ਨਵੀਂ ਦਿੱਲੀ: ਕਾਂਝਵਾਲਾ ਹਿੱਟ ਐਂਡ ਰਨ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਪੰਜ ਮੁਲਜ਼ਮਾਂ ਨੂੰ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਦੋ ਹੋਰ ਮੁਲਜ਼ਮਾਂ, ਆਸ਼ੂਤੋਸ਼ ਅਤੇ ਅੰਕੁਸ਼ ਨੂੰ ਬਾਅਦ ਵਿੱਚ ਨਾਮਜ਼ਦ ਕੀਤਾ ਗਿਆ ਸੀ। ਸ਼ਨੀਵਾਰ ਨੂੰ ਸੱਤਵੇਂ ਦੋਸ਼ੀ ਅੰਕੁਸ਼ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ। ਪੁਲਿਸ ਨੇ ਸ਼ਨੀਵਾਰ ਨੂੰ ਅੰਕੁਸ਼ ਨੂੰ ਰੋਹਿਣੀ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ 20000 ਰੁਪਏ ਦੇ ਨਿੱਜੀ ਮੁਚੱਲਕੇ 'ਤੇ ਅੰਕੁਸ਼ ਨੂੰ ਜ਼ਮਾਨਤ ਦੇ ਦਿੱਤੀ। (accused Ankush gets bail in Delhi Kanjhawala case) ਛੇਵੇਂ ਮੁਲਜ਼ਮ ਆਸ਼ੂਤੋਸ਼ ਨੂੰ ਸ਼ੁੱਕਰਵਾਰ ਨੂੰ ਤਿੰਨ ਦਿਨ੍ਹਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ।
ਅੰਕੁਸ਼ ਨੇ ਸ਼ੁੱਕਰਵਾਰ ਸ਼ਾਮ ਨੂੰ ਸੁਲਤਾਨਪੁਰੀ ਥਾਣੇ 'ਚ ਆਤਮ ਸਮਰਪਣ ਕੀਤਾ। ਉਸ 'ਤੇ ਆਈਪੀਸੀ ਦੀ ਧਾਰਾ 201/212 ਤਹਿਤ ਮੁਕੱਦਮਾ ਚਲਾਇਆ ਜਾ ਰਿਹਾ ਹੈ, ਜਿਸ 'ਚ ਤਿੰਨ ਸਾਲ ਤੋਂ ਘੱਟ ਦੀ ਸਜ਼ਾ ਦੀ ਵਿਵਸਥਾ ਹੈ। ਇਸ ਦੇ ਮੱਦੇਨਜ਼ਰ ਰੋਹਿਣੀ ਅਦਾਲਤ ਨੇ ਅੰਕੁਸ਼ ਨੂੰ 20 ਹਜ਼ਾਰ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ। ਇਸ ਦੇ ਨਾਲ ਹੀ ਜਾਂਚ ਦੌਰਾਨ ਲੋੜ ਪੈਣ 'ਤੇ ਪੁਲਿਸ ਨੂੰ ਬੁਲਾਉਣ 'ਤੇ ਪੁਲਿਸ ਨੂੰ ਸਹਿਯੋਗ ਦੇਣ ਲਈ ਬਾਂਡ ਵੀ ਭਰਿਆ ਗਿਆ।