ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁਖ ਅਬਦੁੱਲਾ ਖਿਲਾਫ਼ ਦੇਸ਼ ਧ੍ਰੋਹ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਸਰਕਾਰ ਦੀ ਰਾਏ ਤੋਂ ਵੱਖਰੇ ਹਨ ਪਰ ਉਨ੍ਹਾਂ ਨੂੰ ਦੇਸ਼ਧ੍ਰੋਹੀ ਨਹੀਂ ਕਿਹਾ ਜਾ ਸਕਦਾ।
ਫਾਰੁਖ ਅਬਦੁੱਲਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ, ਦੇਸ਼ਧ੍ਰੋਹ ਦੇ ਦੋਸ਼ ਵਾਲੀ ਪਟੀਸ਼ਨ ਕੀਤੀ ਖਾਰਜ - Great relief to Farooq Abdullah
ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁਖ ਅਬਦੁੱਲਾ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਵਿਰੁੱਧ ਦੇਸ਼ਧ੍ਰੋਹ ਦਾ ਇਲਜ਼ਾਮ ਲਗਾਉਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਤਸਵੀਰ
ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਦੇਸ਼ਧ੍ਰੋਹ ਦੀ ਪਟੀਸ਼ਨ ਪਾਉਣ ਵਾਲੇ ਪਟੀਸ਼ਨਰ ਨੂੰ 50 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਹੈ। ਜਿਕਰੇਖਾਸ ਹੈ ਕਿ ਫਾਰੁਕ ਅਬਦੁੱਲਾ ਨੇ ਕਸ਼ਮੀਰ ‘ਚ ਧਾਰਾ 370 ਹਟਾਉਣ ਨੂੰ ਲੈਕੇ ਇੱਕ ਬਿਆਨ ਦਿੱਤਾ ਸੀ।
Last Updated : Mar 3, 2021, 3:08 PM IST