ਨਵੀਂ ਦਿੱਲੀ: ਪੀਐਮ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ (Three Farm Laws Repeal) ਲੈਣ ਦੇ ਐਲਾਨ ਤੋਂ ਬਾਅਦ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਖਤਮ ਹੋ ਗਈ ਹੈ। ਸਿੰਘੂ ਬਾਰਡਰ 'ਤੇ ਹੋਣ ਵਾਲੀ ਇਸ ਮੀਟਿੰਗ 'ਚ ਰਾਕੇਸ਼ ਟਿਕੈਤ ਤੋਂ ਇਲਾਵਾ ਸਾਰੇ ਸੀਨੀਅਰ ਕਿਸਾਨ ਆਗੂ ((Farmers Meeting at Singhu Border) ਸ਼ਾਮਲ ਹੋਏ।
ਇਹ ਵੀ ਪੜੋ:ਖੇਤੀ ਕਾਨੂੰਨ, ਕਿਸਾਨੀ ਅੰਦੋਲਨ ਅਤੇ ਸਿਆਸਤ
ਇਸ ਬੈਠਕ ਚ ਕਿਸਾਨ ਨੇਤਾਵਾਂ ਨੇ ਫੈਸਲਾ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਜਾਰੀ ਰਹਿਣਗੇ। 22 ਨੂੰ ਲਖਨਉ ਚ ਕਿਸਾਨ ਪੰਚਾਇਤ, 26 ਨੂੰ ਸਾਰੀਆਂ ਸਰਹੱਦਾਂ ’ਤੇ ਸਭਾ ਅਤੇ 29 ਨੂੰ ਸੰਸਦ ਤੱਕ ਮਾਰਚ ਹੋਵੇਗਾ।
29 ਨੂੰ ਸੰਸਦ ਤੱਕ ਕਰਨਗੇ ਕੂਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਬਾਰੇ ਚਰਚਾ ਕੀਤੀ ਹੈ। ਇਸ ਤੋਂ ਬਾਅਦ ਕੁਝ ਫੈਸਲੇ ਲਏ ਗਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਪਹਿਲਾਂ ਤੋਂ ਨਿਰਧਾਰਿਤ ਪ੍ਰੋਗਰਾਮ ਇਸੇ ਤਰ੍ਹਾਂ ਜਾਰੀ ਰਹਿਣਗੇ। 22 ਨੂੰ ਲਖਨਊ ਚ ਕਿਸਾਨ ਪੰਚਾਇਤ, 26 ਨੂੰ ਸਾਰੀਆਂ ਸਰਹੱਦਾਂ ਤੇ ਇੱਕਠ ਅਤੇ 29 ਨੂੰ ਸੰਸਦ ਵੱਲ ਮਾਰਚ ਕੀਤਾ ਜਾਵੇਗਾ।
ਕਾਬਿਲੇਗੌਰ ਹੈ ਕਿ ਪੀਐੱਮ ਮੋਦੀ ਨੇ ਸ਼ੁਕਰਵਾਰ ਨੂੰ ਦੇਸ਼ ਦੇ ਨਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਮੈ ਅੱਜ ਦੇਸ਼ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਇਹ ਕਹਿਣਾ ਚਾਹੁੰਦਾ ਹਾਂ ਕਿ ਸਾਡੀ ਤਪੱਸਿਆ ਚ ਕੋਈ ਕਮੀ ਰਹਿ ਗਈ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਕੁਝ ਕਿਸਾਨ ਭਰਾਵਾਂ ਨੂੰ ਸਮਝਾ ਨਹੀਂ ਪਾਏ। ਅੱਜ ਗੁਰੂਨਾਨਕ ਦੇਵ ਦਾ ਪਵਿੱਤਰ ਦਿਨ ਹੈ। ਇਹ ਸਮਾਂ ਕਿਸੇ ’ਤੇ ਇਲਜਾਮ ਦੇਣ ਦਾ ਸਮਾਂ ਨਹੀਂ ਹੈ। ਅੱਜ ਪੂਰੇ ਦੇਸ਼ ਨੂੰ ਇਹ ਦੱਸਣ ਆਇਆ ਹਾਂ ਕਿ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਫੈਸਲਾ (Farm Laws To Be Cancelled) ਕੀਤਾ ਹੈ। ਜਿਸ ਤੋਂ ਬਾਅਦ ਕਿਸਾਨ ਇਸ ਬੈਠਕ ਚ ਅਹਿਮ ਮੁੱਦਿਆਂ ’ਤੇ ਚਰਚਾ ਕਰ ਅੱਗੇ ਦੀ ਰਣਨੀਤੀ ਬਣਾਉਣਗੇ।
ਇਹ ਵੀ ਪੜੋ:Three Farm Laws Repeal: ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਖਤਮ, ਰਾਕੇਸ਼ ਟਿਕੈਤ ਨੂੰ ਛੱਡ ਸਾਰੇ ਸੀਨੀਅਰ ਕਿਸਾਨ ਆਗੂ ਮੌਜੂਦ