ਸੰਭਲ (ਯੂਪੀ):ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਐਤਵਾਰ ਨੂੰ ਹਿੰਦੂ ਦੇਵੀ-ਦੇਵਤਿਆਂ ਦੇ ਅਪਮਾਨ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟ ਮੁਤਾਬਕ ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਵਾਲੇ ਕਾਗਜ਼ ਦੇ ਟੁਕੜੇ 'ਤੇ ਚਿਕਨ ਵੇਚ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਪੁਲਿਸ 'ਤੇ ਹਮਲਾ ਕਰਨ ਦੇ ਦੋਸ਼ 'ਚ ਸੰਭਲ 'ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਪੁਲਿਸ ਨੇ ਨਿਊਜ਼ ਏਜੰਸੀ ਪ੍ਰੈਸ ਟਰੱਸਟ ਆਫ਼ ਇੰਡੀਆ (ਪੀਟੀਆਈ) ਨੂੰ ਦੱਸਿਆ ਕਿ ਇਹ ਘਟਨਾ ਐਤਵਾਰ ਨੂੰ ਵਾਪਰੀ ਹੈ।
ਹਿੰਦੂ ਦੇਵਤਿਆਂ ਦੀਆਂ ਫੋਟੋਆਂ 'ਤੇ ਚਿਕਨ ਰੱਖ ਕੇ ਵੇਚਣ ਵਾਲਾ ਵਿਅਕਤੀ ਗ੍ਰਿਫਤਾਰ - ਜਿਸ ਨਾਲ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਸੀ
ਪੁਲਿਸ ਨੇ ਐਤਵਾਰ ਨੂੰ ਸੰਭਲ 'ਚ ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਵਾਲੇ ਕਾਗਜ਼ 'ਤੇ ਚਿਕਨ ਵੇਚਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਇਸ ਵਿਅਕਤੀ ਨੇ ਜਦੋਂ ਪੁਲਿਸ ਉਸ ਨੂੰ ਗ੍ਰਿਫਤਾਰ ਕਰਨ ਲਈ ਦੁਕਾਨ 'ਤੇ ਪਹੁੰਚੀ ਤਾਂ ਮੁਲਜ਼ਮ ਨੇ ਪੁਲਿਸ ਟੀਮ ਦੀ ਉੱਤੇ ਵੀ ਚਾਲੂ ਨਾਲ ਹਮਲਾ ਕੀਤਾ...
ਪੁਲਿਸ ਨੇ ਦੱਸਿਆ ਕਿ ਕੁੱਝ ਲੋਕਾਂ ਨੇ ਸ਼ਿਕਾਇਤ ਕੀਤੀ ਸੀ ਕਿ ਤਾਲਿਬ ਹੁਸੈਨ ਨਾਮ ਦਾ ਵਿਅਕਤੀ ਆਪਣੀ ਦੁਕਾਨ ਤੋਂ ਹਿੰਦੂ ਦੇਵਤਿਆਂ ਦੀਆਂ ਤਸਵੀਰਾਂ ਵਾਲੇ ਕਾਗਜ਼ਾਂ 'ਤੇ ਰੱਖ ਕੇ ਚਿਕਨ ਵੇਚ ਰਿਹਾ ਸੀ, ਜਿਸ ਨਾਲ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਸੀ। ਪੀਟੀਆਈ ਮੁਤਾਬਕ ਜਦੋਂ ਪੁਲਿਸ ਦੀ ਟੀਮ ਤਾਲਿਬ ਹੁਸੈਨ ਦੀ ਚਿਕਨ ਦੀ ਦੁਕਾਨ ’ਤੇ ਪਹੁੰਚੀ, ਤਾਂ ਉਨ੍ਹਾਂ ਨੇ ਕਥਿਤ ਤੌਰ ’ਤੇ ਪੁਲਿਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪੁਲਿਸ ਨੇ ਆਪਣੀ ਐਫਆਈਆਰ ਵਿੱਚ ਵੀ ਇਸ ਹਮਲੇ ਦਾ ਜ਼ਿਕਰ ਕੀਤਾ ਹੈ।
ਇਹ ਵੀ ਪੜ੍ਹੋ :ਫਿਰਕੂ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣ ਵਾਲੀ ਸਮੱਗਰੀ ਫੈਲਾਉਣ ਦੇ ਦੋਸ਼ 'ਚ ਵਿਅਕਤੀ ਗ੍ਰਿਫ਼ਤਾਰ