ਮਹਾਰਾਸ਼ਟਰ: ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ 'ਚ ਸਮਰੁੱਧੀ ਐਕਸਪ੍ਰੈਸ ਵੇਅ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। 12 ਸ਼ਰਧਾਲੂਆਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਕਈ ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕ ਟਰੈਵਲਰ ਗੱਡੀ 'ਚ ਸੈਲਾਨੀ ਬਾਬਾ ਦੇ ਦਰਸ਼ਨ ਕਰਨ ਜਾ ਰਹੇ ਸਨ। ਬੱਸ ਰਸਤੇ ਵਿੱਚ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।
MH Samruddhi Expressway Accident: ਮਹਾਰਾਸ਼ਟਰ ਦੇ ਸਮਰੁੱਧੀ ਐਕਸਪ੍ਰੈਸਵੇ ਉੱਤੇ ਵਾਪਰਿਆ ਵੱਡਾ ਹਾਦਸਾ, 12 ਸ਼ਰਧਾਲੂਆਂ ਦੀ ਮੌਤ, ਕਈ ਜਖ਼ਮੀ
ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ 'ਚ ਸਮਰੁੱਧੀ ਐਕਸਪ੍ਰੈਸ ਵੇਅ 'ਤੇ ਹੋਏ ਭਿਆਨਕ ਸੜਕ ਹਾਦਸੇ 'ਚ ਸੈਲਾਨੀ ਬਾਬਾ ਦੇ 12 ਸ਼ਰਧਾਲੂਆਂ ਦੀ ਦਰਦਨਾਕ ਮੌਤ (Devotees Deaths In Maharashtra) ਹੋ ਗਈ, ਜਦਕਿ ਕਈ ਜ਼ਖਮੀ ਹੋ ਗਏ।
Published : Oct 15, 2023, 7:41 AM IST
12 ਮੌਤਾਂ, ਕਈ ਜਖਮੀ: ਮੁੱਢਲੀ ਜਾਣਕਾਰੀ ਮਿਲੀ ਹੈ ਕਿ ਇਸ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਇੱਕ ਚਾਰ ਮਹੀਨੇ ਦਾ ਬੱਚਾ ਵੀ ਸ਼ਾਮਲ ਹੈ। ਵੀਹ ਲੋਕ ਜ਼ਖਮੀ ਹੋਏ ਹਨ। ਵੈਜਾਪੁਰ ਅਤੇ ਸੰਭਾਜੀਨਗਰ ਦੇ ਵੈਲੀ ਹਸਪਤਾਲ ਵਿੱਚ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਹਾਦਸਾ ਵੈਜਾਪੁਰ ਨੇੜੇ ਸਮ੍ਰਿਧੀ ਹਾਈਵੇਅ 'ਤੇ ਜੰਬਰ ਪਿੰਡ ਟੋਲ ਬੂਥ 'ਤੇ ਵਾਪਰਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਟਰੈਵਲਰ ਬੱਸ ਦੀ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ। ਮੁੱਢਲੀ ਜਾਣਕਾਰੀ ਹੈ ਕਿ (MH Samruddhi Expressway Accident) ਸਾਰੇ ਯਾਤਰੀ ਨਾਸਿਕ ਜ਼ਿਲ੍ਹੇ ਦੇ ਪਥਰਡੀ ਅਤੇ ਇੰਦਰਾਨਗਰ ਦੇ ਰਹਿਣ ਵਾਲੇ ਹਨ।
ਟੱਰਕ ਚਾਲਕ ਖਿਲਾਫ ਮਾਮਲਾ ਦਰਜ:ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਵਲਰ ਗੱਡੀ ਦਾ ਅਗਲਾ ਹਿੱਸਾ ਉਡ ਗਿਆ। ਘਟਨਾ ਤੋਂ ਬਾਅਦ ਹੜਕੰਪ ਮਚ ਗਿਆ। ਦੱਸਿਆ ਜਾ ਰਿਹਾ ਹੈ ਕਿ ਸਥਾਨਕ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਨੇ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਕਈ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸ ਦੇ ਨਾਲ ਹੀ, ਡਾਕਟਰਾਂ ਨੇ ਕਈ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਮ੍ਰਿਤਕਾਂ ਦਾ ਪਤਾ ਲਗਾਉਣ ਅਤੇ ਜਾਂਚ 'ਚ ਜੁਟੀ ਹੈ। ਟਰੱਕ ਚਾਲਕ ਖਿਲਾਫ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।