ਚੰਡੀਗੜ੍ਹ:ਭਾਰਤ ਵਿੱਚ ਕਰੋਨਾ ਅਲਰਟ ਦੇ ਚੱਲਦੇ ਵਿਦੇਸ਼ ਤੋਂ ਆਉਣ ਵਾਲਿਆਂ ਲਈ RT-PCR ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਸਾਂਝੀ ਕੀਤੀਹੈ। ਉਨ੍ਹਾਂ ਕਿਹਾ ਹੈ ਕਿ ਚੀਨ, ਜਾਪਾਨ, ਦੱਖਣੀ ਕੋਰੀਆ, ਹਾਂਗਕਾਂਗ ਅਤੇ ਥਾਈਲੈਂਡ ਤੋਂ ਆਉਣ ਵਾਲੇ ਯਾਤਰੀਆਂ ਲਈ ਏਅਰ ਸੁਵਿਧਾ ਪੋਰਟਲ ਲਾਗੂ ਕੀਤਾ ਜਾਵੇਗਾ, ਉਨ੍ਹਾਂ ਲਈ ਆਰਟੀ-ਪੀਸੀਆਰ ਲਾਜ਼ਮੀ ਕੀਤਾ ਜਾਵੇਗਾ। ਭਾਰਤ ਆਉਣ ਤੋਂ ਬਾਅਦ, ਜੇਕਰ ਉਹ ਪਾਜ਼ੀਟਿਵ (international Arrivals in Punjab) ਪਾਏ ਜਾਂਦੇ ਹਨ, ਤਾਂ ਉਨ੍ਹਾਂ ਨੂੰ ਕੁਆਰੰਟੀਨ ਕੀਤਾ ਜਾਵੇਗਾ।
ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਵਧੇ:ਪੰਜਾਬ ਵਿੱਚ ਕਰੋਨਾ ਮਹਾਮਾਰੀ ਨਾਲ ਨਜਿੱਠਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਹੋਈ ਸਮੀਖਿਆ ਮੀਟਿੰਗ ਤੋਂ ਬਾਅਦ ਸੂਬੇ ਵਿੱਚ ਕੋਵਿਡ ਟੈਸਟਿੰਗ ਵਿੱਚ ਮਾਮੂਲੀ ਸੁਧਾਰ ਹੋਇਆ ਹੈ। ਟੈਸਟਿੰਗ ਵਧਣ ਨਾਲ ਕੋਵਿਡ ਦੇ ਮਰੀਜ਼ ਵੀ ਵਧਣ ਲੱਗੇ ਹਨ। 23 ਦਸੰਬਰ ਨੂੰ ਸੂਬੇ ਵਿੱਚ ਤਿੰਨ ਨਵੇਂ ਮਰੀਜ਼ ਸਾਹਮਣੇ ਆਏ ਹਨ।
ਰੋਪੜ ਤੋਂ 1, ਸੰਗਰੂਰ ਤੋਂ 1 ਅਤੇ ਐਸਬੀਐਸ ਨਗਰ ਤੋਂ 1 ਮਾਮਲਾ ਸਾਹਮਣੇ ਆਇਆ ਹੈ। 22 ਦਸੰਬਰ ਨੂੰ ਪੰਜਾਬ ਵਿੱਚ ਕੋਵਿਡ ਦੇ ਮਰੀਜ਼ਾਂ ਦੀ ਕੁੱਲ ਗਿਣਤੀ 9 ਸੀ, ਇਨ੍ਹਾਂ ਵਿੱਚੋਂ 3 ਮਰੀਜ਼ਾਂ ਨੂੰ ਅੰਮ੍ਰਿਤਸਰ, ਫਰੀਦਕੋਟ ਅਤੇ ਗੁਰਦਾਸਪੁਰ ਤੋਂ ਛੁੱਟੀ ਦੇ ਦਿੱਤੀ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 18 ਤੱਕ ਪਹੁੰਚ ਗਈ ਹੈ।