ਪੰਜਾਬ

punjab

ETV Bharat / bharat

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ, ਲੈਂਡ ਰਿਕਾਰਡ ਨਹੀਂ ਦੇਣਗੇ ਕਿਸਾਨ

ਸੰਯੁਕਤ ਕਿਸਾਨ ਮੋਰਚਾ ਨੇ ਮੀਟਿੰਗ ਤੋਂ ਬਾਅਦ ਬੁੱਧਵਾਰ ਨੂੰ ਵੱਡੇ ਐਲਾਨ ਕੀਤੇ। ਉਨ੍ਹਾਂ ਫੈਸਲਾ ਕੀਤਾ ਕਿ ਫਸਲ ਵੇਚਣ ਲਈ ਕਿਸਾਨ ਆਪਣਾ ਲੈਂਡ ਰਿਕਾਰਡ ਨਹੀਂ ਦੇਣਗੇ।

Samyukt Kisan Morcha,Bharat Bandh
Samyukt Kisan Morcha

By

Published : Mar 17, 2021, 9:07 PM IST

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਨੇ ਬੁੱਧਵਾਰ ਨੂੰ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ 'ਚ ਸੰਯੁਕਤ ਕਿਸਾਨ ਮੋਰਚਾ ਨੇ ਕਈ ਐਲਾਨ ਕੀਤੇ। ਸੰਯੁਕਤ ਕਿਸਾਨ ਮੋਰਚਾ ਨੇ ਫੈਸਲਾ ਲਿਆ ਹੈ ਕਿ ਕਿਸਾਨ ਫ਼ਸਲ ਵੇਚਣ ਲਈ ਆਪਣਾ ਲੈਂਡ ਰਿਕਾਰਡ ਨਹੀਂ ਦੇਣਗੇ।

ਇਸ ਤੋਂ ਇਲਾਵਾਂ ਉਨ੍ਹਾਂ ਨੇ ਅੰਦੋਲਨ ਦੀ ਅਗਲੀ ਰਣਨੀਤੀ ਵੀ ਉਲੀਕੀ। ਪ੍ਰੈਸ ਕਾਨਫੰਰਸ ਪ੍ਰੋਗਰਾਮਾਂ ਦਾ ਐਲਾਨ ਕੀਤਾ:

  • 19 ਮਾਰਚ ਨੂੰ ਕਿਸਾਨ ਮੰਡੀਆਂ 'ਚ ਪ੍ਰਦਰਸ਼ਨ ਕਰਨਗੇ ਤੇ ਮੈਮੋਰੰਡਮ ਦਿੱਤੇ ਜਾਣਗੇ।
  • 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਦਿੱਲੀ ਦੇ ਬਾਰਡਰਾਂ 'ਤੇ ਨੌਜਵਾਨਾਂ ਦਾ ਇਕੱਠ ਕੀਤਾ ਜਾਵੇਗਾ।
  • 26 ਮਾਰਚ ਨੂੰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਮੁਕੰਮਲ ਭਾਰਤ ਬੰਦ ਕੀਤਾ ਜਾਵੇਗਾ।
  • 28 ਮਾਰਚ ਨੂੰ ਹੋਲੀ 'ਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ 112ਵਾਂ ਦਿਨ ਹੈ, ਪਰ ਅਜੇ ਤੱਕ ਇਸ ਦਾ ਕੋਈ ਹੱਲ ਨਿਕਲਦਾ ਨਹੀਂ ਵਿਖਾਈ ਦੇ ਰਿਹਾ। ਇੱਕ ਪਾਸੇ ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ, ਜਦਕਿ ਦੂਜੇ ਪਾਸੇ ਸਰਕਾਰ ਪਿੱਛੇ ਹੱਟਣ ਲਈ ਤਿਆਰ ਨਹੀਂ। ਗਾਜ਼ੀਪੁਰ, ਟਿਕਰੀ ਤੇ ਸਿੰਘੂ ਬਾਰਡਰਾਂ 'ਤੇ ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਡਟੇ ਹੋਏ ਹਨ।

ਹਾਲਾਂਕਿ ਉਨ੍ਹਾਂ ਦੀ ਗਿਣਤੀ ਹੁਣ ਕਾਫ਼ੀ ਘੱਟ ਗਈ ਹੈ। ਆਪਣੇ ਅੰਦੋਲਨ ਨੂੰ ਦੁਬਾਰਾ ਤੇਜ਼ ਕਰਨ ਲਈ ਤੇ ਹੋਰ ਮਜ਼ਬੂਤੀ ਨਾਲ ਲੜਨ ਲਈ ਕਿਸਾਨ ਲਗਾਤਾਰ ਨਵੀਂ ਰਣਨੀਤੀ ਬਣਾ ਰਹੇ ਹਨ। ਇੰਨਾ ਹੀ ਨਹੀਂ, ਆਪਣੇ ਨਾਲ ਵੱਧ ਤੋਂ ਵੱਧ ਕਿਸਾਨਾਂ ਨੂੰ ਜੋੜਨ ਲਈ ਕਿਸਾਨ ਜੱਥੇਬੰਦੀਆਂ ਦੇ ਵੱਡੇ ਆਗੂ ਲਗਾਤਾਰ ਪੰਚਾਇਤਾਂ ਤੇ ਮਹਾਂ-ਪੰਚਾਇਤਾਂ ਕਰ ਰਹੇ ਹਨ।

ABOUT THE AUTHOR

...view details