ਨਵੀਂ ਦਿੱਲੀ:ਰਾਸ਼ਟਰੀ ਪਾਰਟੀ ਦਾ ਖਿਤਾਬ ਹਾਸਲ ਕਰਕੇ ਕਰਨਾਟਕ ਵਿਧਾਨ ਸਭਾ ਚੋਣਾਂ 'ਚ ਜ਼ੋਰਦਾਰ ਤਰੀਕੇ ਨਾਲ ਲੜਨ ਵਾਲੀ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਚੋਣਾਂ 'ਚ ਕੁੱਲ ਪਈਆਂ ਵੋਟਾਂ ਦਾ ਸਿਰਫ 0.58 ਫੀਸਦੀ ਹੀ ਮਿਲ ਸਕਿਆ ਹੈ। ਇਸ ਦੇ ਨਾਲ ਹੀ ਜ਼ਿਆਦਾ ਲੋਕਾਂ ਨੇ NOTA ਬਟਨ ਦਬਾਇਆ ਹੈ। ਕਰਨਾਟਕ ਵਿਧਾਨ ਸਭਾ ਚੋਣਾਂ 'ਚ 0.69 ਫੀਸਦੀ ਵੋਟਰਾਂ ਨੇ NOTA ਨੂੰ ਵੋਟ ਕੀਤਾ ਸੀ। ਆਮ ਆਦਮੀ ਪਾਰਟੀ ਨੇ ਭਾਵੇਂ ਵੱਡੀ ਗਿਣਤੀ 'ਚ ਉਮੀਦਵਾਰ ਮੈਦਾਨ 'ਚ ਉਤਾਰੇ ਹੋਣ ਪਰ ਪਾਰਟੀ ਦਾ ਕੋਈ ਵੀ ਵੱਡਾ ਆਗੂ ਪ੍ਰਚਾਰ ਕਰਨ ਲਈ ਉੱਥੇ ਨਹੀਂ ਪਹੁੰਚਿਆ। ਇੱਥੋਂ ਤੱਕ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣ ਪ੍ਰਚਾਰ ਦੇ ਆਖ਼ਰੀ ਦਿਨਾਂ ਦੌਰਾਨ ਪੰਜਾਬ ਦੇ ਜਲੰਧਰ ਵਿੱਚ ਡੇਰਾ ਲਾਇਆ ਅਤੇ ਉੱਥੇ ਲੋਕ ਸਭਾ ਸੀਟ ਉਪ ਚੋਣ ਲਈ ਪਾਰਟੀ ਦੇ ਉਮੀਦਵਾਰ ਦੇ ਸਮਰਥਨ ਵਿੱਚ ਪ੍ਰਚਾਰ ਕੀਤਾ। ਪਰ ਕਰਨਾਟਕ ਤੋਂ ਦੂਰੀ ਬਣਾਈ ਰੱਖੀ।
'ਆਪ' ਨੇ ਕਰਨਾਟਕ 'ਚ 209 ਸੀਟਾਂ 'ਤੇ ਚੋਣ ਲੜੀ:ਕਰਨਾਟਕ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ 209 ਸੀਟਾਂ ਲਈ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ। ਸ਼ਨੀਵਾਰ ਨੂੰ ਵੋਟਾਂ ਦੀ ਗਿਣਤੀ ਪੂਰੀ ਹੋਣ ਤੋਂ ਬਾਅਦ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੂੰ 0.58 ਫੀਸਦੀ ਵੋਟ ਸ਼ੇਅਰ ਮਿਲੇ ਹਨ। ਪਾਰਟੀ ਨੂੰ ਸਿਰਫ਼ 2.25 ਲੱਖ ਵੋਟਾਂ ਮਿਲੀਆਂ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ। ਯਾਨੀ ਕਿ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੇ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਸਮੇਂ ਜ਼ਮਾਨਤ ਵਜੋਂ ਪੈਸੇ ਜਮ੍ਹਾਂ ਕਰਵਾਏ ਸਨ, ਉਹ ਵਾਪਸ ਨਹੀਂ ਮਿਲਣਗੇ। ਹਾਲਾਂਕਿ, ਆਮ ਆਦਮੀ ਪਾਰਟੀ ਸਮੇਤ ਕਰਨਾਟਕ ਵਿਧਾਨ ਸਭਾ ਲਈ ਚੋਣ ਲੜ ਰਹੀਆਂ ਕੁੱਲ 13 ਸਿਆਸੀ ਪਾਰਟੀਆਂ ਦਾ ਵੋਟ ਸ਼ੇਅਰ ਇੱਕ ਫੀਸਦੀ ਤੋਂ ਵੀ ਘੱਟ ਹੈ।
ਕਰਨਾਟਕ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ 209 ਸੀਟਾਂ ਲਈ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ। ਸ਼ਨੀਵਾਰ ਨੂੰ ਵੋਟਾਂ ਦੀ ਗਿਣਤੀ ਪੂਰੀ ਹੋਣ ਤੋਂ ਬਾਅਦ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੂੰ 0.58 ਫੀਸਦੀ ਵੋਟ ਸ਼ੇਅਰ ਮਿਲੇ ਹਨ। ਪਾਰਟੀ ਨੂੰ ਸਿਰਫ਼ 2.25 ਲੱਖ ਵੋਟਾਂ ਮਿਲੀਆਂ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ। ਯਾਨੀ ਕਿ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੇ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਸਮੇਂ ਜ਼ਮਾਨਤ ਵਜੋਂ ਪੈਸੇ ਜਮ੍ਹਾਂ ਕਰਵਾਏ ਸਨ, ਉਹ ਵਾਪਸ ਨਹੀਂ ਮਿਲਣਗੇ। ਹਾਲਾਂਕਿ, ਆਮ ਆਦਮੀ ਪਾਰਟੀ ਸਮੇਤ ਕਰਨਾਟਕ ਵਿਧਾਨ ਸਭਾ ਲਈ ਚੋਣ ਲੜ ਰਹੀਆਂ ਕੁੱਲ 13 ਸਿਆਸੀ ਪਾਰਟੀਆਂ ਦਾ ਵੋਟ ਸ਼ੇਅਰ ਇੱਕ ਫੀਸਦੀ ਤੋਂ ਵੀ ਘੱਟ ਹੈ।