ਨਵੀਂ ਦਿੱਲੀ: ਹਵਾ ਪ੍ਰਦੂਸ਼ਣ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਐਮਰਜੈਂਸੀ ਮੀਟਿੰਗ (Meeting on pollution in delhi) ਬੁਲਾਈ।
ਮੀਟਿੰਗ ਵਿੱਚ ਜ਼ਹਿਰੀਲੀ ਹਵਾ ਨੂੰ ਕੰਟਰੋਲ ਕਰਨ ਦੇ ਯਤਨਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਕੇਜਰੀਵਾਲ ਨੇ ਇੱਕ ਹਫ਼ਤੇ ਲਈ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ। ਦਿੱਲੀ ਸਰਕਾਰ ਦੇ ਦਫ਼ਤਰਾਂ ਦੇ ਕਰਮਚਾਰੀ ਇੱਕ ਹਫ਼ਤੇ ਤੱਕ ਘਰੋਂ ਕੰਮ ਕਰਨਗੇ। ਦਿੱਲੀ ਵਿੱਚ 14 ਤੋਂ 17 ਨਵੰਬਰ ਤੱਕ ਹਰ ਤਰ੍ਹਾਂ ਦਾ ਨਿਰਮਾਣ ਕੰਮ ਬੰਦ ਰਹੇਗਾ।
ਮੀਟਿੰਗ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਿਹਤ ਮੰਤਰੀ ਸਤੇਂਦਰ ਜੈਨ(Health Minister Satender Jain), ਵਾਤਾਵਰਣ ਮੰਤਰੀ ਗੋਪਾਲ ਰਾਏ(Environment Minister Gopal Rai) ਅਤੇ ਦਿੱਲੀ ਦੇ ਮੁੱਖ ਸਕੱਤਰ ਵੀ ਮੌਜੂਦ ਸਨ। ਦੱਸ ਦਈਏ ਕਿ ਮੌਨਸੂਨ ਦੇ ਜਾਣ ਤੋਂ ਬਾਅਦ ਪੈਦਾ ਹੋਏ ਮੌਸਮ ਅਤੇ ਦੀਵਾਲੀ 'ਤੇ ਪਟਾਕੇ ਚਲਾਉਣ ਕਾਰਨ ਦਿੱਲੀ-ਐੱਨਸੀਆਰ 'ਚ ਹਵਾ ਪ੍ਰਦੂਸ਼ਣ ਖ਼ਤਰਨਾਕ ਸਥਿਤੀ 'ਚ ਪਹੁੰਚ ਗਿਆ ਹੈ।
ਦਿੱਲੀ-ਐਨਸੀਆਰ ਵਿੱਚ ਹਵਾ ਗੁਣਵੱਤਾ ਸੂਚਕ ਅੰਕ 500 ਦੇ ਆਸ-ਪਾਸ ਬਣਿਆ ਹੋਇਆ ਹੈ। ਦਿੱਲੀ ਦੇ ਨਾਲ-ਨਾਲ ਐਨਸੀਆਰ ਦੇ ਸ਼ਹਿਰਾਂ ਵਿੱਚ ਵੀ ਇਹੀ ਸਥਿਤੀ ਹੈ। ਇਸ ਦੇ ਨਾਲ ਹੀ ਸ਼ਨੀਵਾਰ ਨੂੰ ਦਿੱਲੀ 'ਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਅਹਿਮ ਸੁਣਵਾਈ ਹੋਈ।
Delhi Air pollution: ਦਿੱਲੀ 'ਚ ਸੋਮਵਾਰ ਤੋਂ ਸਕੂਲ ਰਹਿਣਗੇ ਬੰਦ ਇਸ ਦੌਰਾਨ, ਸੁਪਰੀਮ ਕੋਰਟ ਨੇ ਸਥਿਤੀ ਨੂੰ ਕਾਬੂ ਕਰਨ ਲਈ ਦਿੱਲੀ ਵਿੱਚ ਦੋ ਦਿਨਾਂ ਲਈ ਲਾਕਡਾਊਨ ਲਗਾਉਣ ਦੀ ਸਲਾਹ ਦਿੱਤੀ ਹੈ। ਦੱਖਣੀ ਦਿੱਲੀ ਦੇ ਕਈ ਇਲਾਕਿਆਂ 'ਚ ਵਧਦੇ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਵੀ ਕਾਫੀ ਪ੍ਰੇਸ਼ਾਨੀ ਝੱਲਣੀ ਪਈ ਹੈ। ਲੋਕ ਮਾਸਕ ਪਾ ਕੇ ਘਰੋਂ ਨਿਕਲ ਰਹੇ ਹਨ। ਇੰਨਾ ਹੀ ਨਹੀਂ ਦਿੱਲੀ 'ਚ ਵਧਦੇ ਪ੍ਰਦੂਸ਼ਣ ਕਾਰਨ ਬੀਮਾਰੀਆਂ ਦੇ ਵਧਣ ਦਾ ਵੀ ਖਤਰਾ ਹੈ।
ਸੀਐਮ ਕੇਜਰੀਵਾਲ ਨੇ ਕੀਤੇ ਇਹ ਵੱਡੇ ਐਲਾਨ
- ਦਿੱਲੀ 'ਚ ਸੋਮਵਾਰ ਤੋਂ ਸਕੂਲ ਬੰਦ ਰਹਿਣਗੇ ਪਰ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ।
- 14 ਤੋਂ 17 ਨਵੰਬਰ ਤੱਕ ਸਾਰੀਆਂ ਉਸਾਰੀ ਵਾਲੀਆਂ ਥਾਵਾਂ ਬੰਦ ਰਹਿਣਗੀਆਂ।
- ਸਾਰੇ ਸਰਕਾਰੀ ਦਫ਼ਤਰ ਕੁਝ ਦਿਨਾਂ ਲਈ ਬੰਦ ਰਹਿਣਗੇ ਪਰ ਕੰਮਕਾਜ ਜਾਰੀ ਰਹੇਗਾ।
- ਸਾਰੇ ਕਰਮਚਾਰੀ ਘਰ ਤੋਂ ਕੰਮ ਕਰਨਗੇ।
- ਇਸ ਦੇ ਨਾਲ ਹੀ ਸਾਰੇ ਨਿੱਜੀ ਦਫ਼ਤਰਾਂ ਬਾਰੇ ਵੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਜਾਵੇਗੀ ਕਿ ਘਰੋਂ ਕੰਮ ਕਰਨ ਨੂੰ ਮੁੜ ਲਾਗੂ ਕੀਤਾ ਜਾਵੇ।