ਪੁਲਵਾਮਾ: ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੀਆਰਪੀਐਫ (CRPF), ਪੁਲਿਸ ਅਤੇ ਫੌਜ ਦੇ ਜਵਾਨਾਂ ਨੇ ਇੱਕ ਸਾਂਝਾ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਹੈ। ਫੌਜ ਦੇ ਜਵਾਨਾਂ ਨੇ ਲਾਜੌਰਾ ਇਲਾਕੇ ਨੂੰ ਘੇਰ ਲਿਆ ਹੈ। ਦੱਸਿਆ ਗਿਆ ਹੈ ਕਿ ਸੁਰੱਖਿਆ ਬਲਾਂ ਨੂੰ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ।
ਸੁਰੱਖਿਆ ਬਲਾਂ ਨੇ ਪੁਲਵਾਮਾ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ - PULWAMA JAMMU KASHMIR
ਸੀਆਰਪੀਐਫ ਪੁਲਿਸ ਅਤੇ ਫੌਜ ਦੇ ਜਵਾਨਾਂ (CRPF Police and Army personnel) ਨੇ ਪੁਲਵਾਮਾ ਵਿੱਚ ਸੰਯੁਕਤ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇੱਥੋਂ ਦੇ ਲਾਜੌਰਾ ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਹੈ।
PULWAMA JAMMU KASHMIR
ਜਿਸ ਤੋਂ ਬਾਅਦ ਪੁਲਸ ਅਤੇ ਫੌਜ ਦੀ 55 ਰਾਸ਼ਟਰੀ ਰਾਈਫਲ ਅਤੇ ਸੀਆਰਪੀਐੱਫ ਬਟਾਲੀਅਨ ਨੇ ਇਲਾਕੇ ਨੂੰ ਘੇਰ ਲਿਆ। ਜਵਾਨਾਂ ਵੱਲੋਂ ਘਰ-ਘਰ ਤਲਾਸ਼ੀ ਲਈ ਜਾ ਰਹੀ ਹੈ। ਜਦੋਂਕਿ ਇਲਾਕੇ ਦੇ ਦਾਖਲੇ ਅਤੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਵੀ ਫੌਜ ਵੱਲੋਂ ਸੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:ਮਹਿਬੂਬਾ ਮੁਫਤੀ ਨੇ ਘਰ ਵਿੱਚ ਨਜ਼ਰਬੰਦ ਕਰਕੇ ਰੱਖਣ ਦਾ ਕੀਤਾ ਦਾਅਵਾ