ਨਵੀਂ ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੌਕਰੀ ਮੇਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ 70,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਭਰਤੀ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਹੋਈ ਹੈ। ਪੀਐਮ ਨੇ ਇਸ ਮੌਕੇ 'ਤੇ ਕਿਹਾ ਕਿ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ 'ਚ ਜਦੋਂ ਦੇਸ਼ ਵਿਕਾਸ ਦੇ ਟੀਚੇ 'ਤੇ ਕੰਮ ਕਰ ਰਿਹਾ ਹੈ, ਤੁਹਾਡੇ ਲਈ ਸਰਕਾਰੀ ਨੌਕਰੀ 'ਚ ਸ਼ਾਮਲ ਹੋਣਾ ਬਹੁਤ ਵੱਡਾ ਮੌਕਾ ਹੈ। ਇਹ ਤੁਹਾਡੀ ਮਿਹਨਤ ਦਾ ਨਤੀਜਾ ਹੈ। ਇਹ ਭਰਤੀਆਂ ਕੇਂਦਰ ਸਰਕਾਰ ਦੇ ਵਿਭਾਗਾਂ ਦੇ ਨਾਲ-ਨਾਲ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੀ ਕੀਤੀਆਂ ਜਾ ਰਹੀਆਂ ਹਨ। ਪੀਐੱਮਓ ਨੇ ਕਿਹਾ ਕਿ ਦੇਸ਼ ਭਰ 'ਚੋਂ ਚੁਣੇ ਗਏ ਇਨ੍ਹਾਂ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ 'ਤੇ ਨਿਯੁਕਤ ਕੀਤਾ। ਇਹ ਨੌਜਵਾਨ ਮਾਲ ਵਿਭਾਗ, ਵਿੱਤੀ ਸੇਵਾਵਾਂ ਵਿਭਾਗ, ਡਾਕ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਵਿਭਾਗ, ਰੱਖਿਆ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਕੇਂਦਰੀ ਜਨਤਕ ਖੇਤਰ ਦੇ ਅਦਾਰਿਆਂ, ਜਲ ਸਰੋਤ ਵਿਭਾਗ, ਅਮਲਾ ਅਤੇ ਸਿਖਲਾਈ ਵਿਭਾਗ ਅਤੇ ਗ੍ਰਹਿ ਮੰਤਰਾਲੇ ਸਮੇਤ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਸਰਕਾਰ ਵਿੱਚ ਸ਼ਾਮਲ ਹੋਣਗੇ।
Rozgar Mela 2023: PM ਮੋਦੀ ਨੇ 70 ਹਜ਼ਾਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਕਿਹਾ- ਭਾਰਤ ਨੇ ਕਰਨਾ ਹੈ ਵਿਕਾਸ - ਨਿਯੁਕਤੀ ਪੱਤਰ
ਦੇਸ਼ ਭਰ 'ਚ 44 ਥਾਵਾਂ 'ਤੇ ਰੁਜ਼ਗਾਰ ਮੇਲੇ ਲਗਾਏ ਗਏ ਤੇ ਇਸ ਦੌਰਾਨ ਪੀਐਮ ਮੋਦੀ ਵੀਡੀਓ ਕਾਨਫਰੰਸ ਰਾਹੀਂ 70 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਨੇ ਵਿਕਾਸ ਕਰਨਾ ਹੈ।
ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ: ਬਿਆਨ 'ਚ ਕਿਹਾ ਗਿਆ ਹੈ, 'ਇਹ ਰੋਜ਼ਗਾਰ ਮੇਲਾ ਰੋਜ਼ਗਾਰ ਸਿਰਜਣ ਨੂੰ ਪ੍ਰਮੁੱਖ ਤਰਜੀਹ ਦੇਣ ਦੀ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ 'ਚ ਇਕ ਕੋਸ਼ਿਸ਼ ਹੈ। ਇਸ ਨਾਲ ਵਧੇਰੇ ਰੁਜ਼ਗਾਰ ਪੈਦਾ ਕਰਨ ਅਤੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਸਾਰਥਕ ਮੌਕੇ ਪ੍ਰਦਾਨ ਕਰਨ ਅਤੇ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਲਈ ਪ੍ਰੇਰਣਾਦਾਇਕ ਭੂਮਿਕਾ ਨਿਭਾਉਣ ਦੀ ਉਮੀਦ ਕੀਤੀ ਜਾਂਦੀ ਹੈ।ਨਵੇਂ ਭਰਤੀ ਹੋਣ ਵਾਲਿਆਂ ਨੂੰ 'ਕਰਮਯੋਗੀ ਪ੍ਰਧਾਨ' ਰਾਹੀਂ ਸਿਖਲਾਈ ਪ੍ਰਾਪਤ ਕਰਨ ਦਾ ਮੌਕਾ ਵੀ ਮਿਲੇਗਾ। ਕਰਮਯੋਗੀ ਪ੍ਰਰੰਭ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਸਾਰੇ ਨਵੇਂ ਨਿਯੁਕਤ ਵਿਅਕਤੀਆਂ ਲਈ ਇੱਕ ਔਨਲਾਈਨ ਕੋਰਸ ਹੈ। ਇਸ ਤੋਂ ਪਹਿਲਾਂ 13 ਜੂਨ ਨੂੰ ਪੀਐਮ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਭਰਤੀ ਕੀਤੇ ਗਏ ਨਵੇਂ ਨਿਯੁਕਤ ਮੈਂਬਰਾਂ ਨੂੰ ਲਗਭਗ 70,126 ਨਿਯੁਕਤੀ ਪੱਤਰ ਵੰਡੇ ਇਸ ਮੌਕੇ ਪ੍ਰਧਾਨ ਮੰਤਰੀ ਨੇ ਇਨ੍ਹਾਂ ਨਵ-ਨਿਯੁਕਤ ਮੈਂਬਰਾਂ ਨੂੰ ਵੀ ਸੰਬੋਧਨ ਕੀਤਾ।
- ਲੁਧਿਆਣਾ ਦੇ ਗਿਆਸਪੁਰਾ ਗੈਸ ਲੀਕ ਕਾਂਡ ਲਈ ਨਹੀਂ ਕੋਈ ਜ਼ਿੰਮੇਵਾਰ, ਐੱਸਡੀਐੱਮ ਪੱਛਮੀ ਨੇ ਸੌਂਪੀ ਰਿਪੋਰਟ
- ਇੰਸਟਾਗ੍ਰਾਮ ਰਾਹੀਂ ਨਜਾਇਜ਼ ਅਸਲੇ ਦੀ ਸਪਲਾਈ, ਖੰਨਾ ਪੁਲਿਸ ਨੇ 2 ਨੌਜਵਾਨ ਕੀਤੇ ਗ੍ਰਿਫ਼ਤਾਰ
- ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੀਤਾ ਦੌਰਾ, ਕਿਹਾ-ਸਰਕਾਰ ਕਰੇ ਕਿਸਾਨਾਂ ਦੀ ਮਦਦ
ਅੱਜ ਇਤਿਹਾਸਕ ਦਿਨ ਹੈ :ਪ੍ਰਧਾਨ ਮੰਤਰੀ ਨੇ ਕਿਹਾ,"ਇਹ ਉਨ੍ਹਾਂ ਨੌਜਵਾਨਾਂ ਲਈ ਯਾਦਗਾਰੀ ਦਿਨ ਹੈ, ਜਿਨ੍ਹਾਂ ਨੂੰ ਨਿਯੁਕਤੀ ਪੱਤਰ ਮਿਲ ਰਹੇ ਹਨ, ਪਰ ਇਸ ਦੇ ਨਾਲ ਹੀ ਇਹ ਦੇਸ਼ ਲਈ ਇੱਕ ਬਹੁਤ ਹੀ ਇਤਿਹਾਸਕ ਦਿਨ ਵੀ ਹੈ। 1947 ਵਿੱਚ ਇਸ ਦਿਨ ਨੂੰ ਸੰਵਿਧਾਨ ਸਭਾ ਦੁਆਰਾ ਤਿਰੰਗੇ ਨੂੰ ਇਸ ਦੇ ਮੌਜੂਦਾ ਰੂਪ ਵਿੱਚ ਸਵੀਕਾਰ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਵਿੱਚ ਜਦੋਂ ਦੇਸ਼ ਵਿਕਾਸ ਦੇ ਟੀਚੇ 'ਤੇ ਕੰਮ ਕਰ ਰਿਹਾ ਹੈ ਤਾਂ ਤੁਹਾਡੇ ਲਈ ਸਰਕਾਰੀ ਨੌਕਰੀ ਵਿੱਚ ਸ਼ਾਮਲ ਹੋਣਾ ਬਹੁਤ ਵੱਡਾ ਮੌਕਾ ਹੈ। ਇਹ ਨੌਜਵਾਨਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਅਤੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਸਾਰੇ ਨੌਜਵਾਨਾਂ ਨੂੰ ਵਧਾਈ। ਕਰਮਯੋਗੀ ਪ੍ਰਰੰਭ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਸਾਰੇ ਨਵੇਂ ਨਿਯੁਕਤ ਵਿਅਕਤੀਆਂ ਲਈ ਇੱਕ ਆਨਲਾਈਨ ਕੋਰਸ ਹੈ।