ਪੁਣੇ (ਮਹਾਰਾਸ਼ਟਰ): ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਪੁਣੇ ਦੌਰੇ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੀ ਖ਼ਬਰ ਸਾਹਮਣੇ ਆਈ ਹੈ। ਫਿਲਹਾਲ ਅਮਿਤ ਸ਼ਾਹ ਤੱਕ ਪਹੁੰਚਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਫੜੇ ਗਏ ਵਿਅਕਤੀ ਨੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਕਰੀਬੀ ਸਾਥੀ ਹੋਣ ਦਾ ਦਾਅਵਾ ਕੀਤਾ ਹੈ, ਜਿਸ ਦੀ ਪਛਾਣ ਸੋਮੇਸ਼ ਧੂਮਲ ਵਜੋਂ ਹੋਈ ਹੈ ਅਤੇ ਉਸ ਨੂੰ ਅਗਲੇਰੀ ਜਾਂਚ ਲਈ ਥਾਣੇ ਲਿਜਾਇਆ ਗਿਆ ਹੈ।
Amit Shah Security breach: ਅਮਿਤ ਸ਼ਾਹ ਦੀ ਸੁਰੱਖਿਆ ਵਿੱਚ ਕੁਤਾਹੀ, ਹਿਰਾਸਤ ਵਿੱਚ ਇੱਕ ਵਿਅਕਤੀ - Security breach in Amit Shah
ਪੁਣੇ ਵਿੱਚ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਸੁਰੱਖਿਆ ਵਿੱਚ ਕੁਤਾਹੀ ਹੋਈ ਹੈ। ਦੱਸ ਦਈਏ ਕਿ ਇੱਕ ਵਿਅਕਤੀ ਅਮਿਤ ਸ਼ਾਹ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਹ ਵਿਅਕਤੀ ਆਪਣੇ ਆਪ ਨੂੰ ਮੁੱਖ ਮੰਤਰੀ ਏਕਨਾਥ ਸ਼ਿੰਦੇ ਦਾ ਕਰੀਬੀ ਸਾਥੀ ਹੋਣ ਦਾ ਦਾਅਵਾ ਕਰ ਰਿਹਾ ਹੈ।
ਮੁੱਖ ਮੰਤਰੀ ਦਾ ਕਰੀਬੀ ਹੈ ਨੌਜਵਾਨ: ਦੱਸ ਦਈਏ ਕਿ ਅਮਿਤ ਸ਼ਾਹ ਕਈ ਪ੍ਰੋਗਰਾਮਾਂ 'ਚ ਸ਼ਾਮਲ ਹੋਣ ਲਈ ਪੁਣੇ 'ਚ ਹਨ। ਪੁਲਿਸ ਨੇ ਦੱਸਿਆ ਕਿ ਹਿਰਾਸਤ 'ਚ ਲਿਆ ਗਿਆ ਵਿਅਕਤੀ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਸੰਸਦ ਮੈਂਬਰ ਸ਼੍ਰੀਕਾਂਤ ਸ਼ਿੰਦੇ ਦਾ ਕਰੀਬੀ ਹੋਣ ਦਾ ਦਾਅਵਾ ਕਰਦੇ ਹੋਏ ਅਮਿਤ ਸ਼ਾਹ ਦੇ ਕਾਫਲੇ 'ਚ ਦਾਖਲ ਹੋਇਆ ਹੈ। ਉਸ ਨੇ ਪੁਲਿਸ ਨੂੰ ਇਹ ਕਹਿ ਕੇ ਅਮਿਤ ਸ਼ਾਹ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਕਿ ਉਹ ਮੁੱਖ ਮੰਤਰੀ ਦਾ ਕਰੀਬੀ ਹੈ। ਪੁਲਿਸ ਨੇ ਤੁਰੰਤ ਉਸ ਨੂੰ ਹਿਰਾਸਤ ਵਿੱਚ ਲੈ ਲਿਆ।
ਹਾਈ ਅਲਰਟ ਉਤੇ ਸੁਰੱਖਿਆ ਅਧਿਕਾਰੀ: ਘਟਨਾ ਤੋਂ ਬਾਅਦ ਸੁਰੱਖਿਆ ਅਧਿਕਾਰੀ ਹਾਈ ਅਲਰਟ 'ਤੇ ਰਹੇ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਘੁਸਪੈਠੀਆ ਕੇਂਦਰੀ ਮੰਤਰੀ ਦੇ ਕਾਫ਼ਲੇ ਦੀ ਕਿਸੇ ਇੱਕ ਗੱਡੀ ਵਿੱਚ ਕਿਵੇਂ ਦਾਖਲ ਹੋਇਆ। ਇਸ ਸ਼ਖਸ ਦੀਆਂ ਕੁਝ ਤਸਵੀਰਾਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਨਾਲ ਵੀ ਸੋਸ਼ਲ ਮੀਡੀਆ 'ਤੇ ਨਜ਼ਰ ਆ ਰਹੀਆਂ ਹਨ। ਪੁਲਿਸ ਹੁਣ ਹਿਰਾਸਤ ਵਿਚ ਲਏ ਵਿਅਕਤੀ ਦੇ ਪੂਰੇ ਵੇਰਵਿਆਂ ਦੀ ਭਾਲ ਕਰ ਰਹੀ ਹੈ। ਹਿਰਾਸਤ ਵਿੱਚ ਲਏ ਗਏ ਵਿਅਕਤੀ ਦੇ ਸਿਆਸੀ ਸਬੰਧਾਂ ਅਤੇ ਪਿਛੋਕੜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜੋ:Weekly Rashifal (19 ਤੋਂ 25 ਫਰਵਰੀ 2023 ਤੱਕ): ਅਚਾਰੀਆ ਪੀ ਖੁਰਾਨਾ ਤੋਂ ਜਾਣੋ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ