ਮਲੱਪੁਰਮ (ਕੇਰਲ): ਕੇਰਲ 'ਚ ਮਲਪੁਰਮ ਜ਼ਿਲ੍ਹੇ ਦੇ ਤਨੂਰ ਇਲਾਕੇ 'ਚ ਓਟੂਮਪੁਰਮ ਨੇੜੇ ਸਮੁੰਦਰ 'ਚ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਦੇ ਪਲਟਣ ਨਾਲ 22 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਕਈ ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਬੀਤੀ ਸ਼ਾਮ ਕਰੀਬ 7.30 ਵਜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ 'ਚ 25 ਤੋਂ ਜ਼ਿਆਦਾ ਲੋਕ ਸਵਾਰ ਸਨ। ਮੁੱਢਲੀ ਜਾਣਕਾਰੀ ਮੁਤਾਬਕ ਹਾਦਸਾ ਜ਼ਿਆਦਾ ਭੀੜ ਕਾਰਨ ਵਾਪਰਿਆ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਪ੍ਰਧਾਨ ਮੰਤਰੀ ਨੇ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੋ-ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਸਿਹਤ ਮੰਤਰੀ ਵੱਲੋਂ ਜ਼ਖਮੀਆਂ ਦੇ ਇਲਾਜ ਕਰਵਾਉਣ ਦੀ ਹਦਾਇਤ :ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਮੌਕੇ 'ਤੇ ਬਚਾਅ ਕਾਰਜ ਜਾਰੀ ਹੈ। ਸਿਹਤ ਮੰਤਰੀ ਵੀਨਾ ਜਾਰਜ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਕਿਸ਼ਤੀ ਹਾਦਸੇ ਵਿੱਚ ਜ਼ਖਮੀਆਂ ਲਈ ਢੁੱਕਵੇਂ ਪ੍ਰਬੰਧ ਅਤੇ ਮਾਹਿਰ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਈ ਜ਼ਖਮੀਆਂ ਨੂੰ ਪਰੱਪਨੰਗੜੀ, ਥਨੂਰ, ਤਿਰੂਰ ਅਤੇ ਤਿਰੂਰੰਗਦੀ ਦੇ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਹਾਦਸੇ ਵਾਲੀ ਥਾਂ 'ਤੇ ਜਾਣ ਤੋਂ ਬਿਨਾਂ ਸਹਿਯੋਗ ਕਰਨ ਲਈ ਕਿਹਾ ਕਿਉਂਕਿ ਭਾਰੀ ਭੀੜ ਅਤੇ ਵਾਹਨਾਂ ਕਾਰਨ ਬਚਾਅ ਕਾਰਜਾਂ ਵਿੱਚ ਰੁਕਾਵਟ ਆ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਕਈ ਐਂਬੂਲੈਂਸਾਂ, ਫਾਇਰ ਸਰਵਿਸ ਕਰਮੀਆਂ ਅਤੇ ਵਾਲੰਟੀਅਰ ਕਰਮਚਾਰੀਆਂ ਨਾਲ ਬਚਾਅ ਕਾਰਜ ਜਾਰੀ ਹੈ। ਪੁਲਿਸ ਮੁਤਾਬਕ ਹਾਲੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਡੁੱਬੀ ਕਿਸ਼ਤੀ ਨੂੰ ਕੰਢੇ 'ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
- KARNATAKA ELECTIONS : ਪੀਐਮ ਮੋਦੀ ਨੇ ਕਿਹਾ, ਕਾਂਗਰਸ ਕਰਨਾਟਕ ਨੂੰ ਭਾਰਤ ਤੋਂ ਵੱਖ ਕਰਨ ਦੀ ਖੁੱਲ੍ਹ ਕੇ ਵਕਾਲਤ ਕਰ ਰਹੀ
- ਯੋਗੀ ਦੇ ਰਾਜ 'ਚ ਕੁੜੀ ਨਾਲ ਜਾਨਵਰਾਂ ਨਾਲੋਂ ਵੀ ਮਾੜਾ ਸਲੂਕ, ਕਤਲ ਕਰਕੇ ਕੱਢੀਆਂ ਅੱਖਾਂ, ਤੇਜ਼ਾਬ ਨਾਲ ਫੂਕ ਕੇ ਖੇਤਾਂ 'ਚ ਸੁੱਟੀ ਤਾਂ ਜਾਨਵਰ ਘਰੂੰਢ ਗਏ ਲਾਸ਼
- 4161 ਮਾਸਟਰ ਕੇਡਰ ਯੂਨੀਅਨ ਵੱਲੋਂ ਖ਼ਰਾਬ ਮੌਸਮ ਦੇ ਬਾਵਜੂਦ ਦੂਜੇ ਦਿਨ ਵੀ ਧਰਨਾ ਜਾਰੀ