪੁਲਿਸ ਮਰਨ ਵਾਲਿਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਅਨੁਸਾਰ ਗੋਰਖਪੁਰ ਤੋਂ ਰੋਡਵੇਜ਼ ਦੀ ਕੰਟਰੈਕਟ ਵਾਲੀ ਬੱਸ ਸਵਾਰੀਆਂ ਲੈ ਕੇ ਪਰੌਣਾ ਵੱਲ ਜਾ ਰਹੀ ਸੀ। ਜਗਦੀਸ਼ਪੁਰ ਦੇ ਮੱਲਾਪੁਰ ਨੇੜੇ ਬੱਸ ਦਾ ਪਹੀਆ ਪੰਕਚਰ ਹੋ ਗਿਆ। ਡਰਾਈਵਰ ਨੇ ਬੱਸ ਸੜਕ ਦੇ ਕਿਨਾਰੇ ਖੜ੍ਹੀ ਕਰ ਦਿੱਤੀ। ਕੰਡਕਟਰ ਨੇ ਹੋਰ ਬੱਸ ਮੰਗਵਾਈ ਸੀ।