ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵਿਗਿਆਨਕ, ਤਰਕਸ਼ੀਲ ਅਤੇ ਬਰਾਬਰੀ ਦੇ ਅਧਾਰ 'ਤੇ ਆਕਸੀਜਨ ਦੀ ਵੰਡ ਨੂੰ ਸੁਨਿਸ਼ਚਿਤ ਕਰਨ ਲਈ ਕੇਂਦਰੀ ਕੈਬਨਿਟ ਸਕੱਤਰ ਸਮੇਤ ਬਾਰਾਂ ਸਿਹਤ ਮਾਹਿਰਾਂ ਦੀ ਇਕ ਕੌਮੀ ਟਾਸਕ ਫੋਰਸ ਕਾਇਮ ਕੀਤੀ ਹੈ। ।ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਐਮਆਰ ਸ਼ਾਹ ਦੀ ਬੈਂਚ ਨੇ ਕੇਂਦਰ, ਸੂਬਿਆਂ, ਮੰਤਰਾਲਿਆਂ, ਏਜੰਸੀਆਂ ਅਤੇ ਵਿਭਾਗਾਂ ਨੂੰ ਐਨਟੀਐਫ ਦੇ ਕੰਮ ਦੀ ਸਹੂਲਤ ਲਈ ਪੂਰਾ ਅਤੇ ਅਸਲ-ਸਮੇਂ ਦਾ ਅੰਕੜਾ ਮੁਹੱਈਆ ਕਰਵਾਉਣ ਲਈ ਕਿਹਾ ਹੈ ਨਾਲ ਹੀ ਸਾਰੇ ਹਸਪਤਾਲਾਂ ਅਤੇ ਸਿਹਤ ਸੰਭਾਲ ਸੰਸਥਾਵਾਂ ਨੂੰ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਹਨ।
ਜਸਟਿਸ ਡੀ.ਵਾਈ. ਚੰਦਰਚੂੜ ਤੇ ਐਮ.ਆਰ. ਸ਼ਾਹ ਦੇ ਬੈਂਚ ਨੇ ਕਿਹਾ ਕਿ ਟਾਕਸ ਫੋਰਸ ਬਣਾਉਣ ਦਾ ਮੰਤਵ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਕਸੀਜਨ ਦੀ ਵਿਗਿਆਨਕ ਪੱਖ ਤੋਂ ਵੰਡ ਯਕੀਨੀ ਬਣਾਉਣ ਲਈ ਕੋਈ ਢੰਗ-ਤਰੀਕਾ ਲੱਭਣਾ ਵੀ ਹੈ। ਅਦਾਲਤ ਨੇ ਕਿਹਾ ਕਿ ਕੇਂਦਰੀ ਕੈਬਨਿਟ ਸਕੱਤਰ ਟਾਸਕ ਫੋਰਸ ਦਾ ਕਨਵੀਨਰ ਹੋਵੇਗਾ, ਜਦ ਲੋੜ ਪਵੇਗਾ ਉਹ ਆਪਣੇ ਲਈ ਵਧੀਕ ਸਕੱਤਰ ਰੈਂਕ ਦਾ ਅਧਿਕਾਰੀ ਨਿਯੁਕਤ ਕਰ ਸਕਦਾ ਹੈ।