ਪੰਜਾਬ

punjab

ਦਿਸ਼ਾ-ਨਿਰਦੇਸ਼ਾਂ ’ਚ ਸੋਧ, ਹੁਣ ਪੰਜਾਬ ਵਿੱਚ ਮੁੜ ਖੁੱਲ੍ਹਣਗੇ ਸਕੂਲ !

By

Published : Feb 4, 2022, 1:06 PM IST

ਬਾਰੇ ਸਿਹਤ ਨੀਤੀ ਆਯੋਗ ਦੇ ਮੈਂਬਰ ਵੀਕੇ ਪਾਲ ਦਾ ਕਹਿਣਾ ਹੈ ਕਿ ਭਾਰਤ ਵਿੱਚ 268 ਜ਼ਿਲ੍ਹੇ ਹਨ, ਜਿੱਥੇ ਕੋਰੋਨਾ ਵਾਇਰਸ ਦੀ ਸਕਾਰਾਤਮਕ ਦਰ 5 ਫ਼ੀਸਦੀ ਤੋਂ ਘੱਟ ਹੈ। ਸਿੱਖਿਆ ਮੰਤਰਾਲੇ ਨੇ ਸਕੂਲ ਖੋਲ੍ਹਣ ਦੇ ਨਿਰਦੇਸ਼ ਦੇ ਦਿੱਤੇ ਹਨ।

School will reopen in all states
School will reopen in all states

ਦਿੱਲੀ:ਕੋਵਿਡ-19 ਜਾਂ ਓਮੀਕਰੋਨ ਦੇ ਕੇਸਾਂ ਵਿੱਚ ਗਿਰਾਵਟ ਦੇ ਰੂਪ ਵਿੱਚ ਇਨ੍ਹਾਂ ਕੁਝ ਰਾਜਾਂ ਵਿੱਚ ਮੁੜ ਸਕੂਲ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਹਨ। 11 ਸੂਬਿਆਂ ਵਿੱਚ 3 ਫ਼ਰਵਰੀ ਤੋਂ ਸਕੂਲ ਖੁੱਲ੍ਹ ਚੁੱਕੇ ਹਨ। ਮੌਜੂਦਾ ਸਮੇਂ ਵਿੱਚ 9 ਸੂਬਿਆਂ ਵਿੱਚਟ ਸਕੂਲ ਬੰਦ ਹਨ ਅਤੇ 16 ਵਿੱਚ ਸੀਨੀਅਰ ਸੈਕੰਡਰੀ ਸਕੂਲ ਖੁੱਲ੍ਹੇ ਹਨ।

ਪੰਜਾਬ, ਬਿਹਾਰ, ਯੂਪੀ, ਪੁਡੂਚੇਰੀ, ਝਾਰਖੰਡ, ਲੱਦਾਖ, ਜੰਮੂ-ਕਸ਼ਮੀਰ, ਉੜੀਸਾ ਅਤੇ ਦਿੱਲੀ ਵਿੱਚ ਸਕੂਲ ਬੰਦ ਹਨ, ਬਾਕੀ ਸੂਬਿਆਂ ਵਿੱਚ ਸਕੂਲ ਖੁੱਲ੍ਹ ਚੁੱਕੇ ਹਨ।

ਕੇਂਦਰੀ ਸਕੂਲਾਂ ਵਿੱਚ 95.81 ਫ਼ੀਸਦੀ ਅਧਿਆਪਕ ਅਤੇ 98.41 ਫ਼ੀਸਦੀ ਗ਼ੈਰ ਅਧਿਆਪਕ ਅਮਲੇ ਨੂੰ ਟੀਕਾ ਲਾਇਆ ਗਿਆ ਹੈ। ਸਿੱਖਿਆ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਸਕੂਲ ਮੁੜ ਖੋਲ੍ਹੇ ਜਾਣ ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਗਈ ਹੈ ਕਿ ਸੂਬੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਆਪਣੇ ਪੱਧਰ ਉੱਤੇ ਇਹ ਫੈਸਲਾ ਕਰ ਸਕਦੇ ਹਨ ਕਿ ਉਨ੍ਹਾਂ ਨੂੰ ਸਰੀਰਕ ਕਲਾਸਾਂ ਵਿੱਚ ਸ਼ਾਮਲ ਹੋਣ ਲਈ ਵਿਦਿਆਰਥੀਆਂ ਦੇ ਮਾਪਿਆਂ ਦੀ ਸਹਿਮਤੀ ਲੈਣ ਦੀ ਲੋੜ ਹੈ ਜਾਂ ਨਹੀਂ।

ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਗਿਰਾਵਟ ਆਈ ਹੈ। ਕੇਂਦਰ ਸਰਕਾਰ ਨੇ ਵੀਰਵਾਰ ਨੂੰ ਕਿਹਾ ਹੈ ਕਿ ਸੂਬਿਆਂ ਵਿੱਚ ਮੁੜ ਸਕੂਲ ਖੋਲ੍ਹਣ ਦਾ ਫੈਸਲਾ ਹਰ ਜ਼ਿਲ੍ਹੇ ਦੇ ਅਧਿਕਾਰੀਆਂ ਉੱਤੇ ਨਿਰਭਰ ਕਰਦਾ ਹੈ। ਇਸ ਬਾਰੇ ਸਿਹਤ ਨੀਤੀ ਆਯੋਗ ਦੇ ਮੈਂਬਰ ਵੀਕੇ ਪਾਲ ਦਾ ਕਹਿਣਾ ਹੈ ਕਿ ਭਾਰਤ ਵਿੱਚ 268 ਜ਼ਿਲ੍ਹੇ ਹਨ, ਜਿੱਥੇ ਕੋਰੋਨਾ ਵਾਇਰਸ ਦੀ ਸਕਾਰਾਤਮਕ ਦਰ 5 ਫ਼ੀਸਦੀ ਤੋਂ ਘੱਟ ਹੈ। ਸਿੱਖਿਆ ਮੰਤਰਾਲੇ ਨੇ ਸਕੂਲ ਖੋਲ੍ਹਣ ਦੇ ਨਿਰਦੇਸ਼ ਦੇ ਦਿੱਤੇ ਹਨ।

ਇਹ ਵੀ ਪੜ੍ਹੋ:ਸੀਐੱਮ ਚੰਨੀ ਦੇ ਭਾਣਜੇ ਦੀ ਗ੍ਰਿਫਤਾਰੀ ਤੋਂ ਬਾਅਦ ਭਖੀ ਸਿਆਸਤ

ABOUT THE AUTHOR

...view details