ਰਾਜਨੰਦਗਾਓਂ: ਛੱਤੀਸਗੜ੍ਹ ਦੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਮੰਤਰੀ ਰਾਜਿੰਦਰਪਾਲ ਸਿੰਘ ਭਾਟੀਆ (BJP leader and former minister Rajinderpal Singh Bhatia) ਨੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਜਿੰਦਰਪਾਲ ਸਿੰਘ ਨੇ ਆਪਣੇ ਘਰ ਵਿੱਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਦੇ ਕਾਰਨਾਂ ਦਾ ਹਾਲੇ ਤੱਕ ਖੁਲਾਸਾ ਨਹੀਂ ਹੋਇਆ ਹੈ। ਉਸਨੇ ਐਤਵਾਰ ਸ਼ਾਮ 7 ਵਜੇ ਇਹ ਕਦਮ ਚੁੱਕਿਆ। ਉਸਨੇ ਆਪਣੇ ਛੂਰੀਆ ਘਰ ਵਿੱਚ ਫਾਹਾ ਲੈਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਰਾਜਿੰਦਰਪਾਲ ਸਿੰਘ ਇੱਥੇ ਆਪਣੇ ਛੋਟੇ ਭਰਾ ਨਾਲ ਰਹਿੰਦਾ ਸੀ। ਸ਼ਾਮ ਨੂੰ ਆਪਣੇ ਘਰ ਇਕੱਲਾ ਸੀ। ਜਦੋਂ ਭਰਾ ਘਰ ਪਹੁੰਚਿਆ, ਉਸਨੇ ਦੇਖਿਆ ਕਿ ਉਸਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ. ਰਜਿੰਦਰਪਾਲ ਸਿੰਘ ਦੀ ਖੁਦਕੁਸ਼ੀ ਦੇ ਪਿੱਛੇ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ।
ਭਾਟੀਆ ਦੀ ਖੁਦਕੁਸ਼ੀ ਦੀ ਖ਼ਬਰ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ। ਹਾਲੇ ਤੱਕ ਪੁਲਿਸ ਨੂੰ ਕਮਰੇ ਵਿੱਚੋਂ ਕੁਝ ਨਹੀਂ ਮਿਲਿਆ। ਨਾ ਹੀ ਕੋਈ ਸੁਸਾਈਡ ਨੋਟ ਮਿਲਿਆ ਹੈ। ਪੁਲਿਸ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰਕੇ ਇਸ ਮਾਮਲੇ ਦੇ ਭੇਤ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ।