ਨਵੀਂ ਦਿੱਲੀ: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਉਨ੍ਹਾਂ ਨੇ ਨਵੀਂ ਇੰਸਟਾਗ੍ਰਾਮ ਪੋਸਟ 'ਚ ਦੱਸਿਆ ਹੈ ਕਿ ਉਨ੍ਹਾਂ ਦਾ ਦਿਲ ਭਾਰੀ ਹੈ। ਇਸ ਪੋਸਟ ਤੋਂ ਬਾਅਦ ਪਤੀ ਸ਼ੋਏਬ ਮਲਿਕ ਨਾਲ ਤਲਾਕ ਦੀਆਂ ਖਬਰਾਂ ਨੇ ਹਵਾ ਦਿੱਤੀ ਹੈ। ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਅਤੇ ਉਸ ਦੇ ਪਾਕਿਸਤਾਨੀ ਪਤੀ ਸ਼ੋਏਬ ਮਲਿਕ ਦੇ ਤਲਾਕ ਨੂੰ ਲੈ ਕੇ ਚਰਚਾ ਲੰਬੇ ਸਮੇਂ ਤੋਂ ਚੱਲ ਰਹੀ ਹੈ। ਇਸ ਦੌਰਾਨ ਸਾਨੀਆ ਨੇ ਇੰਸਟਾਗ੍ਰਾਮ 'ਤੇ ਇਕ ਹੋਰ ਅਜੀਬ ਪੋਸਟ ਪਾਈ ਹੈ, ਜਿਸ ਤੋਂ ਇਹ ਸਮਝਿਆ ਜਾ ਰਿਹਾ ਹੈ ਕਿ ਉਹ ਤਲਾਕ ਲੈਣ ਵਾਲੀ ਹੈ।
ਤਸਵੀਰ ਅਜੇ ਸਪੱਸ਼ਟ ਨਹੀਂ ਹੈ ਕਿਉਂਕਿ ਤਲਾਕ ਨੂੰ ਲੈ ਕੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ ਪਰ ਪਾਕਿਸਤਾਨ ਮੀਡੀਆ ਦਾ ਦਾਅਵਾ ਹੈ ਕਿ ਸਾਨੀਆ ਅਤੇ ਸ਼ੋਏਬ ਦਾ ਅਧਿਕਾਰਤ ਤੌਰ 'ਤੇ ਤਲਾਕ ਹੋ ਚੁੱਕਾ ਹੈ। ਦੋਵੇਂ ਵੱਖ-ਵੱਖ ਰਹਿ ਰਹੇ ਹਨ। ਸਾਨੀਆ ਨੇ ਇੰਸਟਾਗ੍ਰਾਮ 'ਤੇ ਇਕ ਇਮੋਸ਼ਨਲ ਪੋਸਟ ਸ਼ੇਅਰ ਕੀਤੀ, ਜਿਸ ਨੂੰ ਉਸ ਨੇ ਬਾਅਦ 'ਚ ਡਿਲੀਟ ਕਰ ਦਿੱਤਾ। ਇਸ ਪੋਸਟ ਨੂੰ ਪੜ੍ਹ ਕੇ ਮੰਨਿਆ ਜਾ ਰਿਹਾ ਹੈ ਕਿ ਉਹ ਆਪਣੇ ਪਤੀ ਤੋਂ ਤਲਾਕਸ਼ੁਦਾ ਹੈ। ਤਲਾਕ ਦੀ ਖਬਰ ਦੀ ਫਿਲਹਾਲ ਪੁਸ਼ਟੀ ਨਹੀਂ ਹੋਈ ਹੈ, ਇਹ ਉਨ੍ਹਾਂ ਦੇ ਭਾਵੁਕ ਪੋਸਟ ਤੋਂ ਹੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ।