ਮੁੰਬਈ:20 ਮਹੀਨਿਆਂ ਬਾਅਦ ਮੁੰਬਈ ਦੇ ਸਕੂਲ ਬੁੱਧਵਾਰ ਤੋਂ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ ਮੁੜ ਖੁੱਲ੍ਹ ਗਏ ਹਨ। ਸਕੂਲਾਂ ਨੂੰ ਮੁੜ ਖੋਲ੍ਹਣ ਦਾ ਹੁਕਮ ਮੰਗਲਵਾਰ ਨੂੰ ਬ੍ਰਿਹਨਮੁੰਬਈ ਮਿਉਂਸਪਲ ਕਾਰਪੋਰੇਸ਼ਨ (BMC) ਦੇ ਕਮਿਸ਼ਨਰ ਇਕਬਾਲ ਸਿੰਘ ਚਾਹਲ (commissioner Iqbal Singh Chahal ) ਨੇ ਜਾਰੀ ਕੀਤਾ ਹੈ। ਕੋਵਿਡ-19 ਮਹਾਮਾਰੀ ਕਾਰਨ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਸਕੂਲ ਮਾਰਚ 2020 ਤੋਂ ਬੰਦ ਸਨ।
ਇਸ ਤੋਂ ਪਹਿਲਾਂ, ਕੋਰੋਨਾ ਵਾਇਰਸ ਦੇ ਓਮੀਕਰੋਨ ਵੇਰੀਐਂਟ ਦੇ ਮੱਦੇਨਜ਼ਰ, 1 ਤੋਂ 7ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਦਾ ਫੈਸਲਾ 4 ਦਸੰਬਰ ਤੋਂ ਮੁਲਤਵੀ ਕਰ ਦਿੱਤਾ ਗਿਆ ਸੀ।