ਮਹਾਰਾਸ਼ਟਰ: ਮਹਾਰਾਸ਼ਟਰ ਦੇ ਸਹਿਯਾਦਰੀ ਟਾਈਗਰ ਰਿਜ਼ਰਵ ਵਿੱਚ ਬੰਗਾਲ ਮਾਨੀਟਰ ਲਿਜ਼ਾਰਡ ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰਨ ਦੇ ਦੋਸ਼ ਵਿੱਚ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਹਾਰਾਸ਼ਟਰ ਦੇ ਸਹਿਯਾਦਰੀ ਟਾਈਗਰ ਰਿਜ਼ਰਵ (STR) ਵਿੱਚ 'ਬੰਗਾਲ ਮਾਨੀਟਰ ਲਿਜ਼ਾਰਡ' ਨਾਲ ਕਥਿਤ ਤੌਰ 'ਤੇ ਬਲਾਤਕਾਰ ਕਰਨ ਦੇ ਦੋਸ਼ 'ਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇੱਕ ਜੰਗਲਾਤ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਰਤਨਾਗਿਰੀ ਜ਼ਿਲ੍ਹੇ ਦੇ ਗੋਥਾਨੇ ਪਿੰਡ ਵਿੱਚ ਵਾਪਰੀ ਹੈ।
ਉਨ੍ਹਾਂ ਕਿਹਾ ਕਿ ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ 31 ਮਾਰਚ ਨੂੰ ਰਿਜ਼ਰਵ ਅਧੀਨ ਚੰਦੋਲੀ ਨੈਸ਼ਨਲ ਪਾਰਕ ਵਿੱਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਣ ਦੇ ਦੋਸ਼ 'ਚ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸੰਦੀਪ ਤੁਕਾਰਾਮ ਪਵਾਰ, ਮੰਗੇਸ਼ ਕਾਮਤੇਕਰ, ਅਕਸ਼ੈ ਕਾਮਤੇਕਰ ਤੇ ਰਮੇਸ਼ ਘੱਗ ਵਜੋਂ ਹੋਈ ਹੈ। ਜਾਂਚ ਦੌਰਾਨ ਜੰਗਲਾਤ ਅਧਿਕਾਰੀਆਂ ਨੇ ਪਾਇਆ ਕਿ ਦੋਸ਼ੀ ਨੇ 'ਬੰਗਾਲ ਮਾਨੀਟਰ ਲਿਜ਼ਰਡ' ਨਾਲ ਕਥਿਤ ਤੌਰ 'ਤੇ ਦੁਰਵਿਵਹਾਰ ਕੀਤਾ ਸੀ। ਉਨ੍ਹਾਂ ਦੀ ਇਹ ਕਾਰਵਾਈ ਇੱਕ ਮੁਲਜ਼ਮ ਦੇ ਮੋਬਾਈਲ ਫੋਨ 'ਚ ਰਿਕਾਰਡ ਹੋ ਗਈ।