ਸਿਰਸਾ:ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿੱਚ 2 ਨਾਮਜ਼ਦ ਅਤੇ 100 ਦੇ ਕਰੀਬ ਕਿਸਾਨਾਂ ‘ਤੇ ਡਿਪਟੀ ਸਪੀਕਰ ਰਣਬੀਰ ਗੰਗਵਾ ਦੀ ਕਾਰ ’ਤੇ ਹਮਲਾ ਕਰਨ ਦੇ ਇਲਜ਼ਾਮ ਤਹਿਤ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਵੀਡੀਓਗ੍ਰਾਫੀ ਦੇ ਅਧਾਰ 'ਤੇ ਪੰਜ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜੋ: ਜਿਸ ਕਿਸਾਨ ਨੂੰ ਪੁਲਿਸ ਨੇ ਕੁੱਟਿਆ, ਆਇਆ ਮੀਡੀਆ ਦੇ ਸਾਹਮਣੇ
ਕਿਸਾਨਾਂ ਵਿਚਾਲੇ ਹੋਈ ਮੁੜ ਝੜਪ
ਕਿਸਾਨਾਂ ਖਿਲਾਫ ਦੇਸ਼ ਧ੍ਰੋਹ ਦਾ ਕੇਸ ਦਰਜ ਹੋਣ ਅਤੇ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਤੋਂ ਬਾਅਦ ਜ਼ਿਲ੍ਹੇ ਦੇ ਕਿਸਾਨ ਰੋਸ ‘ਤੇ ਉਤਰ ਆਏ ਹਨ। ਵੀਰਵਾਰ ਨੂੰ ਵੀ ਕਿਸਾਨ ਸਿਰਸਾ ਸ਼ਹਿਰ ਦੇ ਭੁਮਨ ਸ਼ਾਹ ਚੌਕ ਵਿਖੇ ਇਕੱਠੇ ਹੋਏ ਅਤੇ ਪ੍ਰਦਰਸ਼ਨ ਕੀਤਾ, ਪਰ ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ।
ਕੀ ਹੈ ਮਾਮਲਾ ?
ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਸਿਰਸਾ ਵਿੱਚ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਇੱਕ ਭਾਜਪਾ ਪ੍ਰੋਗਰਾਮ ਸੀ। ਇਸ ਮੌਕੇ ਡਿਪਟੀ ਸਪੀਕਰ ਰਣਬੀਰ ਗੰਗਵਾ ਸਮੇਤ ਹੋਰ ਆਗੂ ਸ਼ਾਮਲ ਹੋਏ। ਉਸੇ ਸਮੇਂ ਜਦੋਂ ਉਪ ਸਪੀਕਰ ਅਤੇ ਹੋਰ ਆਗੂ ਪ੍ਰੋਗਰਾਮ ਤੋਂ ਬਾਅਦ ਵਾਪਸ ਆ ਰਹੇ ਸਨ ਤਾਂ ਕਿਸਾਨਾਂ ਨੇ ਉਨ੍ਹਾਂ ਦੇ ਕਾਫਲੇ ਨੂੰ ਰੋਕ ਲਿਆ ਅਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕਿਸਾਨਾਂ ਨੇ ਡਿਪਟੀ ਸਪੀਕਰ ਦੀ ਕਾਰ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਪੁਲਿਸ 'ਤੇ ਪਥਰਾਅ ਵੀ ਕੀਤਾ।
ਇਸ ਤੋਂ ਪਹਿਲਾਂ ਐਤਵਾਰ ਨੂੰ ਹੀ ਕਿਸਾਨਾਂ ਨੇ ਸਿਰਸਾ ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ ਅਤੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਹੀ ਜ਼ਿਲ੍ਹਾ ਪ੍ਰਧਾਨ ਆਦਿੱਤਿਆ ਦੇਵੀ ਲਾਲ ਦਾ ਵਿਰੋਧ ਕੀਤਾ ਸੀ। ਕੁਝ ਕਿਸਾਨ ਕਾਲੇ ਝੰਡੇ ਲੈ ਕੇ ਯੂਨੀਵਰਸਿਟੀ ਦੇ ਅੰਦਰ ਦਾਖਲ ਹੋਏ ਸਨ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਰਹੇ ਸਨ, ਪਰ ਉਥੇ ਮੌਜੂਦ ਪੁਲਿਸ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਇਹ ਵੀ ਪੜੋ: ਸੱਤਾ ਤੇ ਆਉਣ ਤੇ ਭਾਜਪਾ ਕੱਚੇ ਮੁਲਾਜ਼ਮਾਂ ਨੂੰ ਕਰੇਗੀ ਪੱਕਾ : ਅਸ਼ਵਨੀ ਸ਼ਰਮਾ